ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
156
ਪਾਵਨ ਅੰਗ 156 / 1430

ਏਕਸੁ ਚਰਣੀ ਜੇ ਚਿਤੁ ਲਾਵਹਿ ਲਬਿ ਲੋਭਿ ਕੀ ਧਾਵਸਿਤਾ ॥

੩॥

ਜਪਸਿ ਨਿਰੰਜਨੁ ਰਚਸਿ ਮਨਾ ॥

ਕਾਹੇ ਬੋਲਹਿ ਜੋਗੀ ਕਪਟੁ ਘਨਾ ॥

੧॥

ਰਹਾਉ ॥

ਕਾਇਆ ਕਮਲੀ ਹੰਸੁ ਇਆਣਾ ਮੇਰੀ ਮੇਰੀ ਕਰਤ ਬਿਹਾਣੀਤਾ ॥

ਪ੍ਰਣਵਤਿ ਨਾਨਕੁ ਨਾਗੀ ਦਾਝੈ ਫਿਰਿ ਪਾਛੈ ਪਛੁਤਾਣੀਤਾ ॥

੪॥

੩॥

੧੫॥

ਗਉੜੀ ਚੇਤੀ ਮਹਲਾ ੧ ॥

ਅਉਖਧ ਮੰਤ੍ਰ ਮੂਲੁ ਮਨ ਏਕੈ ਜੇ ਕਰਿ ਦ੍ਰਿੜੁ ਚਿਤੁ ਕੀਜੈ ਰੇ ॥

ਜਨਮ ਜਨਮ ਕੇ ਪਾਪ ਕਰਮ ਕੇ ਕਾਟਨਹਾਰਾ ਲੀਜੈ ਰੇ ॥

੧॥

ਮਨ ਏਕੋ ਸਾਹਿਬੁ ਭਾਈ ਰੇ ॥

ਤੇਰੇ ਤੀਨਿ ਗੁਣਾ ਸੰਸਾਰਿ ਸਮਾਵਹਿ ਅਲਖੁ ਨ ਲਖਣਾ ਜਾਈ ਰੇ ॥

੧॥

ਰਹਾਉ ॥

ਸਕਰ ਖੰਡੁ ਮਾਇਆ ਤਨਿ ਮੀਠੀ ਹਮ ਤਉ ਪੰਡ ਉਚਾਈ ਰੇ ॥

ਰਾਤਿ ਅਨੇਰੀ ਸੂਝਸਿ ਨਾਹੀ ਲਜੁ ਟੂਕਸਿ ਮੂਸਾ ਭਾਈ ਰੇ ॥

੨॥

ਮਨਮੁਖਿ ਕਰਹਿ ਤੇਤਾ ਦੁਖੁ ਲਾਗੈ ਗੁਰਮੁਖਿ ਮਿਲੈ ਵਡਾਈ ਰੇ ॥

ਜੋ ਤਿਨਿ ਕੀਆ ਸੋਈ ਹੋਆ ਕਿਰਤੁ ਨ ਮੇਟਿਆ ਜਾਈ ਰੇ ॥

੩॥

ਸੁਭਰ ਭਰੇ ਨ ਹੋਵਹਿ ਊਣੇ ਜੋ ਰਾਤੇ ਰੰਗੁ ਲਾਈ ਰੇ ॥

ਤਿਨ ਕੀ ਪੰਕ ਹੋਵੈ ਜੇ ਨਾਨਕੁ ਤਉ ਮੂੜਾ ਕਿਛੁ ਪਾਈ ਰੇ ॥

੪॥

੪॥

੧੬॥

ਗਉੜੀ ਚੇਤੀ ਮਹਲਾ ੧ ॥

ਕਤ ਕੀ ਮਾਈ ਬਾਪੁ ਕਤ ਕੇਰਾ ਕਿਦੂ ਥਾਵਹੁ ਹਮ ਆਏ ॥

