Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
149
Pavan Ang 149 of 1430

ਸਚਾ ਸਬਦੁ ਬੀਚਾਰਿ ਕਾਲੁ ਵਿਧਉਸਿਆ ॥

ਢਾਢੀ ਕਥੇ ਅਕਥੁ ਸਬਦਿ ਸਵਾਰਿਆ ॥

ਨਾਨਕ ਗੁਣ ਗਹਿ ਰਾਸਿ ਹਰਿ ਜੀਉ ਮਿਲੇ ਪਿਆਰਿਆ ॥

੨੩॥

ਸਲੋਕੁ ਮਃ ੧ ॥

ਖਤਿਅਹੁ ਜੰਮੇ ਖਤੇ ਕਰਨਿ ਤ ਖਤਿਆ ਵਿਚਿ ਪਾਹਿ ॥

ਧੋਤੇ ਮੂਲਿ ਨ ਉਤਰਹਿ ਜੇ ਸਉ ਧੋਵਣ ਪਾਹਿ ॥

ਨਾਨਕ ਬਖਸੇ ਬਖਸੀਅਹਿ ਨਾਹਿ ਤ ਪਾਹੀ ਪਾਹਿ ॥

੧॥

ਮਃ ੧ ॥

ਨਾਨਕ ਬੋਲਣੁ ਝਖਣਾ ਦੁਖ ਛਡਿ ਮੰਗੀਅਹਿ ਸੁਖ ॥

ਸੁਖੁ ਦੁਖੁ ਦੁਇ ਦਰਿ ਕਪੜੇ ਪਹਿਰਹਿ ਜਾਇ ਮਨੁਖ ॥

ਜਿਥੈ ਬੋਲਣਿ ਹਾਰੀਐ ਤਿਥੈ ਚੰਗੀ ਚੁਪ ॥

੨॥

ਪਉੜੀ ॥

ਚਾਰੇ ਕੁੰਡਾ ਦੇਖਿ ਅੰਦਰੁ ਭਾਲਿਆ ॥

ਸਚੈ ਪੁਰਖਿ ਅਲਖਿ ਸਿਰਜਿ ਨਿਹਾਲਿਆ ॥

ਉਝੜਿ ਭੁਲੇ ਰਾਹ ਗੁਰਿ ਵੇਖਾਲਿਆ ॥

ਸਤਿਗੁਰ ਸਚੇ ਵਾਹੁ ਸਚੁ ਸਮਾਲਿਆ ॥

ਪਾਇਆ ਰਤਨੁ ਘਰਾਹੁ ਦੀਵਾ ਬਾਲਿਆ ॥

ਸਚੈ ਸਬਦਿ ਸਲਾਹਿ ਸੁਖੀਏ ਸਚ ਵਾਲਿਆ ॥

ਨਿਡਰਿਆ ਡਰੁ ਲਗਿ ਗਰਬਿ ਸਿ ਗਾਲਿਆ ॥

ਨਾਵਹੁ ਭੁਲਾ ਜਗੁ ਫਿਰੈ ਬੇਤਾਲਿਆ ॥

੨੪॥

ਸਲੋਕੁ ਮਃ ੩ ॥

ਭੈ ਵਿਚਿ ਜੰਮੈ ਭੈ ਮਰੈ ਭੀ ਭਉ ਮਨ ਮਹਿ ਹੋਇ ॥

ਨਾਨਕ ਭੈ ਵਿਚਿ ਜੇ ਮਰੈ ਸਹਿਲਾ ਆਇਆ ਸੋਇ ॥

੧॥

ਮਃ ੩ ॥

ਭੈ ਵਿਣੁ ਜੀਵੈ ਬਹੁਤੁ ਬਹੁਤੁ ਖੁਸੀਆ ਖੁਸੀ ਕਮਾਇ ॥

