Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
15
Pavan Ang 15 of 1430

ਨਾਨਕ ਕਾਗਦ ਲਖ ਮਣਾ ਪੜਿ ਪੜਿ ਕੀਚੈ ਭਾਉ ॥

ਮਸੂ ਤੋਟਿ ਨ ਆਵਈ ਲੇਖਣਿ ਪਉਣੁ ਚਲਾਉ ॥

ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥

੪॥

੨॥

ਸਿਰੀਰਾਗੁ ਮਹਲਾ ੧ ॥

ਲੇਖੈ ਬੋਲਣੁ ਬੋਲਣਾ ਲੇਖੈ ਖਾਣਾ ਖਾਉ ॥

ਲੇਖੈ ਵਾਟ ਚਲਾਈਆ ਲੇਖੈ ਸੁਣਿ ਵੇਖਾਉ ॥

ਲੇਖੈ ਸਾਹ ਲਵਾਈਅਹਿ ਪੜੇ ਕਿ ਪੁਛਣ ਜਾਉ ॥

੧॥

ਬਾਬਾ ਮਾਇਆ ਰਚਨਾ ਧੋਹੁ ॥

ਅੰਧੈ ਨਾਮੁ ਵਿਸਾਰਿਆ ਨਾ ਤਿਸੁ ਏਹ ਨ ਓਹੁ ॥

੧॥

ਰਹਾਉ ॥

ਜੀਵਣ ਮਰਣਾ ਜਾਇ ਕੈ ਏਥੈ ਖਾਜੈ ਕਾਲਿ ॥

ਜਿਥੈ ਬਹਿ ਸਮਝਾਈਐ ਤਿਥੈ ਕੋਇ ਨ ਚਲਿਓ ਨਾਲਿ ॥

ਰੋਵਣ ਵਾਲੇ ਜੇਤੜੇ ਸਭਿ ਬੰਨਹਿ ਪੰਡ ਪਰਾਲਿ ॥

੨॥

ਸਭੁ ਕੋ ਆਖੈ ਬਹੁਤੁ ਬਹੁਤੁ ਘਟਿ ਨ ਆਖੈ ਕੋਇ ॥

ਕੀਮਤਿ ਕਿਨੈ ਨ ਪਾਈਆ ਕਹਣਿ ਨ ਵਡਾ ਹੋਇ ॥

ਸਾਚਾ ਸਾਹਬੁ ਏਕੁ ਤੂ ਹੋਰਿ ਜੀਆ ਕੇਤੇ ਲੋਅ ॥

੩॥

ਨੀਚਾ ਅੰਦਰਿ ਨੀਚ ਜਾਤਿ ਨੀਚੀ ਹੂ ਅਤਿ ਨੀਚੁ ॥

ਨਾਨਕੁ ਤਿਨ ਕੈ ਸੰਗਿ ਸਾਥਿ ਵਡਿਆ ਸਿਉ ਕਿਆ ਰੀਸ ॥

ਜਿਥੈ ਨੀਚ ਸਮਾਲੀਅਨਿ ਤਿਥੈ ਨਦਰਿ ਤੇਰੀ ਬਖਸੀਸ ॥

੪॥

੩॥

ਸਿਰੀਰਾਗੁ ਮਹਲਾ ੧ ॥

ਲਬੁ ਕੁਤਾ ਕੂੜੁ ਚੂਹੜਾ ਠਗਿ ਖਾਧਾ ਮੁਰਦਾਰੁ ॥

ਪਰ ਨਿੰਦਾ ਪਰ ਮਲੁ ਮੁਖ ਸੁਧੀ ਅਗਨਿ ਕ੍ਰੋਧੁ ਚੰਡਾਲੁ ॥

ਰਸ ਕਸ ਆਪੁ ਸਲਾਹਣਾ ਏ ਕਰਮ ਮੇਰੇ ਕਰਤਾਰ ॥

੧॥

ਬਾਬਾ ਬੋਲੀਐ ਪਤਿ ਹੋਇ ॥

ਊਤਮ ਸੇ ਦਰਿ ਊਤਮ ਕਹੀਅਹਿ ਨੀਚ ਕਰਮ ਬਹਿ ਰੋਇ ॥

੧॥

ਰਹਾਉ ॥

ਰਸੁ ਸੁਇਨਾ ਰਸੁ ਰੁਪਾ ਕਾਮਣਿ ਰਸੁ ਪਰਮਲ ਕੀ ਵਾਸੁ ॥

ਰਸੁ ਘੋੜੇ ਰਸੁ ਸੇਜਾ ਮੰਦਰ ਰਸੁ ਮੀਠਾ ਰਸੁ ਮਾਸੁ ॥

ਏਤੇ ਰਸ ਸਰੀਰ ਕੇ ਕੈ ਘਟਿ ਨਾਮ ਨਿਵਾਸੁ ॥

੨॥

ਜਿਤੁ ਬੋਲਿਐ ਪਤਿ ਪਾਈਐ ਸੋ ਬੋਲਿਆ ਪਰਵਾਣੁ ॥

ਫਿਕਾ ਬੋਲਿ ਵਿਗੁਚਣਾ ਸੁਣਿ ਮੂਰਖ ਮਨ ਅਜਾਣ ॥

ਜੋ ਤਿਸੁ ਭਾਵਹਿ ਸੇ ਭਲੇ ਹੋਰਿ ਕਿ ਕਹਣ ਵਖਾਣ ॥

੩॥

ਤਿਨ ਮਤਿ ਤਿਨ ਪਤਿ ਤਿਨ ਧਨੁ ਪਲੈ ਜਿਨ ਹਿਰਦੈ ਰਹਿਆ ਸਮਾਇ ॥

ਤਿਨ ਕਾ ਕਿਆ ਸਾਲਾਹਣਾ ਅਵਰ ਸੁਆਲਿਉ ਕਾਇ ॥

ਨਾਨਕ ਨਦਰੀ ਬਾਹਰੇ ਰਾਚਹਿ ਦਾਨਿ ਨ ਨਾਇ ॥

੪॥

੪॥

ਸਿਰੀਰਾਗੁ ਮਹਲਾ ੧ ॥

ਅਮਲੁ ਗਲੋਲਾ ਕੂੜ ਕਾ ਦਿਤਾ ਦੇਵਣਹਾਰਿ ॥

ਮਤੀ ਮਰਣੁ ਵਿਸਾਰਿਆ ਖੁਸੀ ਕੀਤੀ ਦਿਨ ਚਾਰਿ ॥

ਸਚੁ ਮਿਲਿਆ ਤਿਨ ਸੋਫੀਆ ਰਾਖਣ ਕਉ ਦਰਵਾਰੁ ॥

੧॥

ਨਾਨਕ ਸਾਚੇ ਕਉ ਸਚੁ ਜਾਣੁ ॥

ਜਿਤੁ ਸੇਵਿਐ ਸੁਖੁ ਪਾਈਐ ਤੇਰੀ ਦਰਗਹ ਚਲੈ ਮਾਣੁ ॥

੧॥

ਰਹਾਉ ॥

ਸਚੁ ਸਰਾ ਗੁੜ ਬਾਹਰਾ ਜਿਸੁ ਵਿਚਿ ਸਚਾ ਨਾਉ ॥

SikhiAt.Net
15 ×