Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
155
Pavan Ang 155 of 1430

ਹਉ ਤੁਧੁ ਆਖਾ ਮੇਰੀ ਕਾਇਆ ਤੂੰ ਸੁਣਿ ਸਿਖ ਹਮਾਰੀ ॥

ਨਿੰਦਾ ਚਿੰਦਾ ਕਰਹਿ ਪਰਾਈ ਝੂਠੀ ਲਾਇਤਬਾਰੀ ॥

ਵੇਲਿ ਪਰਾਈ ਜੋਹਹਿ ਜੀਅੜੇ ਕਰਹਿ ਚੋਰੀ ਬੁਰਿਆਰੀ ॥

ਹੰਸੁ ਚਲਿਆ ਤੂੰ ਪਿਛੈ ਰਹੀਏਹਿ ਛੁਟੜਿ ਹੋਈਅਹਿ ਨਾਰੀ ॥

੨॥

ਤੂੰ ਕਾਇਆ ਰਹੀਅਹਿ ਸੁਪਨੰਤਰਿ ਤੁਧੁ ਕਿਆ ਕਰਮ ਕਮਾਇਆ ॥

ਕਰਿ ਚੋਰੀ ਮੈ ਜਾ ਕਿਛੁ ਲੀਆ ਤਾ ਮਨਿ ਭਲਾ ਭਾਇਆ ॥

ਹਲਤਿ ਨ ਸੋਭਾ ਪਲਤਿ ਨ ਢੋਈ ਅਹਿਲਾ ਜਨਮੁ ਗਵਾਇਆ ॥

੩॥

ਹਉ ਖਰੀ ਦੁਹੇਲੀ ਹੋਈ ਬਾਬਾ ਨਾਨਕ ਮੇਰੀ ਬਾਤ ਨ ਪੁਛੈ ਕੋਈ ॥

੧॥

ਰਹਾਉ ॥

ਤਾਜੀ ਤੁਰਕੀ ਸੁਇਨਾ ਰੁਪਾ ਕਪੜ ਕੇਰੇ ਭਾਰਾ ॥

ਕਿਸ ਹੀ ਨਾਲਿ ਨ ਚਲੇ ਨਾਨਕ ਝੜਿ ਝੜਿ ਪਏ ਗਵਾਰਾ ॥

ਕੂਜਾ ਮੇਵਾ ਮੈ ਸਭ ਕਿਛੁ ਚਾਖਿਆ ਇਕੁ ਅੰਮ੍ਰਿਤੁ ਨਾਮੁ ਤੁਮਾਰਾ ॥

੪॥

ਦੇ ਦੇ ਨੀਵ ਦਿਵਾਲ ਉਸਾਰੀ ਭਸਮੰਦਰ ਕੀ ਢੇਰੀ ॥

ਸੰਚੇ ਸੰਚਿ ਨ ਦੇਈ ਕਿਸ ਹੀ ਅੰਧੁ ਜਾਣੈ ਸਭ ਮੇਰੀ ॥

ਸੋਇਨ ਲੰਕਾ ਸੋਇਨ ਮਾੜੀ ਸੰਪੈ ਕਿਸੈ ਨ ਕੇਰੀ ॥

੫॥

ਸੁਣਿ ਮੂਰਖ ਮੰਨ ਅਜਾਣਾ ॥

ਹੋਗੁ ਤਿਸੈ ਕਾ ਭਾਣਾ ॥

੧॥

ਰਹਾਉ ॥

ਸਾਹੁ ਹਮਾਰਾ ਠਾਕੁਰੁ ਭਾਰਾ ਹਮ ਤਿਸ ਕੇ ਵਣਜਾਰੇ ॥

ਜੀਉ ਪਿੰਡੁ ਸਭ ਰਾਸਿ ਤਿਸੈ ਕੀ ਮਾਰਿ ਆਪੇ ਜੀਵਾਲੇ ॥

