ਘਟਿ ਘਟਿ ਰਮਈਆ ਰਮਤ ਰਾਮ ਰਾਇ ਗੁਰ ਸਬਦਿ ਗੁਰੂ ਲਿਵ ਲਾਗੇ ॥
ਹਉ ਮਨੁ ਤਨੁ ਦੇਵਉ ਕਾਟਿ ਗੁਰੂ ਕਉ ਮੇਰਾ ਭ੍ਰਮੁ ਭਉ ਗੁਰ ਬਚਨੀ ਭਾਗੇ ॥
੨॥
ਅੰਧਿਆਰੈ ਦੀਪਕ ਆਨਿ ਜਲਾਏ ਗੁਰ ਗਿਆਨਿ ਗੁਰੂ ਲਿਵ ਲਾਗੇ ॥
ਅਗਿਆਨੁ ਅੰਧੇਰਾ ਬਿਨਸਿ ਬਿਨਾਸਿਓ ਘਰਿ ਵਸਤੁ ਲਹੀ ਮਨ ਜਾਗੇ ॥
੩॥
ਸਾਕਤ ਬਧਿਕ ਮਾਇਆਧਾਰੀ ਤਿਨ ਜਮ ਜੋਹਨਿ ਲਾਗੇ ॥
ਉਨ ਸਤਿਗੁਰ ਆਗੈ ਸੀਸੁ ਨ ਬੇਚਿਆ ਓਇ ਆਵਹਿ ਜਾਹਿ ਅਭਾਗੇ ॥
੪॥
ਹਮਰਾ ਬਿਨਉ ਸੁਨਹੁ ਪ੍ਰਭ ਠਾਕੁਰ ਹਮ ਸਰਣਿ ਪ੍ਰਭੂ ਹਰਿ ਮਾਗੇ ॥
ਜਨ ਨਾਨਕ ਕੀ ਲਜ ਪਾਤਿ ਗੁਰੂ ਹੈ ਸਿਰੁ ਬੇਚਿਓ ਸਤਿਗੁਰ ਆਗੇ ॥
੫॥
੧੦॥
੨੪॥
੬੨॥
ਗਉੜੀ ਪੂਰਬੀ ਮਹਲਾ ੪ ॥
ਹਮ ਅਹੰਕਾਰੀ ਅਹੰਕਾਰ ਅਗਿਆਨ ਮਤਿ ਗੁਰਿ ਮਿਲਿਐ ਆਪੁ ਗਵਾਇਆ ॥
ਹਉਮੈ ਰੋਗੁ ਗਇਆ ਸੁਖੁ ਪਾਇਆ ਧਨੁ ਧੰਨੁ ਗੁਰੂ ਹਰਿ ਰਾਇਆ ॥
੧॥
ਰਾਮ ਗੁਰ ਕੈ ਬਚਨਿ ਹਰਿ ਪਾਇਆ ॥
੧॥
ਰਹਾਉ ॥
ਮੇਰੈ ਹੀਅਰੈ ਪ੍ਰੀਤਿ ਰਾਮ ਰਾਇ ਕੀ ਗੁਰਿ ਮਾਰਗੁ ਪੰਥੁ ਬਤਾਇਆ ॥
ਮੇਰਾ ਜੀਉ ਪਿੰਡੁ ਸਭੁ ਸਤਿਗੁਰ ਆਗੈ ਜਿਨਿ ਵਿਛੁੜਿਆ ਹਰਿ ਗਲਿ ਲਾਇਆ ॥
੨॥
ਮੇਰੈ ਅੰਤਰਿ ਪ੍ਰੀਤਿ ਲਗੀ ਦੇਖਨ ਕਉ ਗੁਰਿ ਹਿਰਦੇ ਨਾਲਿ ਦਿਖਾਇਆ ॥
ਸਹਜ ਅਨੰਦੁ ਭਇਆ ਮਨਿ ਮੋਰੈ ਗੁਰ ਆਗੈ ਆਪੁ ਵੇਚਾਇਆ ॥
੩॥
ਹਮ ਅਪਰਾਧ ਪਾਪ ਬਹੁ ਕੀਨੇ ਕਰਿ ਦੁਸਟੀ ਚੋਰ ਚੁਰਾਇਆ ॥
ਅਬ ਨਾਨਕ ਸਰਣਾਗਤਿ ਆਏ ਹਰਿ ਰਾਖਹੁ ਲਾਜ ਹਰਿ ਭਾਇਆ ॥
੪॥
੧੧॥
੨੫॥
੬੩॥
ਗਉੜੀ ਪੂਰਬੀ ਮਹਲਾ ੪ ॥
ਗੁਰਮਤਿ ਬਾਜੈ ਸਬਦੁ ਅਨਾਹਦੁ ਗੁਰਮਤਿ ਮਨੂਆ ਗਾਵੈ ॥
ਵਡਭਾਗੀ ਗੁਰ ਦਰਸਨੁ ਪਾਇਆ ਧਨੁ ਧੰਨੁ ਗੁਰੂ ਲਿਵ ਲਾਵੈ ॥
੧॥
ਗੁਰਮੁਖਿ ਹਰਿ ਲਿਵ ਲਾਵੈ ॥
੧॥
ਰਹਾਉ ॥
ਹਮਰਾ ਠਾਕੁਰੁ ਸਤਿਗੁਰੁ ਪੂਰਾ ਮਨੁ ਗੁਰ ਕੀ ਕਾਰ ਕਮਾਵੈ ॥
ਹਮ ਮਲਿ ਮਲਿ ਧੋਵਹ ਪਾਵ ਗੁਰੂ ਕੇ ਜੋ ਹਰਿ ਹਰਿ ਕਥਾ ਸੁਨਾਵੈ ॥
੨॥
ਹਿਰਦੈ ਗੁਰਮਤਿ ਰਾਮ ਰਸਾਇਣੁ ਜਿਹਵਾ ਹਰਿ ਗੁਣ ਗਾਵੈ ॥
ਮਨ ਰਸਕਿ ਰਸਕਿ ਹਰਿ ਰਸਿ ਆਘਾਨੇ ਫਿਰਿ ਬਹੁਰਿ ਨ ਭੂਖ ਲਗਾਵੈ ॥
੩॥
ਕੋਈ ਕਰੈ ਉਪਾਵ ਅਨੇਕ ਬਹੁਤੇਰੇ ਬਿਨੁ ਕਿਰਪਾ ਨਾਮੁ ਨ ਪਾਵੈ ॥
ਜਨ ਨਾਨਕ ਕਉ ਹਰਿ ਕਿਰਪਾ ਧਾਰੀ ਮਤਿ ਗੁਰਮਤਿ ਨਾਮੁ ਦ੍ਰਿੜਾਵੈ ॥
੪॥
੧੨॥
੨੬॥
੬੪॥
ਰਾਗੁ ਗਉੜੀ ਮਾਝ ਮਹਲਾ ੪ ॥
ਗੁਰਮੁਖਿ ਜਿੰਦੂ ਜਪਿ ਨਾਮੁ ਕਰੰਮਾ ॥
ਮਤਿ ਮਾਤਾ ਮਤਿ ਜੀਉ ਨਾਮੁ ਮੁਖਿ ਰਾਮਾ ॥
ਸੰਤੋਖੁ ਪਿਤਾ ਕਰਿ ਗੁਰੁ ਪੁਰਖੁ ਅਜਨਮਾ ॥