ਚਰਨ ਠਾਕੁਰ ਕੈ ਮਾਰਗਿ ਧਾਵਉ ॥
੧॥
ਭਲੋ ਸਮੋ ਸਿਮਰਨ ਕੀ ਬਰੀਆ ॥
ਸਿਮਰਤ ਨਾਮੁ ਭੈ ਪਾਰਿ ਉਤਰੀਆ ॥
੧॥
ਰਹਾਉ ॥
ਨੇਤ੍ਰ ਸੰਤਨ ਕਾ ਦਰਸਨੁ ਪੇਖੁ ॥
ਪ੍ਰਭ ਅਵਿਨਾਸੀ ਮਨ ਮਹਿ ਲੇਖੁ ॥
੨॥
ਸੁਣਿ ਕੀਰਤਨੁ ਸਾਧ ਪਹਿ ਜਾਇ ॥
ਜਨਮ ਮਰਣ ਕੀ ਤ੍ਰਾਸ ਮਿਟਾਇ ॥
੩॥
ਚਰਣ ਕਮਲ ਠਾਕੁਰ ਉਰਿ ਧਾਰਿ ॥
ਦੁਲਭ ਦੇਹ ਨਾਨਕ ਨਿਸਤਾਰਿ ॥
੪॥
੫੧॥
੧੨੦॥
ਗਉੜੀ ਮਹਲਾ ੫ ॥
ਜਾ ਕਉ ਅਪਨੀ ਕਿਰਪਾ ਧਾਰੈ ॥
ਸੋ ਜਨੁ ਰਸਨਾ ਨਾਮੁ ਉਚਾਰੈ ॥
੧॥
ਹਰਿ ਬਿਸਰਤ ਸਹਸਾ ਦੁਖੁ ਬਿਆਪੈ ॥
ਸਿਮਰਤ ਨਾਮੁ ਭਰਮੁ ਭਉ ਭਾਗੈ ॥
੧॥
ਰਹਾਉ ॥
ਹਰਿ ਕੀਰਤਨੁ ਸੁਣੈ ਹਰਿ ਕੀਰਤਨੁ ਗਾਵੈ ॥
ਤਿਸੁ ਜਨ ਦੂਖੁ ਨਿਕਟਿ ਨਹੀ ਆਵੈ ॥
੨॥
ਹਰਿ ਕੀ ਟਹਲ ਕਰਤ ਜਨੁ ਸੋਹੈ ॥
ਤਾ ਕਉ ਮਾਇਆ ਅਗਨਿ ਨ ਪੋਹੈ ॥
੩॥
ਮਨਿ ਤਨਿ ਮੁਖਿ ਹਰਿ ਨਾਮੁ ਦਇਆਲ ॥
ਨਾਨਕ ਤਜੀਅਲੇ ਅਵਰਿ ਜੰਜਾਲ ॥
੪॥
੫੨॥
੧੨੧॥
ਗਉੜੀ ਮਹਲਾ ੫ ॥
ਛਾਡਿ ਸਿਆਨਪ ਬਹੁ ਚਤੁਰਾਈ ॥
ਗੁਰ ਪੂਰੇ ਕੀ ਟੇਕ ਟਿਕਾਈ ॥
੧॥
ਦੁਖ ਬਿਨਸੇ ਸੁਖ ਹਰਿ ਗੁਣ ਗਾਇ ॥
ਗੁਰੁ ਪੂਰਾ ਭੇਟਿਆ ਲਿਵ ਲਾਇ ॥
੧॥
ਰਹਾਉ ॥
ਹਰਿ ਕਾ ਨਾਮੁ ਦੀਓ ਗੁਰਿ ਮੰਤ੍ਰੁ ॥
ਮਿਟੇ ਵਿਸੂਰੇ ਉਤਰੀ ਚਿੰਤ ॥
੨॥
ਅਨਦ ਭਏ ਗੁਰ ਮਿਲਤ ਕ੍ਰਿਪਾਲ ॥
ਕਰਿ ਕਿਰਪਾ ਕਾਟੇ ਜਮ ਜਾਲ ॥
੩॥
ਕਹੁ ਨਾਨਕ ਗੁਰੁ ਪੂਰਾ ਪਾਇਆ ॥
ਤਾ ਤੇ ਬਹੁਰਿ ਨ ਬਿਆਪੈ ਮਾਇਆ ॥
੪॥
੫੩॥
੧੨੨॥
ਗਉੜੀ ਮਹਲਾ ੫ ॥
ਰਾਖਿ ਲੀਆ ਗੁਰਿ ਪੂਰੈ ਆਪਿ ॥
ਮਨਮੁਖ ਕਉ ਲਾਗੋ ਸੰਤਾਪੁ ॥
੧॥
ਗੁਰੂ ਗੁਰੂ ਜਪਿ ਮੀਤ ਹਮਾਰੇ ॥
ਮੁਖ ਊਜਲ ਹੋਵਹਿ ਦਰਬਾਰੇ ॥
੧॥
ਰਹਾਉ ॥
ਗੁਰ ਕੇ ਚਰਣ ਹਿਰਦੈ ਵਸਾਇ ॥
ਦੁਖ ਦੁਸਮਨ ਤੇਰੀ ਹਤੈ ਬਲਾਇ ॥
੨॥
ਗੁਰ ਕਾ ਸਬਦੁ ਤੇਰੈ ਸੰਗਿ ਸਹਾਈ ॥
ਦਇਆਲ ਭਏ ਸਗਲੇ ਜੀਅ ਭਾਈ ॥
੩॥
ਗੁਰਿ ਪੂਰੈ ਜਬ ਕਿਰਪਾ ਕਰੀ ॥
ਭਨਤਿ ਨਾਨਕ ਮੇਰੀ ਪੂਰੀ ਪਰੀ ॥
੪॥
੫੪॥
੧੨੩॥
ਗਉੜੀ ਮਹਲਾ ੫ ॥
ਅਨਿਕ ਰਸਾ ਖਾਏ ਜੈਸੇ ਢੋਰ ॥
ਮੋਹ ਕੀ ਜੇਵਰੀ ਬਾਧਿਓ ਚੋਰ ॥
੧॥
ਮਿਰਤਕ ਦੇਹ ਸਾਧਸੰਗ ਬਿਹੂਨਾ ॥
ਆਵਤ ਜਾਤ ਜੋਨੀ ਦੁਖ ਖੀਨਾ ॥
੧॥
ਰਹਾਉ ॥
ਅਨਿਕ ਬਸਤ੍ਰ ਸੁੰਦਰ ਪਹਿਰਾਇਆ ॥
ਜਿਉ ਡਰਨਾ ਖੇਤ ਮਾਹਿ ਡਰਾਇਆ ॥
੨॥
ਸਗਲ ਸਰੀਰ ਆਵਤ ਸਭ ਕਾਮ ॥
ਨਿਹਫਲ ਮਾਨੁਖੁ ਜਪੈ ਨਹੀ ਨਾਮ ॥
੩॥
ਕਹੁ ਨਾਨਕ ਜਾ ਕਉ ਭਏ ਦਇਆਲਾ ॥
ਸਾਧਸੰਗਿ ਮਿਲਿ ਭਜਹਿ ਗੋੁਪਾਲਾ ॥
੪॥
੫੫॥
੧੨੪॥
ਗਉੜੀ ਮਹਲਾ ੫ ॥