Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
179
Pavan Ang 179 of 1430

ਮਨ ਮੇਰੇ ਗਹੁ ਹਰਿ ਨਾਮ ਕਾ ਓਲਾ ॥

ਤੁਝੈ ਨ ਲਾਗੈ ਤਾਤਾ ਝੋਲਾ ॥

੧॥

ਰਹਾਉ ॥

ਜਿਉ ਬੋਹਿਥੁ ਭੈ ਸਾਗਰ ਮਾਹਿ ॥

ਅੰਧਕਾਰ ਦੀਪਕ ਦੀਪਾਹਿ ॥

ਅਗਨਿ ਸੀਤ ਕਾ ਲਾਹਸਿ ਦੂਖ ॥

ਨਾਮੁ ਜਪਤ ਮਨਿ ਹੋਵਤ ਸੂਖ ॥

੨॥

ਉਤਰਿ ਜਾਇ ਤੇਰੇ ਮਨ ਕੀ ਪਿਆਸ ॥

ਪੂਰਨ ਹੋਵੈ ਸਗਲੀ ਆਸ ॥

ਡੋਲੈ ਨਾਹੀ ਤੁਮਰਾ ਚੀਤੁ ॥

ਅੰਮ੍ਰਿਤ ਨਾਮੁ ਜਪਿ ਗੁਰਮੁਖਿ ਮੀਤ ॥

੩॥

ਨਾਮੁ ਅਉਖਧੁ ਸੋਈ ਜਨੁ ਪਾਵੈ ॥

ਕਰਿ ਕਿਰਪਾ ਜਿਸੁ ਆਪਿ ਦਿਵਾਵੈ ॥

ਹਰਿ ਹਰਿ ਨਾਮੁ ਜਾ ਕੈ ਹਿਰਦੈ ਵਸੈ ॥

ਦੂਖੁ ਦਰਦੁ ਤਿਹ ਨਾਨਕ ਨਸੈ ॥

੪॥

੧੦॥

੭੯॥

ਗਉੜੀ ਗੁਆਰੇਰੀ ਮਹਲਾ ੫ ॥

ਬਹੁਤੁ ਦਰਬੁ ਕਰਿ ਮਨੁ ਨ ਅਘਾਨਾ ॥

ਅਨਿਕ ਰੂਪ ਦੇਖਿ ਨਹ ਪਤੀਆਨਾ ॥

ਪੁਤ੍ਰ ਕਲਤ੍ਰ ਉਰਝਿਓ ਜਾਨਿ ਮੇਰੀ ॥

ਓਹ ਬਿਨਸੈ ਓਇ ਭਸਮੈ ਢੇਰੀ ॥

੧॥

ਬਿਨੁ ਹਰਿ ਭਜਨ ਦੇਖਉ ਬਿਲਲਾਤੇ ॥

ਧ੍ਰਿਗੁ ਤਨੁ ਧ੍ਰਿਗੁ ਧਨੁ ਮਾਇਆ ਸੰਗਿ ਰਾਤੇ ॥

੧॥

ਰਹਾਉ ॥

ਜਿਉ ਬਿਗਾਰੀ ਕੈ ਸਿਰਿ ਦੀਜਹਿ ਦਾਮ ॥

ਓਇ ਖਸਮੈ ਕੈ ਗ੍ਰਿਹਿ ਉਨ ਦੂਖ ਸਹਾਮ ॥

ਜਿਉ ਸੁਪਨੈ ਹੋਇ ਬੈਸਤ ਰਾਜਾ ॥

ਨੇਤ੍ਰ ਪਸਾਰੈ ਤਾ ਨਿਰਾਰਥ ਕਾਜਾ ॥

੨॥

ਜਿਉ ਰਾਖਾ ਖੇਤ ਊਪਰਿ ਪਰਾਏ ॥

