Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
182
Pavan Ang 182 of 1430

ਬਿਆਪਤ ਹਰਖ ਸੋਗ ਬਿਸਥਾਰ ॥

ਬਿਆਪਤ ਸੁਰਗ ਨਰਕ ਅਵਤਾਰ ॥

ਬਿਆਪਤ ਧਨ ਨਿਰਧਨ ਪੇਖਿ ਸੋਭਾ ॥

ਮੂਲੁ ਬਿਆਧੀ ਬਿਆਪਸਿ ਲੋਭਾ ॥

੧॥

ਮਾਇਆ ਬਿਆਪਤ ਬਹੁ ਪਰਕਾਰੀ ॥

ਸੰਤ ਜੀਵਹਿ ਪ੍ਰਭ ਓਟ ਤੁਮਾਰੀ ॥

੧॥

ਰਹਾਉ ॥

ਬਿਆਪਤ ਅਹੰਬੁਧਿ ਕਾ ਮਾਤਾ ॥

ਬਿਆਪਤ ਪੁਤ੍ਰ ਕਲਤ੍ਰ ਸੰਗਿ ਰਾਤਾ ॥

ਬਿਆਪਤ ਹਸਤਿ ਘੋੜੇ ਅਰੁ ਬਸਤਾ ॥

ਬਿਆਪਤ ਰੂਪ ਜੋਬਨ ਮਦ ਮਸਤਾ ॥

੨॥

ਬਿਆਪਤ ਭੂਮਿ ਰੰਕ ਅਰੁ ਰੰਗਾ ॥

ਬਿਆਪਤ ਗੀਤ ਨਾਦ ਸੁਣਿ ਸੰਗਾ ॥

ਬਿਆਪਤ ਸੇਜ ਮਹਲ ਸੀਗਾਰ ॥

ਪੰਚ ਦੂਤ ਬਿਆਪਤ ਅੰਧਿਆਰ ॥

੩॥

ਬਿਆਪਤ ਕਰਮ ਕਰੈ ਹਉ ਫਾਸਾ ॥

ਬਿਆਪਤਿ ਗਿਰਸਤ ਬਿਆਪਤ ਉਦਾਸਾ ॥

ਆਚਾਰ ਬਿਉਹਾਰ ਬਿਆਪਤ ਇਹ ਜਾਤਿ ॥

ਸਭ ਕਿਛੁ ਬਿਆਪਤ ਬਿਨੁ ਹਰਿ ਰੰਗ ਰਾਤ ॥

੪॥

ਸੰਤਨ ਕੇ ਬੰਧਨ ਕਾਟੇ ਹਰਿ ਰਾਇ ॥

ਤਾ ਕਉ ਕਹਾ ਬਿਆਪੈ ਮਾਇ ॥

ਕਹੁ ਨਾਨਕ ਜਿਨਿ ਧੂਰਿ ਸੰਤ ਪਾਈ ॥

ਤਾ ਕੈ ਨਿਕਟਿ ਨ ਆਵੈ ਮਾਈ ॥

੫॥

੧੯॥

੮੮॥

ਗਉੜੀ ਗੁਆਰੇਰੀ ਮਹਲਾ ੫ ॥

ਨੈਨਹੁ ਨੀਦ ਪਰ ਦ੍ਰਿਸਟਿ ਵਿਕਾਰ ॥

ਸ੍ਰਵਣ ਸੋਏ ਸੁਣਿ ਨਿੰਦ ਵੀਚਾਰ ॥

ਰਸਨਾ ਸੋਈ ਲੋਭਿ ਮੀਠੈ ਸਾਦਿ ॥

ਮਨੁ ਸੋਇਆ ਮਾਇਆ ਬਿਸਮਾਦਿ ॥

੧॥

ਇਸੁ ਗ੍ਰਿਹ ਮਹਿ ਕੋਈ ਜਾਗਤੁ ਰਹੈ ॥

