ਹਰਿ ਕਾ ਨਾਮੁ ਅੰਮ੍ਰਿਤ ਰਸੁ ਚਾਖਿਆ ਮਿਲਿ ਸਤਿਗੁਰ ਮੀਠ ਰਸ ਗਾਨੇ ॥
੨॥
ਜਿਨ ਕਉ ਗੁਰੁ ਸਤਿਗੁਰੁ ਨਹੀ ਭੇਟਿਆ ਤੇ ਸਾਕਤ ਮੂੜ ਦਿਵਾਨੇ ॥
ਤਿਨ ਕੇ ਕਰਮਹੀਨ ਧੁਰਿ ਪਾਏ ਦੇਖਿ ਦੀਪਕੁ ਮੋਹਿ ਪਚਾਨੇ ॥
੩॥
ਜਿਨ ਕਉ ਤੁਮ ਦਇਆ ਕਰਿ ਮੇਲਹੁ ਤੇ ਹਰਿ ਹਰਿ ਸੇਵ ਲਗਾਨੇ ॥
ਜਨ ਨਾਨਕ ਹਰਿ ਹਰਿ ਹਰਿ ਜਪਿ ਪ੍ਰਗਟੇ ਮਤਿ ਗੁਰਮਤਿ ਨਾਮਿ ਸਮਾਨੇ ॥
੪॥
੪॥
੧੮॥
੫੬॥
ਗਉੜੀ ਪੂਰਬੀ ਮਹਲਾ ੪ ॥
ਮੇਰੇ ਮਨ ਸੋ ਪ੍ਰਭੁ ਸਦਾ ਨਾਲਿ ਹੈ ਸੁਆਮੀ ਕਹੁ ਕਿਥੈ ਹਰਿ ਪਹੁ ਨਸੀਐ ॥
ਹਰਿ ਆਪੇ ਬਖਸਿ ਲਏ ਪ੍ਰਭੁ ਸਾਚਾ ਹਰਿ ਆਪਿ ਛਡਾਏ ਛੁਟੀਐ ॥
੧॥
ਮੇਰੇ ਮਨ ਜਪਿ ਹਰਿ ਹਰਿ ਹਰਿ ਮਨਿ ਜਪੀਐ ॥
ਸਤਿਗੁਰ ਕੀ ਸਰਣਾਈ ਭਜਿ ਪਉ ਮੇਰੇ ਮਨਾ ਗੁਰ ਸਤਿਗੁਰ ਪੀਛੈ ਛੁਟੀਐ ॥
੧॥
ਰਹਾਉ ॥
ਮੇਰੇ ਮਨ ਸੇਵਹੁ ਸੋ ਪ੍ਰਭ ਸ੍ਰਬ ਸੁਖਦਾਤਾ ਜਿਤੁ ਸੇਵਿਐ ਨਿਜ ਘਰਿ ਵਸੀਐ ॥
ਗੁਰਮੁਖਿ ਜਾਇ ਲਹਹੁ ਘਰੁ ਅਪਨਾ ਘਸਿ ਚੰਦਨੁ ਹਰਿ ਜਸੁ ਘਸੀਐ ॥
੨॥
ਮੇਰੇ ਮਨ ਹਰਿ ਹਰਿ ਹਰਿ ਹਰਿ ਹਰਿ ਜਸੁ ਊਤਮੁ ਲੈ ਲਾਹਾ ਹਰਿ ਮਨਿ ਹਸੀਐ ॥
ਹਰਿ ਹਰਿ ਆਪਿ ਦਇਆ ਕਰਿ ਦੇਵੈ ਤਾ ਅੰਮ੍ਰਿਤੁ ਹਰਿ ਰਸੁ ਚਖੀਐ ॥
੩॥
ਮੇਰੇ ਮਨ ਨਾਮ ਬਿਨਾ ਜੋ ਦੂਜੈ ਲਾਗੇ ਤੇ ਸਾਕਤ ਨਰ ਜਮਿ ਘੁਟੀਐ ॥
