ਗਉੜੀ ਮਹਲਾ ੫ ॥
ਜਿਸ ਕਾ ਦੀਆ ਪੈਨੈ ਖਾਇ ॥
ਤਿਸੁ ਸਿਉ ਆਲਸੁ ਕਿਉ ਬਨੈ ਮਾਇ ॥
੧॥
ਖਸਮੁ ਬਿਸਾਰਿ ਆਨ ਕੰਮਿ ਲਾਗਹਿ ॥
ਕਉਡੀ ਬਦਲੇ ਰਤਨੁ ਤਿਆਗਹਿ ॥
੧॥
ਰਹਾਉ ॥
ਪ੍ਰਭੂ ਤਿਆਗਿ ਲਾਗਤ ਅਨ ਲੋਭਾ ॥
ਦਾਸਿ ਸਲਾਮੁ ਕਰਤ ਕਤ ਸੋਭਾ ॥
੨॥
ਅੰਮ੍ਰਿਤ ਰਸੁ ਖਾਵਹਿ ਖਾਨ ਪਾਨ ॥
ਜਿਨਿ ਦੀਏ ਤਿਸਹਿ ਨ ਜਾਨਹਿ ਸੁਆਨ ॥
੩॥
ਕਹੁ ਨਾਨਕ ਹਮ ਲੂਣ ਹਰਾਮੀ ॥
ਬਖਸਿ ਲੇਹੁ ਪ੍ਰਭ ਅੰਤਰਜਾਮੀ ॥
੪॥
੭੬॥
੧੪੫॥
ਗਉੜੀ ਮਹਲਾ ੫ ॥
ਪ੍ਰਭ ਕੇ ਚਰਨ ਮਨ ਮਾਹਿ ਧਿਆਨੁ ॥
ਸਗਲ ਤੀਰਥ ਮਜਨ ਇਸਨਾਨੁ ॥
੧॥
ਹਰਿ ਦਿਨੁ ਹਰਿ ਸਿਮਰਨੁ ਮੇਰੇ ਭਾਈ ॥
ਕੋਟਿ ਜਨਮ ਕੀ ਮਲੁ ਲਹਿ ਜਾਈ ॥
੧॥
ਰਹਾਉ ॥
ਹਰਿ ਕੀ ਕਥਾ ਰਿਦ ਮਾਹਿ ਬਸਾਈ ॥
ਮਨ ਬਾਂਛਤ ਸਗਲੇ ਫਲ ਪਾਈ ॥
੨॥
ਜੀਵਨ ਮਰਣੁ ਜਨਮੁ ਪਰਵਾਨੁ ॥
ਜਾ ਕੈ ਰਿਦੈ ਵਸੈ ਭਗਵਾਨੁ ॥
੩॥
ਕਹੁ ਨਾਨਕ ਸੇਈ ਜਨ ਪੂਰੇ ॥
ਜਿਨਾ ਪਰਾਪਤਿ ਸਾਧੂ ਧੂਰੇ ॥
੪॥
੭੭॥
੧੪੬॥
ਗਉੜੀ ਮਹਲਾ ੫ ॥
ਖਾਦਾ ਪੈਨਦਾ ਮੂਕਰਿ ਪਾਇ ॥
ਤਿਸ ਨੋ ਜੋਹਹਿ ਦੂਤ ਧਰਮਰਾਇ ॥
੧॥
ਤਿਸੁ ਸਿਉ ਬੇਮੁਖੁ ਜਿਨਿ ਜੀਉ ਪਿੰਡੁ ਦੀਨਾ ॥
ਕੋਟਿ ਜਨਮ ਭਰਮਹਿ ਬਹੁ ਜੂਨਾ ॥
੧॥
ਰਹਾਉ ॥
ਸਾਕਤ ਕੀ ਐਸੀ ਹੈ ਰੀਤਿ ॥
ਜੋ ਕਿਛੁ ਕਰੈ ਸਗਲ ਬਿਪਰੀਤਿ ॥
੨॥
ਜੀਉ ਪ੍ਰਾਣ ਜਿਨਿ ਮਨੁ ਤਨੁ ਧਾਰਿਆ ॥
ਸੋਈ ਠਾਕੁਰੁ ਮਨਹੁ ਬਿਸਾਰਿਆ ॥
੩॥
ਬਧੇ ਬਿਕਾਰ ਲਿਖੇ ਬਹੁ ਕਾਗਰ ॥
ਨਾਨਕ ਉਧਰੁ ਕ੍ਰਿਪਾ ਸੁਖ ਸਾਗਰ ॥
੪॥
ਪਾਰਬ੍ਰਹਮ ਤੇਰੀ ਸਰਣਾਇ ॥
ਬੰਧਨ ਕਾਟਿ ਤਰੈ ਹਰਿ ਨਾਇ ॥
੧॥
ਰਹਾਉ ਦੂਜਾ ॥
੭੮॥
੧੪੭॥
ਗਉੜੀ ਮਹਲਾ ੫ ॥
ਅਪਨੇ ਲੋਭ ਕਉ ਕੀਨੋ ਮੀਤੁ ॥
ਸਗਲ ਮਨੋਰਥ ਮੁਕਤਿ ਪਦੁ ਦੀਤੁ ॥
੧॥
ਐਸਾ ਮੀਤੁ ਕਰਹੁ ਸਭੁ ਕੋਇ ॥
ਜਾ ਤੇ ਬਿਰਥਾ ਕੋਇ ਨ ਹੋਇ ॥
੧॥
ਰਹਾਉ ॥
ਅਪੁਨੈ ਸੁਆਇ ਰਿਦੈ ਲੈ ਧਾਰਿਆ ॥
ਦੂਖ ਦਰਦ ਰੋਗ ਸਗਲ ਬਿਦਾਰਿਆ ॥
੨॥
ਰਸਨਾ ਗੀਧੀ ਬੋਲਤ ਰਾਮ ॥
ਪੂਰਨ ਹੋਏ ਸਗਲੇ ਕਾਮ ॥
੩॥
ਅਨਿਕ ਬਾਰ ਨਾਨਕ ਬਲਿਹਾਰਾ ॥
ਸਫਲ ਦਰਸਨੁ ਗੋਬਿੰਦੁ ਹਮਾਰਾ ॥
੪॥
੭੯॥
੧੪੮॥
ਗਉੜੀ ਮਹਲਾ ੫ ॥
ਕੋਟਿ ਬਿਘਨ ਹਿਰੇ ਖਿਨ ਮਾਹਿ ॥
ਹਰਿ ਹਰਿ ਕਥਾ ਸਾਧਸੰਗਿ ਸੁਨਾਹਿ ॥
੧॥
ਪੀਵਤ ਰਾਮ ਰਸੁ ਅੰਮ੍ਰਿਤ ਗੁਣ ਜਾਸੁ ॥
ਜਪਿ ਹਰਿ ਚਰਣ ਮਿਟੀ ਖੁਧਿ ਤਾਸੁ ॥
੧॥
ਰਹਾਉ ॥
ਸਰਬ ਕਲਿਆਣ ਸੁਖ ਸਹਜ ਨਿਧਾਨ ॥
ਜਾ ਕੈ ਰਿਦੈ ਵਸਹਿ ਭਗਵਾਨ ॥
੨॥