Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
164
Pavan Ang 164 of 1430

ਸੰਨਿਆਸੀ ਬਿਭੂਤ ਲਾਇ ਦੇਹ ਸਵਾਰੀ ॥

ਪਰ ਤ੍ਰਿਅ ਤਿਆਗੁ ਕਰੀ ਬ੍ਰਹਮਚਾਰੀ ॥

ਮੈ ਮੂਰਖ ਹਰਿ ਆਸ ਤੁਮਾਰੀ ॥

੨॥

ਖਤ੍ਰੀ ਕਰਮ ਕਰੇ ਸੂਰਤਣੁ ਪਾਵੈ ॥

ਸੂਦੁ ਵੈਸੁ ਪਰ ਕਿਰਤਿ ਕਮਾਵੈ ॥

ਮੈ ਮੂਰਖ ਹਰਿ ਨਾਮੁ ਛਡਾਵੈ ॥

੩॥

ਸਭ ਤੇਰੀ ਸ੍ਰਿਸਟਿ ਤੂੰ ਆਪਿ ਰਹਿਆ ਸਮਾਈ ॥

ਗੁਰਮੁਖਿ ਨਾਨਕ ਦੇ ਵਡਿਆਈ ॥

ਮੈ ਅੰਧੁਲੇ ਹਰਿ ਟੇਕ ਟਿਕਾਈ ॥

੪॥

੧॥

੩੯॥

ਗਉੜੀ ਗੁਆਰੇਰੀ ਮਹਲਾ ੪ ॥

ਨਿਰਗੁਣ ਕਥਾ ਕਥਾ ਹੈ ਹਰਿ ਕੀ ॥

ਭਜੁ ਮਿਲਿ ਸਾਧੂ ਸੰਗਤਿ ਜਨ ਕੀ ॥

ਤਰੁ ਭਉਜਲੁ ਅਕਥ ਕਥਾ ਸੁਨਿ ਹਰਿ ਕੀ ॥

੧॥

ਗੋਬਿੰਦ ਸਤਸੰਗਤਿ ਮੇਲਾਇ ॥

ਹਰਿ ਰਸੁ ਰਸਨਾ ਰਾਮ ਗੁਨ ਗਾਇ ॥

੧॥

ਰਹਾਉ ॥

ਜੋ ਜਨ ਧਿਆਵਹਿ ਹਰਿ ਹਰਿ ਨਾਮਾ ॥

ਤਿਨ ਦਾਸਨਿ ਦਾਸ ਕਰਹੁ ਹਮ ਰਾਮਾ ॥

ਜਨ ਕੀ ਸੇਵਾ ਊਤਮ ਕਾਮਾ ॥

੨॥

ਜੋ ਹਰਿ ਕੀ ਹਰਿ ਕਥਾ ਸੁਣਾਵੈ ॥

ਸੋ ਜਨੁ ਹਮਰੈ ਮਨਿ ਚਿਤਿ ਭਾਵੈ ॥

ਜਨ ਪਗ ਰੇਣੁ ਵਡਭਾਗੀ ਪਾਵੈ ॥

੩॥

ਸੰਤ ਜਨਾ ਸਿਉ ਪ੍ਰੀਤਿ ਬਨਿ ਆਈ ॥

ਜਿਨ ਕਉ ਲਿਖਤੁ ਲਿਖਿਆ ਧੁਰਿ ਪਾਈ ॥

ਤੇ ਜਨ ਨਾਨਕ ਨਾਮਿ ਸਮਾਈ ॥

੪॥

੨॥

੪੦॥

ਗਉੜੀ ਗੁਆਰੇਰੀ ਮਹਲਾ ੪ ॥

ਮਾਤਾ ਪ੍ਰੀਤਿ ਕਰੇ ਪੁਤੁ ਖਾਇ ॥

ਮੀਨੇ ਪ੍ਰੀਤਿ ਭਈ ਜਲਿ ਨਾਇ ॥