੬॥

੧॥

੧੩॥

ਗਉੜੀ ਚੇਤੀ ਮਹਲਾ ੧ ॥

ਅਵਰਿ ਪੰਚ ਹਮ ਏਕ ਜਨਾ ਕਿਉ ਰਾਖਉ ਘਰ ਬਾਰੁ ਮਨਾ ॥

ਮਾਰਹਿ ਲੂਟਹਿ ਨੀਤ ਨੀਤ ਕਿਸੁ ਆਗੈ ਕਰੀ ਪੁਕਾਰ ਜਨਾ ॥

੧॥

ਸ੍ਰੀ ਰਾਮ ਨਾਮਾ ਉਚਰੁ ਮਨਾ ॥

ਆਗੈ ਜਮ ਦਲੁ ਬਿਖਮੁ ਘਨਾ ॥

੧॥

ਰਹਾਉ ॥

ਉਸਾਰਿ ਮੜੋਲੀ ਰਾਖੈ ਦੁਆਰਾ ਭੀਤਰਿ ਬੈਠੀ ਸਾ ਧਨਾ ॥

ਅੰਮ੍ਰਿਤ ਕੇਲ ਕਰੇ ਨਿਤ ਕਾਮਣਿ ਅਵਰਿ ਲੁਟੇਨਿ ਸੁ ਪੰਚ ਜਨਾ ॥

੨॥

ਢਾਹਿ ਮੜੋਲੀ ਲੂਟਿਆ ਦੇਹੁਰਾ ਸਾ ਧਨ ਪਕੜੀ ਏਕ ਜਨਾ ॥

ਜਮ ਡੰਡਾ ਗਲਿ ਸੰਗਲੁ ਪੜਿਆ ਭਾਗਿ ਗਏ ਸੇ ਪੰਚ ਜਨਾ ॥

੩॥

ਕਾਮਣਿ ਲੋੜੈ ਸੁਇਨਾ ਰੁਪਾ ਮਿਤ੍ਰ ਲੁੜੇਨਿ ਸੁ ਖਾਧਾਤਾ ॥

ਨਾਨਕ ਪਾਪ ਕਰੇ ਤਿਨ ਕਾਰਣਿ ਜਾਸੀ ਜਮਪੁਰਿ ਬਾਧਾਤਾ ॥

੪॥

੨॥

੧੪॥

ਗਉੜੀ ਚੇਤੀ ਮਹਲਾ ੧ ॥

ਮੁੰਦ੍ਰਾ ਤੇ ਘਟ ਭੀਤਰਿ ਮੁੰਦ੍ਰਾ ਕਾਂਇਆ ਕੀਜੈ ਖਿੰਥਾਤਾ ॥

ਪੰਚ ਚੇਲੇ ਵਸਿ ਕੀਜਹਿ ਰਾਵਲ ਇਹੁ ਮਨੁ ਕੀਜੈ ਡੰਡਾਤਾ ॥

੧॥

ਜੋਗ ਜੁਗਤਿ ਇਵ ਪਾਵਸਿਤਾ ॥

ਏਕੁ ਸਬਦੁ ਦੂਜਾ ਹੋਰੁ ਨਾਸਤਿ ਕੰਦ ਮੂਲਿ ਮਨੁ ਲਾਵਸਿਤਾ ॥

੧॥

ਰਹਾਉ ॥

ਮੂੰਡਿ ਮੁੰਡਾਇਐ ਜੇ ਗੁਰੁ ਪਾਈਐ ਹਮ ਗੁਰੁ ਕੀਨੀ ਗੰਗਾਤਾ ॥

ਤ੍ਰਿਭਵਣ ਤਾਰਣਹਾਰੁ ਸੁਆਮੀ ਏਕੁ ਨ ਚੇਤਸਿ ਅੰਧਾਤਾ ॥

੨॥

ਕਰਿ ਪਟੰਬੁ ਗਲੀ ਮਨੁ ਲਾਵਸਿ ਸੰਸਾ ਮੂਲਿ ਨ ਜਾਵਸਿਤਾ ॥

SikhiAt.Net
155 ×