ਅਉਖਧ ਮੰਤ੍ਰ ਤੰਤ ਸਭਿ ਛਾਰੁ ॥
ਕਰਣੈਹਾਰੁ ਰਿਦੇ ਮਹਿ ਧਾਰੁ ॥
੩॥
ਤਜਿ ਸਭਿ ਭਰਮ ਭਜਿਓ ਪਾਰਬ੍ਰਹਮੁ ॥
ਕਹੁ ਨਾਨਕ ਅਟਲ ਇਹੁ ਧਰਮੁ ॥
੪॥
੮੦॥
੧੪੯॥
ਗਉੜੀ ਮਹਲਾ ੫ ॥
ਕਰਿ ਕਿਰਪਾ ਭੇਟੇ ਗੁਰ ਸੋਈ ॥
ਤਿਤੁ ਬਲਿ ਰੋਗੁ ਨ ਬਿਆਪੈ ਕੋਈ ॥
੧॥
ਰਾਮ ਰਮਣ ਤਰਣ ਭੈ ਸਾਗਰ ॥
ਸਰਣਿ ਸੂਰ ਫਾਰੇ ਜਮ ਕਾਗਰ ॥
੧॥
ਰਹਾਉ ॥
ਸਤਿਗੁਰਿ ਮੰਤ੍ਰੁ ਦੀਓ ਹਰਿ ਨਾਮ ॥
ਇਹ ਆਸਰ ਪੂਰਨ ਭਏ ਕਾਮ ॥
੨॥
ਜਪ ਤਪ ਸੰਜਮ ਪੂਰੀ ਵਡਿਆਈ ॥
ਗੁਰ ਕਿਰਪਾਲ ਹਰਿ ਭਏ ਸਹਾਈ ॥
੩॥
ਮਾਨ ਮੋਹ ਖੋਏ ਗੁਰਿ ਭਰਮ ॥
ਪੇਖੁ ਨਾਨਕ ਪਸਰੇ ਪਾਰਬ੍ਰਹਮ ॥
੪॥
੮੧॥
੧੫੦॥
ਗਉੜੀ ਮਹਲਾ ੫ ॥
ਬਿਖੈ ਰਾਜ ਤੇ ਅੰਧੁਲਾ ਭਾਰੀ ॥
ਦੁਖਿ ਲਾਗੈ ਰਾਮ ਨਾਮੁ ਚਿਤਾਰੀ ॥
੧॥
ਤੇਰੇ ਦਾਸ ਕਉ ਤੁਹੀ ਵਡਿਆਈ ॥
ਮਾਇਆ ਮਗਨੁ ਨਰਕਿ ਲੈ ਜਾਈ ॥
੧॥
ਰਹਾਉ ॥
ਰੋਗ ਗਿਰਸਤ ਚਿਤਾਰੇ ਨਾਉ ॥
ਬਿਖੁ ਮਾਤੇ ਕਾ ਠਉਰ ਨ ਠਾਉ ॥
੨॥
ਚਰਨ ਕਮਲ ਸਿਉ ਲਾਗੀ ਪ੍ਰੀਤਿ ॥
ਆਨ ਸੁਖਾ ਨਹੀ ਆਵਹਿ ਚੀਤਿ ॥
੩॥
ਸਦਾ ਸਦਾ ਸਿਮਰਉ ਪ੍ਰਭ ਸੁਆਮੀ ॥
ਮਿਲੁ ਨਾਨਕ ਹਰਿ ਅੰਤਰਜਾਮੀ ॥
੪॥
੮੨॥
੧੫੧॥
ਗਉੜੀ ਮਹਲਾ ੫ ॥
ਆਠ ਪਹਰ ਸੰਗੀ ਬਟਵਾਰੇ ॥
ਕਰਿ ਕਿਰਪਾ ਪ੍ਰਭਿ ਲਏ ਨਿਵਾਰੇ ॥
੧॥
ਐਸਾ ਹਰਿ ਰਸੁ ਰਮਹੁ ਸਭੁ ਕੋਇ ॥
ਸਰਬ ਕਲਾ ਪੂਰਨ ਪ੍ਰਭੁ ਸੋਇ ॥
੧॥
ਰਹਾਉ ॥
ਮਹਾ ਤਪਤਿ ਸਾਗਰ ਸੰਸਾਰ ॥
ਪ੍ਰਭ ਖਿਨ ਮਹਿ ਪਾਰਿ ਉਤਾਰਣਹਾਰ ॥
੨॥
ਅਨਿਕ ਬੰਧਨ ਤੋਰੇ ਨਹੀ ਜਾਹਿ ॥
ਸਿਮਰਤ ਨਾਮ ਮੁਕਤਿ ਫਲ ਪਾਹਿ ॥
੩॥
ਉਕਤਿ ਸਿਆਨਪ ਇਸ ਤੇ ਕਛੁ ਨਾਹਿ ॥
ਕਰਿ ਕਿਰਪਾ ਨਾਨਕ ਗੁਣ ਗਾਹਿ ॥
੪॥
੮੩॥
੧੫੨॥
ਗਉੜੀ ਮਹਲਾ ੫ ॥
ਥਾਤੀ ਪਾਈ ਹਰਿ ਕੋ ਨਾਮ ॥
ਬਿਚਰੁ ਸੰਸਾਰ ਪੂਰਨ ਸਭਿ ਕਾਮ ॥
੧॥
ਵਡਭਾਗੀ ਹਰਿ ਕੀਰਤਨੁ ਗਾਈਐ ॥
ਪਾਰਬ੍ਰਹਮ ਤੂੰ ਦੇਹਿ ਤ ਪਾਈਐ ॥
੧॥
ਰਹਾਉ ॥
ਹਰਿ ਕੇ ਚਰਣ ਹਿਰਦੈ ਉਰਿ ਧਾਰਿ ॥
ਭਵ ਸਾਗਰੁ ਚੜਿ ਉਤਰਹਿ ਪਾਰਿ ॥
੨॥
ਸਾਧੂ ਸੰਗੁ ਕਰਹੁ ਸਭੁ ਕੋਇ ॥
ਸਦਾ ਕਲਿਆਣ ਫਿਰਿ ਦੂਖੁ ਨ ਹੋਇ ॥
੩॥
ਪ੍ਰੇਮ ਭਗਤਿ ਭਜੁ ਗੁਣੀ ਨਿਧਾਨੁ ॥
ਨਾਨਕ ਦਰਗਹ ਪਾਈਐ ਮਾਨੁ ॥
੪॥
੮੪॥
੧੫੩॥
ਗਉੜੀ ਮਹਲਾ ੫ ॥
ਜਲਿ ਥਲਿ ਮਹੀਅਲਿ ਪੂਰਨ ਹਰਿ ਮੀਤ ॥
ਭ੍ਰਮ ਬਿਨਸੇ ਗਾਏ ਗੁਣ ਨੀਤ ॥
੧॥
ਊਠਤ ਸੋਵਤ ਹਰਿ ਸੰਗਿ ਪਹਰੂਆ ॥
ਜਾ ਕੈ ਸਿਮਰਣਿ ਜਮ ਨਹੀ ਡਰੂਆ ॥
੧॥
ਰਹਾਉ ॥
ਚਰਣ ਕਮਲ ਪ੍ਰਭ ਰਿਦੈ ਨਿਵਾਸੁ ॥