Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
188
Pavan Ang 188 of 1430

ਮਾਨੁ ਮਹਤੁ ਨਾਨਕ ਪ੍ਰਭੁ ਤੇਰੇ ॥

੪॥

੪੦॥

੧੦੯॥

ਗਉੜੀ ਮਹਲਾ ੫ ॥

ਜਾ ਕਉ ਤੁਮ ਭਏ ਸਮਰਥ ਅੰਗਾ ॥

ਤਾ ਕਉ ਕਛੁ ਨਾਹੀ ਕਾਲੰਗਾ ॥

੧॥

ਮਾਧਉ ਜਾ ਕਉ ਹੈ ਆਸ ਤੁਮਾਰੀ ॥

ਤਾ ਕਉ ਕਛੁ ਨਾਹੀ ਸੰਸਾਰੀ ॥

੧॥

ਰਹਾਉ ॥

ਜਾ ਕੈ ਹਿਰਦੈ ਠਾਕੁਰੁ ਹੋਇ ॥

ਤਾ ਕਉ ਸਹਸਾ ਨਾਹੀ ਕੋਇ ॥

੨॥

ਜਾ ਕਉ ਤੁਮ ਦੀਨੀ ਪ੍ਰਭ ਧੀਰ ॥

ਤਾ ਕੈ ਨਿਕਟਿ ਨ ਆਵੈ ਪੀਰ ॥

੩॥

ਕਹੁ ਨਾਨਕ ਮੈ ਸੋ ਗੁਰੁ ਪਾਇਆ ॥

ਪਾਰਬ੍ਰਹਮ ਪੂਰਨ ਦੇਖਾਇਆ ॥

੪॥

੪੧॥

੧੧੦॥

ਗਉੜੀ ਮਹਲਾ ੫ ॥

ਦੁਲਭ ਦੇਹ ਪਾਈ ਵਡਭਾਗੀ ॥

ਨਾਮੁ ਨ ਜਪਹਿ ਤੇ ਆਤਮ ਘਾਤੀ ॥

੧॥

ਮਰਿ ਨ ਜਾਹੀ ਜਿਨਾ ਬਿਸਰਤ ਰਾਮ ॥

ਨਾਮ ਬਿਹੂਨ ਜੀਵਨ ਕਉਨ ਕਾਮ ॥

੧॥

ਰਹਾਉ ॥

ਖਾਤ ਪੀਤ ਖੇਲਤ ਹਸਤ ਬਿਸਥਾਰ ॥

ਕਵਨ ਅਰਥ ਮਿਰਤਕ ਸੀਗਾਰ ॥

੨॥

ਜੋ ਨ ਸੁਨਹਿ ਜਸੁ ਪਰਮਾਨੰਦਾ ॥

ਪਸੁ ਪੰਖੀ ਤ੍ਰਿਗਦ ਜੋਨਿ ਤੇ ਮੰਦਾ ॥

੩॥

ਕਹੁ ਨਾਨਕ ਗੁਰਿ ਮੰਤ੍ਰੁ ਦ੍ਰਿੜਾਇਆ ॥

ਕੇਵਲ ਨਾਮੁ ਰਿਦ ਮਾਹਿ ਸਮਾਇਆ ॥

੪॥

੪੨॥

੧੧੧॥

ਗਉੜੀ ਮਹਲਾ ੫ ॥

ਕਾ ਕੀ ਮਾਈ ਕਾ ਕੋ ਬਾਪ ॥

ਨਾਮ ਧਾਰੀਕ ਝੂਠੇ ਸਭਿ ਸਾਕ ॥

੧॥

ਕਾਹੇ ਕਉ ਮੂਰਖ ਭਖਲਾਇਆ ॥

ਮਿਲਿ ਸੰਜੋਗਿ ਹੁਕਮਿ ਤੂੰ ਆਇਆ ॥

੧॥

ਰਹਾਉ ॥

ਏਕਾ ਮਾਟੀ ਏਕਾ ਜੋਤਿ ॥

ਏਕੋ ਪਵਨੁ ਕਹਾ ਕਉਨੁ ਰੋਤਿ ॥

੨॥

ਮੇਰਾ ਮੇਰਾ ਕਰਿ ਬਿਲਲਾਹੀ ॥

ਮਰਣਹਾਰੁ ਇਹੁ ਜੀਅਰਾ ਨਾਹੀ ॥

੩॥

ਕਹੁ ਨਾਨਕ ਗੁਰਿ ਖੋਲੇ ਕਪਾਟ ॥

ਮੁਕਤੁ ਭਏ ਬਿਨਸੇ ਭ੍ਰਮ ਥਾਟ ॥

੪॥

੪੩॥

੧੧੨॥

ਗਉੜੀ ਮਹਲਾ ੫ ॥

ਵਡੇ ਵਡੇ ਜੋ ਦੀਸਹਿ ਲੋਗ ॥

ਤਿਨ ਕਉ ਬਿਆਪੈ ਚਿੰਤਾ ਰੋਗ ॥

੧॥

ਕਉਨ ਵਡਾ ਮਾਇਆ ਵਡਿਆਈ ॥

ਸੋ ਵਡਾ ਜਿਨਿ ਰਾਮ ਲਿਵ ਲਾਈ ॥

੧॥

ਰਹਾਉ ॥

ਭੂਮੀਆ ਭੂਮਿ ਊਪਰਿ ਨਿਤ ਲੁਝੈ ॥

ਛੋਡਿ ਚਲੈ ਤ੍ਰਿਸਨਾ ਨਹੀ ਬੁਝੈ ॥

੨॥

ਕਹੁ ਨਾਨਕ ਇਹੁ ਤਤੁ ਬੀਚਾਰਾ ॥

ਬਿਨੁ ਹਰਿ ਭਜਨ ਨਾਹੀ ਛੁਟਕਾਰਾ ॥

੩॥

੪੪॥

੧੧੩॥

ਗਉੜੀ ਮਹਲਾ ੫ ॥

ਪੂਰਾ ਮਾਰਗੁ ਪੂਰਾ ਇਸਨਾਨੁ ॥

ਸਭੁ ਕਿਛੁ ਪੂਰਾ ਹਿਰਦੈ ਨਾਮੁ ॥

੧॥

ਪੂਰੀ ਰਹੀ ਜਾ ਪੂਰੈ ਰਾਖੀ ॥

ਪਾਰਬ੍ਰਹਮ ਕੀ ਸਰਣਿ ਜਨ ਤਾਕੀ ॥

੧॥

ਰਹਾਉ ॥

ਪੂਰਾ ਸੁਖੁ ਪੂਰਾ ਸੰਤੋਖੁ ॥

ਪੂਰਾ ਤਪੁ ਪੂਰਨ ਰਾਜੁ ਜੋਗੁ ॥

੨॥

ਹਰਿ ਕੈ ਮਾਰਗਿ ਪਤਿਤ ਪੁਨੀਤ ॥

ਪੂਰੀ ਸੋਭਾ ਪੂਰਾ ਲੋਕੀਕ ॥

੩॥

ਕਰਣਹਾਰੁ ਸਦ ਵਸੈ ਹਦੂਰਾ ॥

ਕਹੁ ਨਾਨਕ ਮੇਰਾ ਸਤਿਗੁਰੁ ਪੂਰਾ ॥

੪॥

੪੫॥

੧੧੪॥

ਗਉੜੀ ਮਹਲਾ ੫ ॥

ਸੰਤ ਕੀ ਧੂਰਿ ਮਿਟੇ ਅਘ ਕੋਟ ॥

SikhiAt.Net
188 ×