ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
161
ਪਾਵਨ ਅੰਗ 161 / 1430

ਇਸੁ ਕਲਿਜੁਗ ਮਹਿ ਕਰਮ ਧਰਮੁ ਨ ਕੋਈ ॥

ਕਲੀ ਕਾ ਜਨਮੁ ਚੰਡਾਲ ਕੈ ਘਰਿ ਹੋਈ ॥

ਨਾਨਕ ਨਾਮ ਬਿਨਾ ਕੋ ਮੁਕਤਿ ਨ ਹੋਈ ॥

੪॥

੧੦॥

੩੦॥

ਗਉੜੀ ਮਹਲਾ ੩ ਗੁਆਰੇਰੀ ॥

ਸਚਾ ਅਮਰੁ ਸਚਾ ਪਾਤਿਸਾਹੁ ॥

ਮਨਿ ਸਾਚੈ ਰਾਤੇ ਹਰਿ ਵੇਪਰਵਾਹੁ ॥

ਸਚੈ ਮਹਲਿ ਸਚਿ ਨਾਮਿ ਸਮਾਹੁ ॥

੧॥

ਸੁਣਿ ਮਨ ਮੇਰੇ ਸਬਦੁ ਵੀਚਾਰਿ ॥

ਰਾਮ ਜਪਹੁ ਭਵਜਲੁ ਉਤਰਹੁ ਪਾਰਿ ॥

੧॥

ਰਹਾਉ ॥

ਭਰਮੇ ਆਵੈ ਭਰਮੇ ਜਾਇ ॥

ਇਹੁ ਜਗੁ ਜਨਮਿਆ ਦੂਜੈ ਭਾਇ ॥

ਮਨਮੁਖਿ ਨ ਚੇਤੈ ਆਵੈ ਜਾਇ ॥

੨॥

ਆਪਿ ਭੁਲਾ ਕਿ ਪ੍ਰਭਿ ਆਪਿ ਭੁਲਾਇਆ ॥

ਇਹੁ ਜੀਉ ਵਿਡਾਣੀ ਚਾਕਰੀ ਲਾਇਆ ॥

ਮਹਾ ਦੁਖੁ ਖਟੇ ਬਿਰਥਾ ਜਨਮੁ ਗਵਾਇਆ ॥

੩॥

ਕਿਰਪਾ ਕਰਿ ਸਤਿਗੁਰੂ ਮਿਲਾਏ ॥

ਏਕੋ ਨਾਮੁ ਚੇਤੇ ਵਿਚਹੁ ਭਰਮੁ ਚੁਕਾਏ ॥

ਨਾਨਕ ਨਾਮੁ ਜਪੇ ਨਾਉ ਨਉ ਨਿਧਿ ਪਾਏ ॥

੪॥

੧੧॥

੩੧॥

ਗਉੜੀ ਗੁਆਰੇਰੀ ਮਹਲਾ ੩ ॥

ਜਿਨਾ ਗੁਰਮੁਖਿ ਧਿਆਇਆ ਤਿਨ ਪੂਛਉ ਜਾਇ ॥

ਗੁਰ ਸੇਵਾ ਤੇ ਮਨੁ ਪਤੀਆਇ ॥

ਸੇ ਧਨਵੰਤ ਹਰਿ ਨਾਮੁ ਕਮਾਇ ॥

ਪੂਰੇ ਗੁਰ ਤੇ ਸੋਝੀ ਪਾਇ ॥

੧॥

ਹਰਿ ਹਰਿ ਨਾਮੁ ਜਪਹੁ ਮੇਰੇ ਭਾਈ ॥

ਗੁਰਮੁਖਿ ਸੇਵਾ ਹਰਿ ਘਾਲ ਥਾਇ ਪਾਈ ॥

੧॥

ਰਹਾਉ ॥

