Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
148
Pavan Ang 148 of 1430

ਕਬ ਚੰਦਨਿ ਕਬ ਅਕਿ ਡਾਲਿ ਕਬ ਉਚੀ ਪਰੀਤਿ ॥

ਨਾਨਕ ਹੁਕਮਿ ਚਲਾਈਐ ਸਾਹਿਬ ਲਗੀ ਰੀਤਿ ॥

੨॥

ਪਉੜੀ ॥

ਕੇਤੇ ਕਹਹਿ ਵਖਾਣ ਕਹਿ ਕਹਿ ਜਾਵਣਾ ॥

ਵੇਦ ਕਹਹਿ ਵਖਿਆਣ ਅੰਤੁ ਨ ਪਾਵਣਾ ॥

ਪੜਿਐ ਨਾਹੀ ਭੇਦੁ ਬੁਝਿਐ ਪਾਵਣਾ ॥

ਖਟੁ ਦਰਸਨ ਕੈ ਭੇਖਿ ਕਿਸੈ ਸਚਿ ਸਮਾਵਣਾ ॥

ਸਚਾ ਪੁਰਖੁ ਅਲਖੁ ਸਬਦਿ ਸੁਹਾਵਣਾ ॥

ਮੰਨੇ ਨਾਉ ਬਿਸੰਖ ਦਰਗਹ ਪਾਵਣਾ ॥

ਖਾਲਕ ਕਉ ਆਦੇਸੁ ਢਾਢੀ ਗਾਵਣਾ ॥

ਨਾਨਕ ਜੁਗੁ ਜੁਗੁ ਏਕੁ ਮੰਨਿ ਵਸਾਵਣਾ ॥

੨੧॥

ਸਲੋਕੁ ਮਹਲਾ ੨ ॥

ਮੰਤ੍ਰੀ ਹੋਇ ਅਠੂਹਿਆ ਨਾਗੀ ਲਗੈ ਜਾਇ ॥

ਆਪਣ ਹਥੀ ਆਪਣੈ ਦੇ ਕੂਚਾ ਆਪੇ ਲਾਇ ॥

ਹੁਕਮੁ ਪਇਆ ਧੁਰਿ ਖਸਮ ਕਾ ਅਤੀ ਹੂ ਧਕਾ ਖਾਇ ॥

ਗੁਰਮੁਖ ਸਿਉ ਮਨਮੁਖੁ ਅੜੈ ਡੁਬੈ ਹਕਿ ਨਿਆਇ ॥

ਦੁਹਾ ਸਿਰਿਆ ਆਪੇ ਖਸਮੁ ਵੇਖੈ ਕਰਿ ਵਿਉਪਾਇ ॥

ਨਾਨਕ ਏਵੈ ਜਾਣੀਐ ਸਭ ਕਿਛੁ ਤਿਸਹਿ ਰਜਾਇ ॥

੧॥

ਮਹਲਾ ੨ ॥

ਨਾਨਕ ਪਰਖੇ ਆਪ ਕਉ ਤਾ ਪਾਰਖੁ ਜਾਣੁ ॥

ਰੋਗੁ ਦਾਰੂ ਦੋਵੈ ਬੁਝੈ ਤਾ ਵੈਦੁ ਸੁਜਾਣੁ ॥

ਵਾਟ ਨ ਕਰਈ ਮਾਮਲਾ ਜਾਣੈ ਮਿਹਮਾਣੁ ॥

ਮੂਲੁ ਜਾਣਿ ਗਲਾ ਕਰੇ ਹਾਣਿ ਲਾਏ ਹਾਣੁ ॥

ਲਬਿ ਨ ਚਲਈ ਸਚਿ ਰਹੈ ਸੋ ਵਿਸਟੁ ਪਰਵਾਣੁ ॥

ਸਰੁ ਸੰਧੇ ਆਗਾਸ ਕਉ ਕਿਉ ਪਹੁਚੈ ਬਾਣੁ ॥

ਅਗੈ ਓਹੁ ਅਗੰਮੁ ਹੈ ਵਾਹੇਦੜੁ ਜਾਣੁ ॥

੨॥

ਪਉੜੀ ॥

ਨਾਰੀ ਪੁਰਖ ਪਿਆਰੁ ਪ੍ਰੇਮਿ ਸੀਗਾਰੀਆ ॥

ਕਰਨਿ ਭਗਤਿ ਦਿਨੁ ਰਾਤਿ ਨ ਰਹਨੀ ਵਾਰੀਆ ॥

ਮਹਲਾ ਮੰਝਿ ਨਿਵਾਸੁ ਸਬਦਿ ਸਵਾਰੀਆ ॥

ਸਚੁ ਕਹਨਿ ਅਰਦਾਸਿ ਸੇ ਵੇਚਾਰੀਆ ॥

ਸੋਹਨਿ ਖਸਮੈ ਪਾਸਿ ਹੁਕਮਿ ਸਿਧਾਰੀਆ ॥

ਸਖੀ ਕਹਨਿ ਅਰਦਾਸਿ ਮਨਹੁ ਪਿਆਰੀਆ ॥

ਬਿਨੁ ਨਾਵੈ ਧ੍ਰਿਗੁ ਵਾਸੁ ਫਿਟੁ ਸੁ ਜੀਵਿਆ ॥

ਸਬਦਿ ਸਵਾਰੀਆਸੁ ਅੰਮ੍ਰਿਤੁ ਪੀਵਿਆ ॥

੨੨॥

ਸਲੋਕੁ ਮਃ ੧ ॥

ਮਾਰੂ ਮੀਹਿ ਨ ਤ੍ਰਿਪਤਿਆ ਅਗੀ ਲਹੈ ਨ ਭੁਖ ॥

ਰਾਜਾ ਰਾਜਿ ਨ ਤ੍ਰਿਪਤਿਆ ਸਾਇਰ ਭਰੇ ਕਿਸੁਕ ॥

ਨਾਨਕ ਸਚੇ ਨਾਮ ਕੀ ਕੇਤੀ ਪੁਛਾ ਪੁਛ ॥

੧॥

ਮਹਲਾ ੨ ॥

ਨਿਹਫਲੰ ਤਸਿ ਜਨਮਸਿ ਜਾਵਤੁ ਬ੍ਰਹਮ ਨ ਬਿੰਦਤੇ ॥

ਸਾਗਰੰ ਸੰਸਾਰਸਿ ਗੁਰ ਪਰਸਾਦੀ ਤਰਹਿ ਕੇ ॥

ਕਰਣ ਕਾਰਣ ਸਮਰਥੁ ਹੈ ਕਹੁ ਨਾਨਕ ਬੀਚਾਰਿ ॥

ਕਾਰਣੁ ਕਰਤੇ ਵਸਿ ਹੈ ਜਿਨਿ ਕਲ ਰਖੀ ਧਾਰਿ ॥

੨॥

ਪਉੜੀ ॥

ਖਸਮੈ ਕੈ ਦਰਬਾਰਿ ਢਾਢੀ ਵਸਿਆ ॥

ਸਚਾ ਖਸਮੁ ਕਲਾਣਿ ਕਮਲੁ ਵਿਗਸਿਆ ॥

ਖਸਮਹੁ ਪੂਰਾ ਪਾਇ ਮਨਹੁ ਰਹਸਿਆ ॥

ਦੁਸਮਨ ਕਢੇ ਮਾਰਿ ਸਜਣ ਸਰਸਿਆ ॥

ਸਚਾ ਸਤਿਗੁਰੁ ਸੇਵਨਿ ਸਚਾ ਮਾਰਗੁ ਦਸਿਆ ॥

SikhiAt.Net
148 ×