ਪੀਊ ਦਾਦੇ ਕਾ ਖੋਲਿ ਡਿਠਾ ਖਜਾਨਾ ॥
ਤਾ ਮੇਰੈ ਮਨਿ ਭਇਆ ਨਿਧਾਨਾ ॥
੧॥
ਰਤਨ ਲਾਲ ਜਾ ਕਾ ਕਛੂ ਨ ਮੋਲੁ ॥
ਭਰੇ ਭੰਡਾਰ ਅਖੂਟ ਅਤੋਲ ॥
੨॥
ਖਾਵਹਿ ਖਰਚਹਿ ਰਲਿ ਮਿਲਿ ਭਾਈ ॥
ਤੋਟਿ ਨ ਆਵੈ ਵਧਦੋ ਜਾਈ ॥
੩॥
ਕਹੁ ਨਾਨਕ ਜਿਸੁ ਮਸਤਕਿ ਲੇਖੁ ਲਿਖਾਇ ॥
ਸੁ ਏਤੁ ਖਜਾਨੈ ਲਇਆ ਰਲਾਇ ॥
੪॥
੩੧॥
੧੦੦॥
ਗਉੜੀ ਮਹਲਾ ੫ ॥
ਡਰਿ ਡਰਿ ਮਰਤੇ ਜਬ ਜਾਨੀਐ ਦੂਰਿ ॥
ਡਰੁ ਚੂਕਾ ਦੇਖਿਆ ਭਰਪੂਰਿ ॥
੧॥
ਸਤਿਗੁਰ ਅਪੁਨੇ ਕਉ ਬਲਿਹਾਰੈ ॥
ਛੋਡਿ ਨ ਜਾਈ ਸਰਪਰ ਤਾਰੈ ॥
੧॥
ਰਹਾਉ ॥
ਦੂਖੁ ਰੋਗੁ ਸੋਗੁ ਬਿਸਰੈ ਜਬ ਨਾਮੁ ॥
ਸਦਾ ਅਨੰਦੁ ਜਾ ਹਰਿ ਗੁਣ ਗਾਮੁ ॥
੨॥
ਬੁਰਾ ਭਲਾ ਕੋਈ ਨ ਕਹੀਜੈ ॥
ਛੋਡਿ ਮਾਨੁ ਹਰਿ ਚਰਨ ਗਹੀਜੈ ॥
੩॥
ਕਹੁ ਨਾਨਕ ਗੁਰ ਮੰਤ੍ਰੁ ਚਿਤਾਰਿ ॥
ਸੁਖੁ ਪਾਵਹਿ ਸਾਚੈ ਦਰਬਾਰਿ ॥
੪॥
੩੨॥
੧੦੧॥
ਗਉੜੀ ਮਹਲਾ ੫ ॥
ਜਾ ਕਾ ਮੀਤੁ ਸਾਜਨੁ ਹੈ ਸਮੀਆ ॥
ਤਿਸੁ ਜਨ ਕਉ ਕਹੁ ਕਾ ਕੀ ਕਮੀਆ ॥
੧॥
ਜਾ ਕੀ ਪ੍ਰੀਤਿ ਗੋਬਿੰਦ ਸਿਉ ਲਾਗੀ ॥
ਦੂਖੁ ਦਰਦੁ ਭ੍ਰਮੁ ਤਾ ਕਾ ਭਾਗੀ ॥
੧॥
ਰਹਾਉ ॥
ਜਾ ਕਉ ਰਸੁ ਹਰਿ ਰਸੁ ਹੈ ਆਇਓ ॥
ਸੋ ਅਨ ਰਸ ਨਾਹੀ ਲਪਟਾਇਓ ॥
੨॥
ਜਾ ਕਾ ਕਹਿਆ ਦਰਗਹ ਚਲੈ ॥
ਸੋ ਕਿਸ ਕਉ ਨਦਰਿ ਲੈ ਆਵੈ ਤਲੈ ॥
੩॥
ਜਾ ਕਾ ਸਭੁ ਕਿਛੁ ਤਾ ਕਾ ਹੋਇ ॥
ਨਾਨਕ ਤਾ ਕਉ ਸਦਾ ਸੁਖੁ ਹੋਇ ॥
੪॥
੩੩॥
੧੦੨॥
ਗਉੜੀ ਮਹਲਾ ੫ ॥
ਜਾ ਕੈ ਦੁਖੁ ਸੁਖੁ ਸਮ ਕਰਿ ਜਾਪੈ ॥
ਤਾ ਕਉ ਕਾੜਾ ਕਹਾ ਬਿਆਪੈ ॥
੧॥
ਸਹਜ ਅਨੰਦ ਹਰਿ ਸਾਧੂ ਮਾਹਿ ॥
ਆਗਿਆਕਾਰੀ ਹਰਿ ਹਰਿ ਰਾਇ ॥
੧॥
ਰਹਾਉ ॥
ਜਾ ਕੈ ਅਚਿੰਤੁ ਵਸੈ ਮਨਿ ਆਇ ॥
ਤਾ ਕਉ ਚਿੰਤਾ ਕਤਹੂੰ ਨਾਹਿ ॥
੨॥
ਜਾ ਕੈ ਬਿਨਸਿਓ ਮਨ ਤੇ ਭਰਮਾ ॥
ਤਾ ਕੈ ਕਛੂ ਨਾਹੀ ਡਰੁ ਜਮਾ ॥
੩॥
ਜਾ ਕੈ ਹਿਰਦੈ ਦੀਓ ਗੁਰਿ ਨਾਮਾ ॥
ਕਹੁ ਨਾਨਕ ਤਾ ਕੈ ਸਗਲ ਨਿਧਾਨਾ ॥
੪॥
੩੪॥
੧੦੩॥
ਗਉੜੀ ਮਹਲਾ ੫ ॥
ਅਗਮ ਰੂਪ ਕਾ ਮਨ ਮਹਿ ਥਾਨਾ ॥
ਗੁਰ ਪ੍ਰਸਾਦਿ ਕਿਨੈ ਵਿਰਲੈ ਜਾਨਾ ॥
੧॥
ਸਹਜ ਕਥਾ ਕੇ ਅੰਮ੍ਰਿਤ ਕੁੰਟਾ ॥
ਜਿਸਹਿ ਪਰਾਪਤਿ ਤਿਸੁ ਲੈ ਭੁੰਚਾ ॥
੧॥
ਰਹਾਉ ॥
ਅਨਹਤ ਬਾਣੀ ਥਾਨੁ ਨਿਰਾਲਾ ॥
ਤਾ ਕੀ ਧੁਨਿ ਮੋਹੇ ਗੋਪਾਲਾ ॥
੨॥
ਤਹ ਸਹਜ ਅਖਾਰੇ ਅਨੇਕ ਅਨੰਤਾ ॥
ਪਾਰਬ੍ਰਹਮ ਕੇ ਸੰਗੀ ਸੰਤਾ ॥
੩॥
ਹਰਖ ਅਨੰਤ ਸੋਗ ਨਹੀ ਬੀਆ ॥
ਸੋ ਘਰੁ ਗੁਰਿ ਨਾਨਕ ਕਉ ਦੀਆ ॥
੪॥
੩੫॥
੧੦੪॥
ਗਉੜੀ ਮਃ ੫ ॥
ਕਵਨ ਰੂਪੁ ਤੇਰਾ ਆਰਾਧਉ ॥
ਕਵਨ ਜੋਗ ਕਾਇਆ ਲੇ ਸਾਧਉ ॥
੧॥