ਆਪੁ ਪਛਾਣੈ ਮਨੁ ਨਿਰਮਲੁ ਹੋਇ ॥

ਜੀਵਨ ਮੁਕਤਿ ਹਰਿ ਪਾਵੈ ਸੋਇ ॥

ਹਰਿ ਗੁਣ ਗਾਵੈ ਮਤਿ ਊਤਮ ਹੋਇ ॥

ਸਹਜੇ ਸਹਜਿ ਸਮਾਵੈ ਸੋਇ ॥

੨॥

ਦੂਜੈ ਭਾਇ ਨ ਸੇਵਿਆ ਜਾਇ ॥

ਹਉਮੈ ਮਾਇਆ ਮਹਾ ਬਿਖੁ ਖਾਇ ॥

ਪੁਤਿ ਕੁਟੰਬਿ ਗ੍ਰਿਹਿ ਮੋਹਿਆ ਮਾਇ ॥

ਮਨਮੁਖਿ ਅੰਧਾ ਆਵੈ ਜਾਇ ॥

੩॥

ਹਰਿ ਹਰਿ ਨਾਮੁ ਦੇਵੈ ਜਨੁ ਸੋਇ ॥

ਅਨਦਿਨੁ ਭਗਤਿ ਗੁਰ ਸਬਦੀ ਹੋਇ ॥

ਗੁਰਮਤਿ ਵਿਰਲਾ ਬੂਝੈ ਕੋਇ ॥

ਨਾਨਕ ਨਾਮਿ ਸਮਾਵੈ ਸੋਇ ॥

੪॥

੧੨॥

੩੨॥

ਗਉੜੀ ਗੁਆਰੇਰੀ ਮਹਲਾ ੩ ॥

ਗੁਰ ਸੇਵਾ ਜੁਗ ਚਾਰੇ ਹੋਈ ॥

ਪੂਰਾ ਜਨੁ ਕਾਰ ਕਮਾਵੈ ਕੋਈ ॥

ਅਖੁਟੁ ਨਾਮ ਧਨੁ ਹਰਿ ਤੋਟਿ ਨ ਹੋਈ ॥

ਐਥੈ ਸਦਾ ਸੁਖੁ ਦਰਿ ਸੋਭਾ ਹੋਈ ॥

੧॥

ਏ ਮਨ ਮੇਰੇ ਭਰਮੁ ਨ ਕੀਜੈ ॥

ਗੁਰਮੁਖਿ ਸੇਵਾ ਅੰਮ੍ਰਿਤ ਰਸੁ ਪੀਜੈ ॥

੧॥

ਰਹਾਉ ॥

ਸਤਿਗੁਰੁ ਸੇਵਹਿ ਸੇ ਮਹਾਪੁਰਖ ਸੰਸਾਰੇ ॥

ਆਪਿ ਉਧਰੇ ਕੁਲ ਸਗਲ ਨਿਸਤਾਰੇ ॥

ਹਰਿ ਕਾ ਨਾਮੁ ਰਖਹਿ ਉਰ ਧਾਰੇ ॥

ਨਾਮਿ ਰਤੇ ਭਉਜਲ ਉਤਰਹਿ ਪਾਰੇ ॥

੨॥

ਸਤਿਗੁਰੁ ਸੇਵਹਿ ਸਦਾ ਮਨਿ ਦਾਸਾ ॥

ਹਉਮੈ ਮਾਰਿ ਕਮਲੁ ਪਰਗਾਸਾ ॥

ਅਨਹਦੁ ਵਾਜੈ ਨਿਜ ਘਰਿ ਵਾਸਾ ॥

ਨਾਮਿ ਰਤੇ ਘਰ ਮਾਹਿ ਉਦਾਸਾ ॥

੩॥

ਸਤਿਗੁਰੁ ਸੇਵਹਿ ਤਿਨ ਕੀ ਸਚੀ ਬਾਣੀ ॥

ਜੁਗੁ ਜੁਗੁ ਭਗਤੀ ਆਖਿ ਵਖਾਣੀ ॥

ਅਨਦਿਨੁ ਜਪਹਿ ਹਰਿ ਸਾਰੰਗਪਾਣੀ ॥

SikhiAt.Net
161 ×