ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
199
ਪਾਵਨ ਅੰਗ 199 / 1430

ਸੰਤਸੰਗਿ ਤਹ ਗੋਸਟਿ ਹੋਇ ॥

ਕੋਟਿ ਜਨਮ ਕੇ ਕਿਲਵਿਖ ਖੋਇ ॥

੨॥

ਸਿਮਰਹਿ ਸਾਧ ਕਰਹਿ ਆਨੰਦੁ ॥

ਮਨਿ ਤਨਿ ਰਵਿਆ ਪਰਮਾਨੰਦੁ ॥

੩॥

ਜਿਸਹਿ ਪਰਾਪਤਿ ਹਰਿ ਚਰਣ ਨਿਧਾਨ ॥

ਨਾਨਕ ਦਾਸ ਤਿਸਹਿ ਕੁਰਬਾਨ ॥

੪॥

੯੫॥

੧੬੪॥

ਗਉੜੀ ਮਹਲਾ ੫ ॥

ਸੋ ਕਿਛੁ ਕਰਿ ਜਿਤੁ ਮੈਲੁ ਨ ਲਾਗੈ ॥

ਹਰਿ ਕੀਰਤਨ ਮਹਿ ਏਹੁ ਮਨੁ ਜਾਗੈ ॥

੧॥

ਰਹਾਉ ॥

ਏਕੋ ਸਿਮਰਿ ਨ ਦੂਜਾ ਭਾਉ ॥

ਸੰਤਸੰਗਿ ਜਪਿ ਕੇਵਲ ਨਾਉ ॥

੧॥

ਕਰਮ ਧਰਮ ਨੇਮ ਬ੍ਰਤ ਪੂਜਾ ॥

ਪਾਰਬ੍ਰਹਮ ਬਿਨੁ ਜਾਨੁ ਨ ਦੂਜਾ ॥

੨॥

ਤਾ ਕੀ ਪੂਰਨ ਹੋਈ ਘਾਲ ॥

ਜਾ ਕੀ ਪ੍ਰੀਤਿ ਅਪੁਨੇ ਪ੍ਰਭ ਨਾਲਿ ॥

੩॥

ਸੋ ਬੈਸਨੋ ਹੈ ਅਪਰ ਅਪਾਰੁ ॥

ਕਹੁ ਨਾਨਕ ਜਿਨਿ ਤਜੇ ਬਿਕਾਰ ॥

੪॥

੯੬॥

੧੬੫॥

ਗਉੜੀ ਮਹਲਾ ੫ ॥

ਜੀਵਤ ਛਾਡਿ ਜਾਹਿ ਦੇਵਾਨੇ ॥

ਮੁਇਆ ਉਨ ਤੇ ਕੋ ਵਰਸਾਂਨੇ ॥

੧॥

ਸਿਮਰਿ ਗੋਵਿੰਦੁ ਮਨਿ ਤਨਿ ਧੁਰਿ ਲਿਖਿਆ ॥

ਕਾਹੂ ਕਾਜ ਨ ਆਵਤ ਬਿਖਿਆ ॥

੧॥

ਰਹਾਉ ॥

ਬਿਖੈ ਠਗਉਰੀ ਜਿਨਿ ਜਿਨਿ ਖਾਈ ॥

ਤਾ ਕੀ ਤ੍ਰਿਸਨਾ ਕਬਹੂੰ ਨ ਜਾਈ ॥

੨॥

ਦਾਰਨ ਦੁਖ ਦੁਤਰ ਸੰਸਾਰੁ ॥

ਰਾਮ ਨਾਮ ਬਿਨੁ ਕੈਸੇ ਉਤਰਸਿ ਪਾਰਿ ॥

੩॥

ਸਾਧਸੰਗਿ ਮਿਲਿ ਦੁਇ ਕੁਲ ਸਾਧਿ ॥

ਰਾਮ ਨਾਮ ਨਾਨਕ ਆਰਾਧਿ ॥

੪॥

੯੭॥

੧੬੬॥

ਗਉੜੀ ਮਹਲਾ ੫ ॥

ਗਰੀਬਾ ਉਪਰਿ ਜਿ ਖਿੰਜੈ ਦਾੜੀ ॥

ਪਾਰਬ੍ਰਹਮਿ ਸਾ ਅਗਨਿ ਮਹਿ ਸਾੜੀ ॥

੧॥

ਪੂਰਾ ਨਿਆਉ ਕਰੇ ਕਰਤਾਰੁ ॥

ਅਪੁਨੇ ਦਾਸ ਕਉ ਰਾਖਨਹਾਰੁ ॥

੧॥

ਰਹਾਉ ॥

ਆਦਿ ਜੁਗਾਦਿ ਪ੍ਰਗਟਿ ਪਰਤਾਪੁ ॥

ਨਿੰਦਕੁ ਮੁਆ ਉਪਜਿ ਵਡ ਤਾਪੁ ॥

੨॥

ਤਿਨਿ ਮਾਰਿਆ ਜਿ ਰਖੈ ਨ ਕੋਇ ॥

ਆਗੈ ਪਾਛੈ ਮੰਦੀ ਸੋਇ ॥

੩॥

ਅਪੁਨੇ ਦਾਸ ਰਾਖੈ ਕੰਠਿ ਲਾਇ ॥

ਸਰਣਿ ਨਾਨਕ ਹਰਿ ਨਾਮੁ ਧਿਆਇ ॥

੪॥

੯੮॥

੧੬੭॥

ਗਉੜੀ ਮਹਲਾ ੫ ॥

ਮਹਜਰੁ ਝੂਠਾ ਕੀਤੋਨੁ ਆਪਿ ॥

ਪਾਪੀ ਕਉ ਲਾਗਾ ਸੰਤਾਪੁ ॥

੧॥

ਜਿਸਹਿ ਸਹਾਈ ਗੋਬਿਦੁ ਮੇਰਾ ॥

ਤਿਸੁ ਕਉ ਜਮੁ ਨਹੀ ਆਵੈ ਨੇਰਾ ॥

੧॥

ਰਹਾਉ ॥

ਸਾਚੀ ਦਰਗਹ ਬੋਲੈ ਕੂੜੁ ॥

ਸਿਰੁ ਹਾਥ ਪਛੋੜੈ ਅੰਧਾ ਮੂੜੁ ॥

੨॥

ਰੋਗ ਬਿਆਪੇ ਕਰਦੇ ਪਾਪ ॥

ਅਦਲੀ ਹੋਇ ਬੈਠਾ ਪ੍ਰਭੁ ਆਪਿ ॥

੩॥

ਅਪਨ ਕਮਾਇਐ ਆਪੇ ਬਾਧੇ ॥

ਦਰਬੁ ਗਇਆ ਸਭੁ ਜੀਅ ਕੈ ਸਾਥੈ ॥

੪॥

ਨਾਨਕ ਸਰਨਿ ਪਰੇ ਦਰਬਾਰਿ ॥

ਰਾਖੀ ਪੈਜ ਮੇਰੈ ਕਰਤਾਰਿ ॥

੫॥

੯੯॥

੧੬੮॥

ਗਉੜੀ ਮਹਲਾ ੫ ॥

ਜਨ ਕੀ ਧੂਰਿ ਮਨ ਮੀਠ ਖਟਾਨੀ ॥

ਪੂਰਬਿ ਕਰਮਿ ਲਿਖਿਆ ਧੁਰਿ ਪ੍ਰਾਨੀ ॥

੧॥

ਰਹਾਉ ॥

SikhiAt.Net
199 ×