ਕਲਿ ਕਲੇਸ ਗੁਰ ਸਬਦਿ ਨਿਵਾਰੇ ॥
ਆਵਣ ਜਾਣ ਰਹੇ ਸੁਖ ਸਾਰੇ ॥
੧॥
ਭੈ ਬਿਨਸੇ ਨਿਰਭਉ ਹਰਿ ਧਿਆਇਆ ॥
ਸਾਧਸੰਗਿ ਹਰਿ ਕੇ ਗੁਣ ਗਾਇਆ ॥
੧॥
ਰਹਾਉ ॥
ਚਰਨ ਕਵਲ ਰਿਦ ਅੰਤਰਿ ਧਾਰੇ ॥
ਅਗਨਿ ਸਾਗਰ ਗੁਰਿ ਪਾਰਿ ਉਤਾਰੇ ॥
੨॥
ਬੂਡਤ ਜਾਤ ਪੂਰੈ ਗੁਰਿ ਕਾਢੇ ॥
ਜਨਮ ਜਨਮ ਕੇ ਟੂਟੇ ਗਾਢੇ ॥
੩॥
ਕਹੁ ਨਾਨਕ ਤਿਸੁ ਗੁਰ ਬਲਿਹਾਰੀ ॥
ਜਿਸੁ ਭੇਟਤ ਗਤਿ ਭਈ ਹਮਾਰੀ ॥
੪॥
੫੬॥
੧੨੫॥
ਗਉੜੀ ਮਹਲਾ ੫ ॥
ਸਾਧਸੰਗਿ ਤਾ ਕੀ ਸਰਨੀ ਪਰਹੁ ॥
ਮਨੁ ਤਨੁ ਅਪਨਾ ਆਗੈ ਧਰਹੁ ॥
੧॥
ਅੰਮ੍ਰਿਤ ਨਾਮੁ ਪੀਵਹੁ ਮੇਰੇ ਭਾਈ ॥
ਸਿਮਰਿ ਸਿਮਰਿ ਸਭ ਤਪਤਿ ਬੁਝਾਈ ॥
੧॥
ਰਹਾਉ ॥
ਤਜਿ ਅਭਿਮਾਨੁ ਜਨਮ ਮਰਣੁ ਨਿਵਾਰਹੁ ॥
ਹਰਿ ਕੇ ਦਾਸ ਕੇ ਚਰਣ ਨਮਸਕਾਰਹੁ ॥
੨॥
ਸਾਸਿ ਸਾਸਿ ਪ੍ਰਭੁ ਮਨਹਿ ਸਮਾਲੇ ॥
ਸੋ ਧਨੁ ਸੰਚਹੁ ਜੋ ਚਾਲੈ ਨਾਲੇ ॥
੩॥
ਤਿਸਹਿ ਪਰਾਪਤਿ ਜਿਸੁ ਮਸਤਕਿ ਭਾਗੁ ॥
ਕਹੁ ਨਾਨਕ ਤਾ ਕੀ ਚਰਣੀ ਲਾਗੁ ॥
੪॥
੫੭॥
੧੨੬॥
ਗਉੜੀ ਮਹਲਾ ੫ ॥
ਸੂਕੇ ਹਰੇ ਕੀਏ ਖਿਨ ਮਾਹੇ ॥
ਅੰਮ੍ਰਿਤ ਦ੍ਰਿਸਟਿ ਸੰਚਿ ਜੀਵਾਏ ॥
੧॥
ਕਾਟੇ ਕਸਟ ਪੂਰੇ ਗੁਰਦੇਵ ॥
ਸੇਵਕ ਕਉ ਦੀਨੀ ਅਪੁਨੀ ਸੇਵ ॥
੧॥
ਰਹਾਉ ॥
ਮਿਟਿ ਗਈ ਚਿੰਤ ਪੁਨੀ ਮਨ ਆਸਾ ॥
ਕਰੀ ਦਇਆ ਸਤਿਗੁਰਿ ਗੁਣਤਾਸਾ ॥
੨॥
ਦੁਖ ਨਾਠੇ ਸੁਖ ਆਇ ਸਮਾਏ ॥
ਢੀਲ ਨ ਪਰੀ ਜਾ ਗੁਰਿ ਫੁਰਮਾਏ ॥
੩॥
ਇਛ ਪੁਨੀ ਪੂਰੇ ਗੁਰ ਮਿਲੇ ॥
ਨਾਨਕ ਤੇ ਜਨ ਸੁਫਲ ਫਲੇ ॥
੪॥
੫੮॥
੧੨੭॥
ਗਉੜੀ ਮਹਲਾ ੫ ॥
ਤਾਪ ਗਏ ਪਾਈ ਪ੍ਰਭਿ ਸਾਂਤਿ ॥
ਸੀਤਲ ਭਏ ਕੀਨੀ ਪ੍ਰਭ ਦਾਤਿ ॥
੧॥
ਪ੍ਰਭ ਕਿਰਪਾ ਤੇ ਭਏ ਸੁਹੇਲੇ ॥
ਜਨਮ ਜਨਮ ਕੇ ਬਿਛੁਰੇ ਮੇਲੇ ॥
੧॥
ਰਹਾਉ ॥
ਸਿਮਰਤ ਸਿਮਰਤ ਪ੍ਰਭ ਕਾ ਨਾਉ ॥
ਸਗਲ ਰੋਗ ਕਾ ਬਿਨਸਿਆ ਥਾਉ ॥
੨॥
ਸਹਜਿ ਸੁਭਾਇ ਬੋਲੈ ਹਰਿ ਬਾਣੀ ॥
ਆਠ ਪਹਰ ਪ੍ਰਭ ਸਿਮਰਹੁ ਪ੍ਰਾਣੀ ॥
੩॥
ਦੂਖੁ ਦਰਦੁ ਜਮੁ ਨੇੜਿ ਨ ਆਵੈ ॥
ਕਹੁ ਨਾਨਕ ਜੋ ਹਰਿ ਗੁਨ ਗਾਵੈ ॥
੪॥
੫੯॥
੧੨੮॥
ਗਉੜੀ ਮਹਲਾ ੫ ॥
ਭਲੇ ਦਿਨਸ ਭਲੇ ਸੰਜੋਗ ॥
ਜਿਤੁ ਭੇਟੇ ਪਾਰਬ੍ਰਹਮ ਨਿਰਜੋਗ ॥
੧॥
ਓਹ ਬੇਲਾ ਕਉ ਹਉ ਬਲਿ ਜਾਉ ॥
ਜਿਤੁ ਮੇਰਾ ਮਨੁ ਜਪੈ ਹਰਿ ਨਾਉ ॥
੧॥
ਰਹਾਉ ॥
ਸਫਲ ਮੂਰਤੁ ਸਫਲ ਓਹ ਘਰੀ ॥
ਜਿਤੁ ਰਸਨਾ ਉਚਰੈ ਹਰਿ ਹਰੀ ॥
੨॥
ਸਫਲੁ ਓਹੁ ਮਾਥਾ ਸੰਤ ਨਮਸਕਾਰਸਿ ॥
ਚਰਣ ਪੁਨੀਤ ਚਲਹਿ ਹਰਿ ਮਾਰਗਿ ॥
੩॥
ਕਹੁ ਨਾਨਕ ਭਲਾ ਮੇਰਾ ਕਰਮ ॥
ਜਿਤੁ ਭੇਟੇ ਸਾਧੂ ਕੇ ਚਰਨ ॥
੪॥
੬੦॥
੧੨੯॥