Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
159
Pavan Ang 159 of 1430

ਭਗਤਿ ਕਰਹਿ ਮੂਰਖ ਆਪੁ ਜਣਾਵਹਿ ॥

ਨਚਿ ਨਚਿ ਟਪਹਿ ਬਹੁਤੁ ਦੁਖੁ ਪਾਵਹਿ ॥

ਨਚਿਐ ਟਪਿਐ ਭਗਤਿ ਨ ਹੋਇ ॥

ਸਬਦਿ ਮਰੈ ਭਗਤਿ ਪਾਏ ਜਨੁ ਸੋਇ ॥

੩॥

ਭਗਤਿ ਵਛਲੁ ਭਗਤਿ ਕਰਾਏ ਸੋਇ ॥

ਸਚੀ ਭਗਤਿ ਵਿਚਹੁ ਆਪੁ ਖੋਇ ॥

ਮੇਰਾ ਪ੍ਰਭੁ ਸਾਚਾ ਸਭ ਬਿਧਿ ਜਾਣੈ ॥

ਨਾਨਕ ਬਖਸੇ ਨਾਮੁ ਪਛਾਣੈ ॥

੪॥

੪॥

੨੪॥

ਗਉੜੀ ਗੁਆਰੇਰੀ ਮਹਲਾ ੩ ॥

ਮਨੁ ਮਾਰੇ ਧਾਤੁ ਮਰਿ ਜਾਇ ॥

ਬਿਨੁ ਮੂਏ ਕੈਸੇ ਹਰਿ ਪਾਇ ॥

ਮਨੁ ਮਰੈ ਦਾਰੂ ਜਾਣੈ ਕੋਇ ॥

ਮਨੁ ਸਬਦਿ ਮਰੈ ਬੂਝੈ ਜਨੁ ਸੋਇ ॥

੧॥

ਜਿਸ ਨੋ ਬਖਸੇ ਦੇ ਵਡਿਆਈ ॥

ਗੁਰ ਪਰਸਾਦਿ ਹਰਿ ਵਸੈ ਮਨਿ ਆਈ ॥

੧॥

ਰਹਾਉ ॥

ਗੁਰਮੁਖਿ ਕਰਣੀ ਕਾਰ ਕਮਾਵੈ ॥

ਤਾ ਇਸੁ ਮਨ ਕੀ ਸੋਝੀ ਪਾਵੈ ॥

ਮਨੁ ਮੈ ਮਤੁ ਮੈਗਲ ਮਿਕਦਾਰਾ ॥

ਗੁਰੁ ਅੰਕਸੁ ਮਾਰਿ ਜੀਵਾਲਣਹਾਰਾ ॥

੨॥

ਮਨੁ ਅਸਾਧੁ ਸਾਧੈ ਜਨੁ ਕੋਇ ॥

ਅਚਰੁ ਚਰੈ ਤਾ ਨਿਰਮਲੁ ਹੋਇ ॥

ਗੁਰਮੁਖਿ ਇਹੁ ਮਨੁ ਲਇਆ ਸਵਾਰਿ ॥

ਹਉਮੈ ਵਿਚਹੁ ਤਜੇ ਵਿਕਾਰ ॥

੩॥

ਜੋ ਧੁਰਿ ਰਾਖਿਅਨੁ ਮੇਲਿ ਮਿਲਾਇ ॥

ਕਦੇ ਨ ਵਿਛੁੜਹਿ ਸਬਦਿ ਸਮਾਇ ॥

ਆਪਣੀ ਕਲਾ ਆਪੇ ਹੀ ਜਾਣੈ ॥

ਨਾਨਕ ਗੁਰਮੁਖਿ ਨਾਮੁ ਪਛਾਣੈ ॥

੪॥

੫॥

੨੫॥

ਗਉੜੀ ਗੁਆਰੇਰੀ ਮਹਲਾ ੩ ॥

ਹਉਮੈ ਵਿਚਿ ਸਭੁ ਜਗੁ ਬਉਰਾਨਾ ॥

ਦੂਜੈ ਭਾਇ ਭਰਮਿ ਭੁਲਾਨਾ ॥

ਬਹੁ ਚਿੰਤਾ ਚਿਤਵੈ ਆਪੁ ਨ ਪਛਾਨਾ ॥

ਧੰਧਾ ਕਰਤਿਆ ਅਨਦਿਨੁ ਵਿਹਾਨਾ ॥

੧॥

ਹਿਰਦੈ ਰਾਮੁ ਰਮਹੁ ਮੇਰੇ ਭਾਈ ॥

ਗੁਰਮੁਖਿ ਰਸਨਾ ਹਰਿ ਰਸਨ ਰਸਾਈ ॥

੧॥

ਰਹਾਉ ॥

ਗੁਰਮੁਖਿ ਹਿਰਦੈ ਜਿਨਿ ਰਾਮੁ ਪਛਾਤਾ ॥

ਜਗਜੀਵਨੁ ਸੇਵਿ ਜੁਗ ਚਾਰੇ ਜਾਤਾ ॥

ਹਉਮੈ ਮਾਰਿ ਗੁਰ ਸਬਦਿ ਪਛਾਤਾ ॥

ਕ੍ਰਿਪਾ ਕਰੇ ਪ੍ਰਭ ਕਰਮ ਬਿਧਾਤਾ ॥

੨॥

ਸੇ ਜਨ ਸਚੇ ਜੋ ਗੁਰ ਸਬਦਿ ਮਿਲਾਏ ॥

ਧਾਵਤ ਵਰਜੇ ਠਾਕਿ ਰਹਾਏ ॥

ਨਾਮੁ ਨਵ ਨਿਧਿ ਗੁਰ ਤੇ ਪਾਏ ॥

ਹਰਿ ਕਿਰਪਾ ਤੇ ਹਰਿ ਵਸੈ ਮਨਿ ਆਏ ॥

੩॥

ਰਾਮ ਰਾਮ ਕਰਤਿਆ ਸੁਖੁ ਸਾਂਤਿ ਸਰੀਰ ॥

ਅੰਤਰਿ ਵਸੈ ਨ ਲਾਗੈ ਜਮ ਪੀਰ ॥

ਆਪੇ ਸਾਹਿਬੁ ਆਪਿ ਵਜੀਰ ॥

ਨਾਨਕ ਸੇਵਿ ਸਦਾ ਹਰਿ ਗੁਣੀ ਗਹੀਰ ॥

੪॥

੬॥

੨੬॥

ਗਉੜੀ ਗੁਆਰੇਰੀ ਮਹਲਾ ੩ ॥

ਸੋ ਕਿਉ ਵਿਸਰੈ ਜਿਸ ਕੇ ਜੀਅ ਪਰਾਨਾ ॥

ਸੋ ਕਿਉ ਵਿਸਰੈ ਸਭ ਮਾਹਿ ਸਮਾਨਾ ॥

ਜਿਤੁ ਸੇਵਿਐ ਦਰਗਹ ਪਤਿ ਪਰਵਾਨਾ ॥

੧॥

ਹਰਿ ਕੇ ਨਾਮ ਵਿਟਹੁ ਬਲਿ ਜਾਉ ॥

ਤੂੰ ਵਿਸਰਹਿ ਤਦਿ ਹੀ ਮਰਿ ਜਾਉ ॥

੧॥

ਰਹਾਉ ॥

ਤਿਨ ਤੂੰ ਵਿਸਰਹਿ ਜਿ ਤੁਧੁ ਆਪਿ ਭੁਲਾਏ ॥

SikhiAt.Net
159 ×