Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
173
Pavan Ang 173 of 1430

ਵਡਭਾਗੀ ਮਿਲੁ ਰਾਮਾ ॥

੧॥

ਗੁਰੁ ਜੋਗੀ ਪੁਰਖੁ ਮਿਲਿਆ ਰੰਗੁ ਮਾਣੀ ਜੀਉ ॥

ਗੁਰੁ ਹਰਿ ਰੰਗਿ ਰਤੜਾ ਸਦਾ ਨਿਰਬਾਣੀ ਜੀਉ ॥

ਵਡਭਾਗੀ ਮਿਲੁ ਸੁਘੜ ਸੁਜਾਣੀ ਜੀਉ ॥

ਮੇਰਾ ਮਨੁ ਤਨੁ ਹਰਿ ਰੰਗਿ ਭਿੰਨਾ ॥

੨॥

ਆਵਹੁ ਸੰਤਹੁ ਮਿਲਿ ਨਾਮੁ ਜਪਾਹਾ ॥

ਵਿਚਿ ਸੰਗਤਿ ਨਾਮੁ ਸਦਾ ਲੈ ਲਾਹਾ ਜੀਉ ॥

ਕਰਿ ਸੇਵਾ ਸੰਤਾ ਅੰਮ੍ਰਿਤੁ ਮੁਖਿ ਪਾਹਾ ਜੀਉ ॥

ਮਿਲੁ ਪੂਰਬਿ ਲਿਖਿਅੜੇ ਧੁਰਿ ਕਰਮਾ ॥

੩॥

ਸਾਵਣਿ ਵਰਸੁ ਅੰਮ੍ਰਿਤਿ ਜਗੁ ਛਾਇਆ ਜੀਉ ॥

ਮਨੁ ਮੋਰੁ ਕੁਹੁਕਿਅੜਾ ਸਬਦੁ ਮੁਖਿ ਪਾਇਆ ॥

ਹਰਿ ਅੰਮ੍ਰਿਤੁ ਵੁਠੜਾ ਮਿਲਿਆ ਹਰਿ ਰਾਇਆ ਜੀਉ ॥

ਜਨ ਨਾਨਕ ਪ੍ਰੇਮਿ ਰਤੰਨਾ ॥

੪॥

੧॥

੨੭॥

੬੫॥

ਗਉੜੀ ਮਾਝ ਮਹਲਾ ੪ ॥

ਆਉ ਸਖੀ ਗੁਣ ਕਾਮਣ ਕਰੀਹਾ ਜੀਉ ॥

ਮਿਲਿ ਸੰਤ ਜਨਾ ਰੰਗੁ ਮਾਣਿਹ ਰਲੀਆ ਜੀਉ ॥

ਗੁਰ ਦੀਪਕੁ ਗਿਆਨੁ ਸਦਾ ਮਨਿ ਬਲੀਆ ਜੀਉ ॥

ਹਰਿ ਤੁਠੈ ਢੁਲਿ ਢੁਲਿ ਮਿਲੀਆ ਜੀਉ ॥

੧॥

ਮੇਰੈ ਮਨਿ ਤਨਿ ਪ੍ਰੇਮੁ ਲਗਾ ਹਰਿ ਢੋਲੇ ਜੀਉ ॥

ਮੈ ਮੇਲੇ ਮਿਤ੍ਰੁ ਸਤਿਗੁਰੁ ਵੇਚੋਲੇ ਜੀਉ ॥

ਮਨੁ ਦੇਵਾਂ ਸੰਤਾ ਮੇਰਾ ਪ੍ਰਭੁ ਮੇਲੇ ਜੀਉ ॥

ਹਰਿ ਵਿਟੜਿਅਹੁ ਸਦਾ ਘੋਲੇ ਜੀਉ ॥

੨॥

