Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
196
Pavan Ang 196 of 1430

ਅਉਖਧ ਮੰਤ੍ਰ ਤੰਤ ਸਭਿ ਛਾਰੁ ॥

ਕਰਣੈਹਾਰੁ ਰਿਦੇ ਮਹਿ ਧਾਰੁ ॥

੩॥

ਤਜਿ ਸਭਿ ਭਰਮ ਭਜਿਓ ਪਾਰਬ੍ਰਹਮੁ ॥

ਕਹੁ ਨਾਨਕ ਅਟਲ ਇਹੁ ਧਰਮੁ ॥

੪॥

੮੦॥

੧੪੯॥

ਗਉੜੀ ਮਹਲਾ ੫ ॥

ਕਰਿ ਕਿਰਪਾ ਭੇਟੇ ਗੁਰ ਸੋਈ ॥

ਤਿਤੁ ਬਲਿ ਰੋਗੁ ਨ ਬਿਆਪੈ ਕੋਈ ॥

੧॥

ਰਾਮ ਰਮਣ ਤਰਣ ਭੈ ਸਾਗਰ ॥

ਸਰਣਿ ਸੂਰ ਫਾਰੇ ਜਮ ਕਾਗਰ ॥

੧॥

ਰਹਾਉ ॥

ਸਤਿਗੁਰਿ ਮੰਤ੍ਰੁ ਦੀਓ ਹਰਿ ਨਾਮ ॥

ਇਹ ਆਸਰ ਪੂਰਨ ਭਏ ਕਾਮ ॥

੨॥

ਜਪ ਤਪ ਸੰਜਮ ਪੂਰੀ ਵਡਿਆਈ ॥

ਗੁਰ ਕਿਰਪਾਲ ਹਰਿ ਭਏ ਸਹਾਈ ॥

੩॥

ਮਾਨ ਮੋਹ ਖੋਏ ਗੁਰਿ ਭਰਮ ॥

ਪੇਖੁ ਨਾਨਕ ਪਸਰੇ ਪਾਰਬ੍ਰਹਮ ॥

੪॥

੮੧॥

੧੫੦॥

ਗਉੜੀ ਮਹਲਾ ੫ ॥

ਬਿਖੈ ਰਾਜ ਤੇ ਅੰਧੁਲਾ ਭਾਰੀ ॥

ਦੁਖਿ ਲਾਗੈ ਰਾਮ ਨਾਮੁ ਚਿਤਾਰੀ ॥

੧॥

ਤੇਰੇ ਦਾਸ ਕਉ ਤੁਹੀ ਵਡਿਆਈ ॥

ਮਾਇਆ ਮਗਨੁ ਨਰਕਿ ਲੈ ਜਾਈ ॥

੧॥

ਰਹਾਉ ॥

ਰੋਗ ਗਿਰਸਤ ਚਿਤਾਰੇ ਨਾਉ ॥

ਬਿਖੁ ਮਾਤੇ ਕਾ ਠਉਰ ਨ ਠਾਉ ॥

੨॥

ਚਰਨ ਕਮਲ ਸਿਉ ਲਾਗੀ ਪ੍ਰੀਤਿ ॥

ਆਨ ਸੁਖਾ ਨਹੀ ਆਵਹਿ ਚੀਤਿ ॥

੩॥

ਸਦਾ ਸਦਾ ਸਿਮਰਉ ਪ੍ਰਭ ਸੁਆਮੀ ॥

ਮਿਲੁ ਨਾਨਕ ਹਰਿ ਅੰਤਰਜਾਮੀ ॥

੪॥

੮੨॥

੧੫੧॥

ਗਉੜੀ ਮਹਲਾ ੫ ॥

ਆਠ ਪਹਰ ਸੰਗੀ ਬਟਵਾਰੇ ॥

ਕਰਿ ਕਿਰਪਾ ਪ੍ਰਭਿ ਲਏ ਨਿਵਾਰੇ ॥

੧॥

ਐਸਾ ਹਰਿ ਰਸੁ ਰਮਹੁ ਸਭੁ ਕੋਇ ॥

ਸਰਬ ਕਲਾ ਪੂਰਨ ਪ੍ਰਭੁ ਸੋਇ ॥

੧॥

ਰਹਾਉ ॥

ਮਹਾ ਤਪਤਿ ਸਾਗਰ ਸੰਸਾਰ ॥

ਪ੍ਰਭ ਖਿਨ ਮਹਿ ਪਾਰਿ ਉਤਾਰਣਹਾਰ ॥

੨॥

ਅਨਿਕ ਬੰਧਨ ਤੋਰੇ ਨਹੀ ਜਾਹਿ ॥

ਸਿਮਰਤ ਨਾਮ ਮੁਕਤਿ ਫਲ ਪਾਹਿ ॥

੩॥

ਉਕਤਿ ਸਿਆਨਪ ਇਸ ਤੇ ਕਛੁ ਨਾਹਿ ॥

ਕਰਿ ਕਿਰਪਾ ਨਾਨਕ ਗੁਣ ਗਾਹਿ ॥

੪॥

੮੩॥

੧੫੨॥

ਗਉੜੀ ਮਹਲਾ ੫ ॥

ਥਾਤੀ ਪਾਈ ਹਰਿ ਕੋ ਨਾਮ ॥

ਬਿਚਰੁ ਸੰਸਾਰ ਪੂਰਨ ਸਭਿ ਕਾਮ ॥

੧॥

ਵਡਭਾਗੀ ਹਰਿ ਕੀਰਤਨੁ ਗਾਈਐ ॥

ਪਾਰਬ੍ਰਹਮ ਤੂੰ ਦੇਹਿ ਤ ਪਾਈਐ ॥

੧॥

ਰਹਾਉ ॥

ਹਰਿ ਕੇ ਚਰਣ ਹਿਰਦੈ ਉਰਿ ਧਾਰਿ ॥

ਭਵ ਸਾਗਰੁ ਚੜਿ ਉਤਰਹਿ ਪਾਰਿ ॥

੨॥

ਸਾਧੂ ਸੰਗੁ ਕਰਹੁ ਸਭੁ ਕੋਇ ॥

ਸਦਾ ਕਲਿਆਣ ਫਿਰਿ ਦੂਖੁ ਨ ਹੋਇ ॥

੩॥

ਪ੍ਰੇਮ ਭਗਤਿ ਭਜੁ ਗੁਣੀ ਨਿਧਾਨੁ ॥

ਨਾਨਕ ਦਰਗਹ ਪਾਈਐ ਮਾਨੁ ॥

੪॥

੮੪॥

੧੫੩॥

ਗਉੜੀ ਮਹਲਾ ੫ ॥

ਜਲਿ ਥਲਿ ਮਹੀਅਲਿ ਪੂਰਨ ਹਰਿ ਮੀਤ ॥

ਭ੍ਰਮ ਬਿਨਸੇ ਗਾਏ ਗੁਣ ਨੀਤ ॥

੧॥

ਊਠਤ ਸੋਵਤ ਹਰਿ ਸੰਗਿ ਪਹਰੂਆ ॥

ਜਾ ਕੈ ਸਿਮਰਣਿ ਜਮ ਨਹੀ ਡਰੂਆ ॥

੧॥

ਰਹਾਉ ॥

ਚਰਣ ਕਮਲ ਪ੍ਰਭ ਰਿਦੈ ਨਿਵਾਸੁ ॥

SikhiAt.Net
196 ×