ਸਤਿਗੁਰ ਪ੍ਰੀਤਿ ਗੁਰਸਿਖ ਮੁਖਿ ਪਾਇ ॥

੧॥

ਤੇ ਹਰਿ ਜਨ ਹਰਿ ਮੇਲਹੁ ਹਮ ਪਿਆਰੇ ॥

ਜਿਨ ਮਿਲਿਆ ਦੁਖ ਜਾਹਿ ਹਮਾਰੇ ॥

੧॥

ਰਹਾਉ ॥

ਜਿਉ ਮਿਲਿ ਬਛਰੇ ਗਊ ਪ੍ਰੀਤਿ ਲਗਾਵੈ ॥

ਕਾਮਨਿ ਪ੍ਰੀਤਿ ਜਾ ਪਿਰੁ ਘਰਿ ਆਵੈ ॥

ਹਰਿ ਜਨ ਪ੍ਰੀਤਿ ਜਾ ਹਰਿ ਜਸੁ ਗਾਵੈ ॥

੨॥

ਸਾਰਿੰਗ ਪ੍ਰੀਤਿ ਬਸੈ ਜਲ ਧਾਰਾ ॥

ਨਰਪਤਿ ਪ੍ਰੀਤਿ ਮਾਇਆ ਦੇਖਿ ਪਸਾਰਾ ॥

ਹਰਿ ਜਨ ਪ੍ਰੀਤਿ ਜਪੈ ਨਿਰੰਕਾਰਾ ॥

੩॥

ਨਰ ਪ੍ਰਾਣੀ ਪ੍ਰੀਤਿ ਮਾਇਆ ਧਨੁ ਖਾਟੇ ॥

ਗੁਰਸਿਖ ਪ੍ਰੀਤਿ ਗੁਰੁ ਮਿਲੈ ਗਲਾਟੇ ॥

ਜਨ ਨਾਨਕ ਪ੍ਰੀਤਿ ਸਾਧ ਪਗ ਚਾਟੇ ॥

੪॥

੩॥

੪੧॥

ਗਉੜੀ ਗੁਆਰੇਰੀ ਮਹਲਾ ੪ ॥

ਭੀਖਕ ਪ੍ਰੀਤਿ ਭੀਖ ਪ੍ਰਭ ਪਾਇ ॥

ਭੂਖੇ ਪ੍ਰੀਤਿ ਹੋਵੈ ਅੰਨੁ ਖਾਇ ॥

ਗੁਰਸਿਖ ਪ੍ਰੀਤਿ ਗੁਰ ਮਿਲਿ ਆਘਾਇ ॥

੧॥

ਹਰਿ ਦਰਸਨੁ ਦੇਹੁ ਹਰਿ ਆਸ ਤੁਮਾਰੀ ॥

ਕਰਿ ਕਿਰਪਾ ਲੋਚ ਪੂਰਿ ਹਮਾਰੀ ॥

੧॥

ਰਹਾਉ ॥

ਚਕਵੀ ਪ੍ਰੀਤਿ ਸੂਰਜੁ ਮੁਖਿ ਲਾਗੈ ॥

ਮਿਲੈ ਪਿਆਰੇ ਸਭ ਦੁਖ ਤਿਆਗੈ ॥

ਗੁਰਸਿਖ ਪ੍ਰੀਤਿ ਗੁਰੂ ਮੁਖਿ ਲਾਗੈ ॥

੨॥

ਬਛਰੇ ਪ੍ਰੀਤਿ ਖੀਰੁ ਮੁਖਿ ਖਾਇ ॥

ਹਿਰਦੈ ਬਿਗਸੈ ਦੇਖੈ ਮਾਇ ॥

ਗੁਰਸਿਖ ਪ੍ਰੀਤਿ ਗੁਰੂ ਮੁਖਿ ਲਾਇ ॥

੩॥

ਹੋਰੁ ਸਭ ਪ੍ਰੀਤਿ ਮਾਇਆ ਮੋਹੁ ਕਾਚਾ ॥

ਬਿਨਸਿ ਜਾਇ ਕੂਰਾ ਕਚੁ ਪਾਚਾ ॥

ਜਨ ਨਾਨਕ ਪ੍ਰੀਤਿ ਤ੍ਰਿਪਤਿ ਗੁਰੁ ਸਾਚਾ ॥

੪॥

੪॥

੪੨॥

SikhiAt.Net
164 ×