ਨਾਨਕ ਭੈ ਵਿਣੁ ਜੇ ਮਰੈ ਮੁਹਿ ਕਾਲੈ ਉਠਿ ਜਾਇ ॥

੨॥

ਪਉੜੀ ॥

ਸਤਿਗੁਰੁ ਹੋਇ ਦਇਆਲੁ ਤ ਸਰਧਾ ਪੂਰੀਐ ॥

ਸਤਿਗੁਰੁ ਹੋਇ ਦਇਆਲੁ ਨ ਕਬਹੂੰ ਝੂਰੀਐ ॥

ਸਤਿਗੁਰੁ ਹੋਇ ਦਇਆਲੁ ਤਾ ਦੁਖੁ ਨ ਜਾਣੀਐ ॥

ਸਤਿਗੁਰੁ ਹੋਇ ਦਇਆਲੁ ਤਾ ਹਰਿ ਰੰਗੁ ਮਾਣੀਐ ॥

ਸਤਿਗੁਰੁ ਹੋਇ ਦਇਆਲੁ ਤਾ ਜਮ ਕਾ ਡਰੁ ਕੇਹਾ ॥

ਸਤਿਗੁਰੁ ਹੋਇ ਦਇਆਲੁ ਤਾ ਸਦ ਹੀ ਸੁਖੁ ਦੇਹਾ ॥

ਸਤਿਗੁਰੁ ਹੋਇ ਦਇਆਲੁ ਤਾ ਨਵ ਨਿਧਿ ਪਾਈਐ ॥

ਸਤਿਗੁਰੁ ਹੋਇ ਦਇਆਲੁ ਤ ਸਚਿ ਸਮਾਈਐ ॥

੨੫॥

ਸਲੋਕੁ ਮਃ ੧ ॥

ਸਿਰੁ ਖੋਹਾਇ ਪੀਅਹਿ ਮਲਵਾਣੀ ਜੂਠਾ ਮੰਗਿ ਮੰਗਿ ਖਾਹੀ ॥

ਫੋਲਿ ਫਦੀਹਤਿ ਮੁਹਿ ਲੈਨਿ ਭੜਾਸਾ ਪਾਣੀ ਦੇਖਿ ਸਗਾਹੀ ॥

ਭੇਡਾ ਵਾਗੀ ਸਿਰੁ ਖੋਹਾਇਨਿ ਭਰੀਅਨਿ ਹਥ ਸੁਆਹੀ ॥

ਮਾਊ ਪੀਊ ਕਿਰਤੁ ਗਵਾਇਨਿ ਟਬਰ ਰੋਵਨਿ ਧਾਹੀ ॥

ਓਨਾ ਪਿੰਡੁ ਨ ਪਤਲਿ ਕਿਰਿਆ ਨ ਦੀਵਾ ਮੁਏ ਕਿਥਾਊ ਪਾਹੀ ॥

ਅਠਸਠਿ ਤੀਰਥ ਦੇਨਿ ਨ ਢੋਈ ਬ੍ਰਹਮਣ ਅੰਨੁ ਨ ਖਾਹੀ ॥

ਸਦਾ ਕੁਚੀਲ ਰਹਹਿ ਦਿਨੁ ਰਾਤੀ ਮਥੈ ਟਿਕੇ ਨਾਹੀ ॥

ਝੁੰਡੀ ਪਾਇ ਬਹਨਿ ਨਿਤਿ ਮਰਣੈ ਦੜਿ ਦੀਬਾਣਿ ਨ ਜਾਹੀ ॥

ਲਕੀ ਕਾਸੇ ਹਥੀ ਫੁੰਮਣ ਅਗੋ ਪਿਛੀ ਜਾਹੀ ॥

ਨਾ ਓਇ ਜੋਗੀ ਨਾ ਓਇ ਜੰਗਮ ਨਾ ਓਇ ਕਾਜੀ ਮੁੰਲਾ ॥

SikhiAt.Net
149 ×