ਖੇਤੁ ਖਸਮ ਕਾ ਰਾਖਾ ਉਠਿ ਜਾਏ ॥

ਉਸੁ ਖੇਤ ਕਾਰਣਿ ਰਾਖਾ ਕੜੈ ॥

ਤਿਸ ਕੈ ਪਾਲੈ ਕਛੂ ਨ ਪੜੈ ॥

੩॥

ਜਿਸ ਕਾ ਰਾਜੁ ਤਿਸੈ ਕਾ ਸੁਪਨਾ ॥

ਜਿਨਿ ਮਾਇਆ ਦੀਨੀ ਤਿਨਿ ਲਾਈ ਤ੍ਰਿਸਨਾ ॥

ਆਪਿ ਬਿਨਾਹੇ ਆਪਿ ਕਰੇ ਰਾਸਿ ॥

ਨਾਨਕ ਪ੍ਰਭ ਆਗੈ ਅਰਦਾਸਿ ॥

੪॥

੧੧॥

੮੦॥

ਗਉੜੀ ਗੁਆਰੇਰੀ ਮਹਲਾ ੫ ॥

ਬਹੁ ਰੰਗ ਮਾਇਆ ਬਹੁ ਬਿਧਿ ਪੇਖੀ ॥

ਕਲਮ ਕਾਗਦ ਸਿਆਨਪ ਲੇਖੀ ॥

ਮਹਰ ਮਲੂਕ ਹੋਇ ਦੇਖਿਆ ਖਾਨ ॥

ਤਾ ਤੇ ਨਾਹੀ ਮਨੁ ਤ੍ਰਿਪਤਾਨ ॥

੧॥

ਸੋ ਸੁਖੁ ਮੋ ਕਉ ਸੰਤ ਬਤਾਵਹੁ ॥

ਤ੍ਰਿਸਨਾ ਬੂਝੈ ਮਨੁ ਤ੍ਰਿਪਤਾਵਹੁ ॥

੧॥

ਰਹਾਉ ॥

ਅਸੁ ਪਵਨ ਹਸਤਿ ਅਸਵਾਰੀ ॥

ਚੋਆ ਚੰਦਨੁ ਸੇਜ ਸੁੰਦਰਿ ਨਾਰੀ ॥

ਨਟ ਨਾਟਿਕ ਆਖਾਰੇ ਗਾਇਆ ॥

ਤਾ ਮਹਿ ਮਨਿ ਸੰਤੋਖੁ ਨ ਪਾਇਆ ॥

੨॥

ਤਖਤੁ ਸਭਾ ਮੰਡਨ ਦੋਲੀਚੇ ॥

ਸਗਲ ਮੇਵੇ ਸੁੰਦਰ ਬਾਗੀਚੇ ॥

ਆਖੇੜ ਬਿਰਤਿ ਰਾਜਨ ਕੀ ਲੀਲਾ ॥

ਮਨੁ ਨ ਸੁਹੇਲਾ ਪਰਪੰਚੁ ਹੀਲਾ ॥

੩॥

ਕਰਿ ਕਿਰਪਾ ਸੰਤਨ ਸਚੁ ਕਹਿਆ ॥

ਸਰਬ ਸੂਖ ਇਹੁ ਆਨੰਦੁ ਲਹਿਆ ॥

ਸਾਧਸੰਗਿ ਹਰਿ ਕੀਰਤਨੁ ਗਾਈਐ ॥

ਕਹੁ ਨਾਨਕ ਵਡਭਾਗੀ ਪਾਈਐ ॥

੪॥

ਜਾ ਕੈ ਹਰਿ ਧਨੁ ਸੋਈ ਸੁਹੇਲਾ ॥

ਪ੍ਰਭ ਕਿਰਪਾ ਤੇ ਸਾਧਸੰਗਿ ਮੇਲਾ ॥

੧॥

ਰਹਾਉ ਦੂਜਾ ॥

੧੨॥

੮੧॥

ਗਉੜੀ ਗੁਆਰੇਰੀ ਮਹਲਾ ੫ ॥

SikhiAt.Net
179 ×