ਸਾਬਤੁ ਵਸਤੁ ਓਹੁ ਅਪਨੀ ਲਹੈ ॥

੧॥

ਰਹਾਉ ॥

ਸਗਲ ਸਹੇਲੀ ਅਪਨੈ ਰਸ ਮਾਤੀ ॥

ਗ੍ਰਿਹ ਅਪੁਨੇ ਕੀ ਖਬਰਿ ਨ ਜਾਤੀ ॥

ਮੁਸਨਹਾਰ ਪੰਚ ਬਟਵਾਰੇ ॥

ਸੂਨੇ ਨਗਰਿ ਪਰੇ ਠਗਹਾਰੇ ॥

੨॥

ਉਨ ਤੇ ਰਾਖੈ ਬਾਪੁ ਨ ਮਾਈ ॥

ਉਨ ਤੇ ਰਾਖੈ ਮੀਤੁ ਨ ਭਾਈ ॥

ਦਰਬਿ ਸਿਆਣਪ ਨਾ ਓਇ ਰਹਤੇ ॥

ਸਾਧਸੰਗਿ ਓਇ ਦੁਸਟ ਵਸਿ ਹੋਤੇ ॥

੩॥

ਕਰਿ ਕਿਰਪਾ ਮੋਹਿ ਸਾਰਿੰਗਪਾਣਿ ॥

ਸੰਤਨ ਧੂਰਿ ਸਰਬ ਨਿਧਾਨ ॥

ਸਾਬਤੁ ਪੂੰਜੀ ਸਤਿਗੁਰ ਸੰਗਿ ॥

ਨਾਨਕੁ ਜਾਗੈ ਪਾਰਬ੍ਰਹਮ ਕੈ ਰੰਗਿ ॥

੪॥

ਸੋ ਜਾਗੈ ਜਿਸੁ ਪ੍ਰਭੁ ਕਿਰਪਾਲੁ ॥

ਇਹ ਪੂੰਜੀ ਸਾਬਤੁ ਧਨੁ ਮਾਲੁ ॥

੧॥

ਰਹਾਉ ਦੂਜਾ ॥

੨੦॥

੮੯॥

ਗਉੜੀ ਗੁਆਰੇਰੀ ਮਹਲਾ ੫ ॥

ਜਾ ਕੈ ਵਸਿ ਖਾਨ ਸੁਲਤਾਨ ॥

ਜਾ ਕੈ ਵਸਿ ਹੈ ਸਗਲ ਜਹਾਨ ॥

ਜਾ ਕਾ ਕੀਆ ਸਭੁ ਕਿਛੁ ਹੋਇ ॥

ਤਿਸ ਤੇ ਬਾਹਰਿ ਨਾਹੀ ਕੋਇ ॥

੧॥

ਕਹੁ ਬੇਨੰਤੀ ਅਪੁਨੇ ਸਤਿਗੁਰ ਪਾਹਿ ॥

ਕਾਜ ਤੁਮਾਰੇ ਦੇਇ ਨਿਬਾਹਿ ॥

੧॥

ਰਹਾਉ ॥

ਸਭ ਤੇ ਊਚ ਜਾ ਕਾ ਦਰਬਾਰੁ ॥

ਸਗਲ ਭਗਤ ਜਾ ਕਾ ਨਾਮੁ ਅਧਾਰੁ ॥

ਸਰਬ ਬਿਆਪਿਤ ਪੂਰਨ ਧਨੀ ॥

ਜਾ ਕੀ ਸੋਭਾ ਘਟਿ ਘਟਿ ਬਨੀ ॥

੨॥

ਜਿਸੁ ਸਿਮਰਤ ਦੁਖ ਡੇਰਾ ਢਹੈ ॥

ਜਿਸੁ ਸਿਮਰਤ ਜਮੁ ਕਿਛੂ ਨ ਕਹੈ ॥

ਜਿਸੁ ਸਿਮਰਤ ਹੋਤ ਸੂਕੇ ਹਰੇ ॥

SikhiAt.Net
182 ×