ਵਸੁ ਮੇਰੇ ਪਿਆਰਿਆ ਵਸੁ ਮੇਰੇ ਗੋਵਿਦਾ ਹਰਿ ਕਰਿ ਕਿਰਪਾ ਮਨਿ ਵਸੁ ਜੀਉ ॥

ਮਨਿ ਚਿੰਦਿਅੜਾ ਫਲੁ ਪਾਇਆ ਮੇਰੇ ਗੋਵਿੰਦਾ ਗੁਰੁ ਪੂਰਾ ਵੇਖਿ ਵਿਗਸੁ ਜੀਉ ॥

ਹਰਿ ਨਾਮੁ ਮਿਲਿਆ ਸੋਹਾਗਣੀ ਮੇਰੇ ਗੋਵਿੰਦਾ ਮਨਿ ਅਨਦਿਨੁ ਅਨਦੁ ਰਹਸੁ ਜੀਉ ॥

ਹਰਿ ਪਾਇਅੜਾ ਵਡਭਾਗੀਈ ਮੇਰੇ ਗੋਵਿੰਦਾ ਨਿਤ ਲੈ ਲਾਹਾ ਮਨਿ ਹਸੁ ਜੀਉ ॥

੩॥

ਹਰਿ ਆਪਿ ਉਪਾਏ ਹਰਿ ਆਪੇ ਵੇਖੈ ਹਰਿ ਆਪੇ ਕਾਰੈ ਲਾਇਆ ਜੀਉ ॥

ਇਕਿ ਖਾਵਹਿ ਬਖਸ ਤੋਟਿ ਨ ਆਵੈ ਇਕਨਾ ਫਕਾ ਪਾਇਆ ਜੀਉ ॥

ਇਕਿ ਰਾਜੇ ਤਖਤਿ ਬਹਹਿ ਨਿਤ ਸੁਖੀਏ ਇਕਨਾ ਭਿਖ ਮੰਗਾਇਆ ਜੀਉ ॥

ਸਭੁ ਇਕੋ ਸਬਦੁ ਵਰਤਦਾ ਮੇਰੇ ਗੋਵਿਦਾ ਜਨ ਨਾਨਕ ਨਾਮੁ ਧਿਆਇਆ ਜੀਉ ॥

੪॥

੨॥

੨੮॥

੬੬॥

ਗਉੜੀ ਮਾਝ ਮਹਲਾ ੪ ॥

ਮਨ ਮਾਹੀ ਮਨ ਮਾਹੀ ਮੇਰੇ ਗੋਵਿੰਦਾ ਹਰਿ ਰੰਗਿ ਰਤਾ ਮਨ ਮਾਹੀ ਜੀਉ ॥

ਹਰਿ ਰੰਗੁ ਨਾਲਿ ਨ ਲਖੀਐ ਮੇਰੇ ਗੋਵਿਦਾ ਗੁਰੁ ਪੂਰਾ ਅਲਖੁ ਲਖਾਹੀ ਜੀਉ ॥

ਹਰਿ ਹਰਿ ਨਾਮੁ ਪਰਗਾਸਿਆ ਮੇਰੇ ਗੋਵਿੰਦਾ ਸਭ ਦਾਲਦ ਦੁਖ ਲਹਿ ਜਾਹੀ ਜੀਉ ॥

ਹਰਿ ਪਦੁ ਊਤਮੁ ਪਾਇਆ ਮੇਰੇ ਗੋਵਿੰਦਾ ਵਡਭਾਗੀ ਨਾਮਿ ਸਮਾਹੀ ਜੀਉ ॥

੧॥

ਨੈਣੀ ਮੇਰੇ ਪਿਆਰਿਆ ਨੈਣੀ ਮੇਰੇ ਗੋਵਿਦਾ ਕਿਨੈ ਹਰਿ ਪ੍ਰਭੁ ਡਿਠੜਾ ਨੈਣੀ ਜੀਉ ॥

ਮੇਰਾ ਮਨੁ ਤਨੁ ਬਹੁਤੁ ਬੈਰਾਗਿਆ ਮੇਰੇ ਗੋਵਿੰਦਾ ਹਰਿ ਬਾਝਹੁ ਧਨ ਕੁਮਲੈਣੀ ਜੀਉ ॥

SikhiAt.Net
173 ×