Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
150
Pavan Ang 150 of 1430

ਦਯਿ ਵਿਗੋਏ ਫਿਰਹਿ ਵਿਗੁਤੇ ਫਿਟਾ ਵਤੈ ਗਲਾ ॥

ਜੀਆ ਮਾਰਿ ਜੀਵਾਲੇ ਸੋਈ ਅਵਰੁ ਨ ਕੋਈ ਰਖੈ ॥

ਦਾਨਹੁ ਤੈ ਇਸਨਾਨਹੁ ਵੰਜੇ ਭਸੁ ਪਈ ਸਿਰਿ ਖੁਥੈ ॥

ਪਾਣੀ ਵਿਚਹੁ ਰਤਨ ਉਪੰਨੇ ਮੇਰੁ ਕੀਆ ਮਾਧਾਣੀ ॥

ਅਠਸਠਿ ਤੀਰਥ ਦੇਵੀ ਥਾਪੇ ਪੁਰਬੀ ਲਗੈ ਬਾਣੀ ॥

ਨਾਇ ਨਿਵਾਜਾ ਨਾਤੈ ਪੂਜਾ ਨਾਵਨਿ ਸਦਾ ਸੁਜਾਣੀ ॥

ਮੁਇਆ ਜੀਵਦਿਆ ਗਤਿ ਹੋਵੈ ਜਾਂ ਸਿਰਿ ਪਾਈਐ ਪਾਣੀ ॥

ਨਾਨਕ ਸਿਰਖੁਥੇ ਸੈਤਾਨੀ ਏਨਾ ਗਲ ਨ ਭਾਣੀ ॥

ਵੁਠੈ ਹੋਇਐ ਹੋਇ ਬਿਲਾਵਲੁ ਜੀਆ ਜੁਗਤਿ ਸਮਾਣੀ ॥

ਵੁਠੈ ਅੰਨੁ ਕਮਾਦੁ ਕਪਾਹਾ ਸਭਸੈ ਪੜਦਾ ਹੋਵੈ ॥

ਵੁਠੈ ਘਾਹੁ ਚਰਹਿ ਨਿਤਿ ਸੁਰਹੀ ਸਾ ਧਨ ਦਹੀ ਵਿਲੋਵੈ ॥

ਤਿਤੁ ਘਿਇ ਹੋਮ ਜਗ ਸਦ ਪੂਜਾ ਪਇਐ ਕਾਰਜੁ ਸੋਹੈ ॥

ਗੁਰੂ ਸਮੁੰਦੁ ਨਦੀ ਸਭਿ ਸਿਖੀ ਨਾਤੈ ਜਿਤੁ ਵਡਿਆਈ ॥

ਨਾਨਕ ਜੇ ਸਿਰਖੁਥੇ ਨਾਵਨਿ ਨਾਹੀ ਤਾ ਸਤ ਚਟੇ ਸਿਰਿ ਛਾਈ ॥

੧॥

ਮਃ ੨ ॥

ਅਗੀ ਪਾਲਾ ਕਿ ਕਰੇ ਸੂਰਜ ਕੇਹੀ ਰਾਤਿ ॥

ਚੰਦ ਅਨੇਰਾ ਕਿ ਕਰੇ ਪਉਣ ਪਾਣੀ ਕਿਆ ਜਾਤਿ ॥

ਧਰਤੀ ਚੀਜੀ ਕਿ ਕਰੇ ਜਿਸੁ ਵਿਚਿ ਸਭੁ ਕਿਛੁ ਹੋਇ ॥

ਨਾਨਕ ਤਾ ਪਤਿ ਜਾਣੀਐ ਜਾ ਪਤਿ ਰਖੈ ਸੋਇ ॥

੨॥

ਪਉੜੀ ॥

ਤੁਧੁ ਸਚੇ ਸੁਬਹਾਨੁ ਸਦਾ ਕਲਾਣਿਆ ॥

ਤੂੰ ਸਚਾ ਦੀਬਾਣੁ ਹੋਰਿ ਆਵਣ ਜਾਣਿਆ ॥

ਸਚੁ ਜਿ ਮੰਗਹਿ ਦਾਨੁ ਸਿ ਤੁਧੈ ਜੇਹਿਆ ॥

ਸਚੁ ਤੇਰਾ ਫੁਰਮਾਨੁ ਸਬਦੇ ਸੋਹਿਆ ॥

ਮੰਨਿਐ ਗਿਆਨੁ ਧਿਆਨੁ ਤੁਧੈ ਤੇ ਪਾਇਆ ॥

ਕਰਮਿ ਪਵੈ ਨੀਸਾਨੁ ਨ ਚਲੈ ਚਲਾਇਆ ॥

ਤੂੰ ਸਚਾ ਦਾਤਾਰੁ ਨਿਤ ਦੇਵਹਿ ਚੜਹਿ ਸਵਾਇਆ ॥

ਨਾਨਕੁ ਮੰਗੈ ਦਾਨੁ ਜੋ ਤੁਧੁ ਭਾਇਆ ॥

੨੬॥

ਸਲੋਕੁ ਮਃ ੨ ॥

ਦੀਖਿਆ ਆਖਿ ਬੁਝਾਇਆ ਸਿਫਤੀ ਸਚਿ ਸਮੇਉ ॥

ਤਿਨ ਕਉ ਕਿਆ ਉਪਦੇਸੀਐ ਜਿਨ ਗੁਰੁ ਨਾਨਕ ਦੇਉ ॥

੧॥

ਮਃ ੧ ॥

ਆਪਿ ਬੁਝਾਏ ਸੋਈ ਬੂਝੈ ॥

ਜਿਸੁ ਆਪਿ ਸੁਝਾਏ ਤਿਸੁ ਸਭੁ ਕਿਛੁ ਸੂਝੈ ॥

ਕਹਿ ਕਹਿ ਕਥਨਾ ਮਾਇਆ ਲੂਝੈ ॥

ਹੁਕਮੀ ਸਗਲ ਕਰੇ ਆਕਾਰ ॥

ਆਪੇ ਜਾਣੈ ਸਰਬ ਵੀਚਾਰ ॥

ਅਖਰ ਨਾਨਕ ਅਖਿਓ ਆਪਿ ॥

ਲਹੈ ਭਰਾਤਿ ਹੋਵੈ ਜਿਸੁ ਦਾਤਿ ॥

੨॥

ਪਉੜੀ ॥

ਹਉ ਢਾਢੀ ਵੇਕਾਰੁ ਕਾਰੈ ਲਾਇਆ ॥

ਰਾਤਿ ਦਿਹੈ ਕੈ ਵਾਰ ਧੁਰਹੁ ਫੁਰਮਾਇਆ ॥

ਢਾਢੀ ਸਚੈ ਮਹਲਿ ਖਸਮਿ ਬੁਲਾਇਆ ॥

ਸਚੀ ਸਿਫਤਿ ਸਾਲਾਹ ਕਪੜਾ ਪਾਇਆ ॥

ਸਚਾ ਅੰਮ੍ਰਿਤ ਨਾਮੁ ਭੋਜਨੁ ਆਇਆ ॥

ਗੁਰਮਤੀ ਖਾਧਾ ਰਜਿ ਤਿਨਿ ਸੁਖੁ ਪਾਇਆ ॥

ਢਾਢੀ ਕਰੇ ਪਸਾਉ ਸਬਦੁ ਵਜਾਇਆ ॥

ਨਾਨਕ ਸਚੁ ਸਾਲਾਹਿ ਪੂਰਾ ਪਾਇਆ ॥

੨੭॥

ਸੁਧੁ

SikhiAt.Net
150 ×