ਅਗਨਿ ਬਿੰਬ ਜਲ ਭੀਤਰਿ ਨਿਪਜੇ ਕਾਹੇ ਕੰਮਿ ਉਪਾਏ ॥

੧॥

ਮੇਰੇ ਸਾਹਿਬਾ ਕਉਣੁ ਜਾਣੈ ਗੁਣ ਤੇਰੇ ॥

ਕਹੇ ਨ ਜਾਨੀ ਅਉਗਣ ਮੇਰੇ ॥

੧॥

ਰਹਾਉ ॥

ਕੇਤੇ ਰੁਖ ਬਿਰਖ ਹਮ ਚੀਨੇ ਕੇਤੇ ਪਸੂ ਉਪਾਏ ॥

ਕੇਤੇ ਨਾਗ ਕੁਲੀ ਮਹਿ ਆਏ ਕੇਤੇ ਪੰਖ ਉਡਾਏ ॥

੨॥

ਹਟ ਪਟਣ ਬਿਜ ਮੰਦਰ ਭੰਨੈ ਕਰਿ ਚੋਰੀ ਘਰਿ ਆਵੈ ॥

ਅਗਹੁ ਦੇਖੈ ਪਿਛਹੁ ਦੇਖੈ ਤੁਝ ਤੇ ਕਹਾ ਛਪਾਵੈ ॥

੩॥

ਤਟ ਤੀਰਥ ਹਮ ਨਵ ਖੰਡ ਦੇਖੇ ਹਟ ਪਟਣ ਬਾਜਾਰਾ ॥

ਲੈ ਕੈ ਤਕੜੀ ਤੋਲਣਿ ਲਾਗਾ ਘਟ ਹੀ ਮਹਿ ਵਣਜਾਰਾ ॥

੪॥

ਜੇਤਾ ਸਮੁੰਦੁ ਸਾਗਰੁ ਨੀਰਿ ਭਰਿਆ ਤੇਤੇ ਅਉਗਣ ਹਮਾਰੇ ॥

ਦਇਆ ਕਰਹੁ ਕਿਛੁ ਮਿਹਰ ਉਪਾਵਹੁ ਡੁਬਦੇ ਪਥਰ ਤਾਰੇ ॥

੫॥

ਜੀਅੜਾ ਅਗਨਿ ਬਰਾਬਰਿ ਤਪੈ ਭੀਤਰਿ ਵਗੈ ਕਾਤੀ ॥

ਪ੍ਰਣਵਤਿ ਨਾਨਕੁ ਹੁਕਮੁ ਪਛਾਣੈ ਸੁਖੁ ਹੋਵੈ ਦਿਨੁ ਰਾਤੀ ॥

੬॥

੫॥

੧੭॥

ਗਉੜੀ ਬੈਰਾਗਣਿ ਮਹਲਾ ੧ ॥

ਰੈਣਿ ਗਵਾਈ ਸੋਇ ਕੈ ਦਿਵਸੁ ਗਵਾਇਆ ਖਾਇ ॥

ਹੀਰੇ ਜੈਸਾ ਜਨਮੁ ਹੈ ਕਉਡੀ ਬਦਲੇ ਜਾਇ ॥

੧॥

ਨਾਮੁ ਨ ਜਾਨਿਆ ਰਾਮ ਕਾ ॥

ਮੂੜੇ ਫਿਰਿ ਪਾਛੈ ਪਛੁਤਾਹਿ ਰੇ ॥

੧॥

ਰਹਾਉ ॥

ਅਨਤਾ ਧਨੁ ਧਰਣੀ ਧਰੇ ਅਨਤ ਨ ਚਾਹਿਆ ਜਾਇ ॥

ਅਨਤ ਕਉ ਚਾਹਨ ਜੋ ਗਏ ਸੇ ਆਏ ਅਨਤ ਗਵਾਇ ॥

੨॥

ਆਪਣ ਲੀਆ ਜੇ ਮਿਲੈ ਤਾ ਸਭੁ ਕੋ ਭਾਗਠੁ ਹੋਇ ॥

SikhiAt.Net
156 ×