ਤੇ ਸਾਕਤ ਚੋਰ ਜਿਨਾ ਨਾਮੁ ਵਿਸਾਰਿਆ ਮਨ ਤਿਨ ਕੈ ਨਿਕਟਿ ਨ ਭਿਟੀਐ ॥
੪॥
ਮੇਰੇ ਮਨ ਸੇਵਹੁ ਅਲਖ ਨਿਰੰਜਨ ਨਰਹਰਿ ਜਿਤੁ ਸੇਵਿਐ ਲੇਖਾ ਛੁਟੀਐ ॥
ਜਨ ਨਾਨਕ ਹਰਿ ਪ੍ਰਭਿ ਪੂਰੇ ਕੀਏ ਖਿਨੁ ਮਾਸਾ ਤੋਲੁ ਨ ਘਟੀਐ ॥
੫॥
੫॥
੧੯॥
੫੭॥
ਗਉੜੀ ਪੂਰਬੀ ਮਹਲਾ ੪ ॥
ਹਮਰੇ ਪ੍ਰਾਨ ਵਸਗਤਿ ਪ੍ਰਭ ਤੁਮਰੈ ਮੇਰਾ ਜੀਉ ਪਿੰਡੁ ਸਭ ਤੇਰੀ ॥
ਦਇਆ ਕਰਹੁ ਹਰਿ ਦਰਸੁ ਦਿਖਾਵਹੁ ਮੇਰੈ ਮਨਿ ਤਨਿ ਲੋਚ ਘਣੇਰੀ ॥
੧॥
ਰਾਮ ਮੇਰੈ ਮਨਿ ਤਨਿ ਲੋਚ ਮਿਲਣ ਹਰਿ ਕੇਰੀ ॥
ਗੁਰ ਕ੍ਰਿਪਾਲਿ ਕ੍ਰਿਪਾ ਕਿੰਚਤ ਗੁਰਿ ਕੀਨੀ ਹਰਿ ਮਿਲਿਆ ਆਇ ਪ੍ਰਭੁ ਮੇਰੀ ॥
੧॥
ਰਹਾਉ ॥
ਜੋ ਹਮਰੈ ਮਨ ਚਿਤਿ ਹੈ ਸੁਆਮੀ ਸਾ ਬਿਧਿ ਤੁਮ ਹਰਿ ਜਾਨਹੁ ਮੇਰੀ ॥
ਅਨਦਿਨੁ ਨਾਮੁ ਜਪੀ ਸੁਖੁ ਪਾਈ ਨਿਤ ਜੀਵਾ ਆਸ ਹਰਿ ਤੇਰੀ ॥
੨॥
ਗੁਰਿ ਸਤਿਗੁਰਿ ਦਾਤੈ ਪੰਥੁ ਬਤਾਇਆ ਹਰਿ ਮਿਲਿਆ ਆਇ ਪ੍ਰਭੁ ਮੇਰੀ ॥
ਅਨਦਿਨੁ ਅਨਦੁ ਭਇਆ ਵਡਭਾਗੀ ਸਭ ਆਸ ਪੁਜੀ ਜਨ ਕੇਰੀ ॥
੩॥
ਜਗੰਨਾਥ ਜਗਦੀਸੁਰ ਕਰਤੇ ਸਭ ਵਸਗਤਿ ਹੈ ਹਰਿ ਕੇਰੀ ॥
ਜਨ ਨਾਨਕ ਸਰਣਾਗਤਿ ਆਏ ਹਰਿ ਰਾਖਹੁ ਪੈਜ ਜਨ ਕੇਰੀ ॥
੪॥
੬॥
੨੦॥
੫੮॥
ਗਉੜੀ ਪੂਰਬੀ ਮਹਲਾ ੪ ॥
ਇਹੁ ਮਨੂਆ ਖਿਨੁ ਨ ਟਿਕੈ ਬਹੁ ਰੰਗੀ ਦਹ ਦਹ ਦਿਸਿ ਚਲਿ ਚਲਿ ਹਾਢੇ ॥