ਸੰਤ ਪ੍ਰਸਾਦਿ ਪਰਮ ਪਦੁ ਪਾਇਆ ॥
੨॥
ਜਨ ਕੀ ਕੀਨੀ ਆਪਿ ਸਹਾਇ ॥
ਸੁਖੁ ਪਾਇਆ ਲਗਿ ਦਾਸਹ ਪਾਇ ॥
ਆਪੁ ਗਇਆ ਤਾ ਆਪਹਿ ਭਏ ॥
ਕ੍ਰਿਪਾ ਨਿਧਾਨ ਕੀ ਸਰਨੀ ਪਏ ॥
੩॥
ਜੋ ਚਾਹਤ ਸੋਈ ਜਬ ਪਾਇਆ ॥
ਤਬ ਢੂੰਢਨ ਕਹਾ ਕੋ ਜਾਇਆ ॥
ਅਸਥਿਰ ਭਏ ਬਸੇ ਸੁਖ ਆਸਨ ॥
ਗੁਰ ਪ੍ਰਸਾਦਿ ਨਾਨਕ ਸੁਖ ਬਾਸਨ ॥
੪॥
੧੧੦॥
ਗਉੜੀ ਮਹਲਾ ੫ ॥
ਕੋਟਿ ਮਜਨ ਕੀਨੋ ਇਸਨਾਨ ॥
ਲਾਖ ਅਰਬ ਖਰਬ ਦੀਨੋ ਦਾਨੁ ॥
ਜਾ ਮਨਿ ਵਸਿਓ ਹਰਿ ਕੋ ਨਾਮੁ ॥
੧॥
ਸਗਲ ਪਵਿਤ ਗੁਨ ਗਾਇ ਗੁਪਾਲ ॥
ਪਾਪ ਮਿਟਹਿ ਸਾਧੂ ਸਰਨਿ ਦਇਆਲ ॥
ਰਹਾਉ ॥
ਬਹੁਤੁ ਉਰਧ ਤਪ ਸਾਧਨ ਸਾਧੇ ॥
ਅਨਿਕ ਲਾਭ ਮਨੋਰਥ ਲਾਧੇ ॥
ਹਰਿ ਹਰਿ ਨਾਮ ਰਸਨ ਆਰਾਧੇ ॥
੨॥
ਸਿੰਮ੍ਰਿਤਿ ਸਾਸਤ ਬੇਦ ਬਖਾਨੇ ॥
ਜੋਗ ਗਿਆਨ ਸਿਧ ਸੁਖ ਜਾਨੇ ॥
ਨਾਮੁ ਜਪਤ ਪ੍ਰਭ ਸਿਉ ਮਨ ਮਾਨੇ ॥
੩॥
ਅਗਾਧਿ ਬੋਧਿ ਹਰਿ ਅਗਮ ਅਪਾਰੇ ॥
ਨਾਮੁ ਜਪਤ ਨਾਮੁ ਰਿਦੇ ਬੀਚਾਰੇ ॥
ਨਾਨਕ ਕਉ ਪ੍ਰਭ ਕਿਰਪਾ ਧਾਰੇ ॥
੪॥
੧੧੧॥
ਗਉੜੀ ਮਃ ੫ ॥
ਸਿਮਰਿ ਸਿਮਰਿ ਸਿਮਰਿ ਸੁਖੁ ਪਾਇਆ ॥
ਚਰਨ ਕਮਲ ਗੁਰ ਰਿਦੈ ਬਸਾਇਆ ॥
੧॥
ਗੁਰ ਗੋਬਿੰਦੁ ਪਾਰਬ੍ਰਹਮੁ ਪੂਰਾ ॥
ਤਿਸਹਿ ਅਰਾਧਿ ਮੇਰਾ ਮਨੁ ਧੀਰਾ ॥
ਰਹਾਉ ॥
ਅਨਦਿਨੁ ਜਪਉ ਗੁਰੂ ਗੁਰ ਨਾਮ ॥
ਤਾ ਤੇ ਸਿਧਿ ਭਏ ਸਗਲ ਕਾਂਮ ॥
੨॥
ਦਰਸਨ ਦੇਖਿ ਸੀਤਲ ਮਨ ਭਏ ॥
ਜਨਮ ਜਨਮ ਕੇ ਕਿਲਬਿਖ ਗਏ ॥
੩॥
ਕਹੁ ਨਾਨਕ ਕਹਾ ਭੈ ਭਾਈ ॥
ਅਪਨੇ ਸੇਵਕ ਕੀ ਆਪਿ ਪੈਜ ਰਖਾਈ ॥
੪॥
੧੧੨॥
ਗਉੜੀ ਮਹਲਾ ੫ ॥
ਅਪਨੇ ਸੇਵਕ ਕਉ ਆਪਿ ਸਹਾਈ ॥
ਨਿਤ ਪ੍ਰਤਿਪਾਰੈ ਬਾਪ ਜੈਸੇ ਮਾਈ ॥
੧॥
ਪ੍ਰਭ ਕੀ ਸਰਨਿ ਉਬਰੈ ਸਭ ਕੋਇ ॥
ਕਰਨ ਕਰਾਵਨ ਪੂਰਨ ਸਚੁ ਸੋਇ ॥
ਰਹਾਉ ॥
ਅਬ ਮਨਿ ਬਸਿਆ ਕਰਨੈਹਾਰਾ ॥
ਭੈ ਬਿਨਸੇ ਆਤਮ ਸੁਖ ਸਾਰਾ ॥
੨॥
ਕਰਿ ਕਿਰਪਾ ਅਪਨੇ ਜਨ ਰਾਖੇ ॥
ਜਨਮ ਜਨਮ ਕੇ ਕਿਲਬਿਖ ਲਾਥੇ ॥
੩॥
ਕਹਨੁ ਨ ਜਾਇ ਪ੍ਰਭ ਕੀ ਵਡਿਆਈ ॥
ਨਾਨਕ ਦਾਸ ਸਦਾ ਸਰਨਾਈ ॥
੪॥
੧੧੩॥
ਰਾਗੁ ਗਉੜੀ ਚੇਤੀ ਮਹਲਾ ੫ ਦੁਪਦੇ ੴ ਸਤਿਗੁਰ ਪ੍ਰਸਾਦਿ ॥
ਰਾਮ ਕੋ ਬਲੁ ਪੂਰਨ ਭਾਈ ॥
ਤਾ ਤੇ ਬ੍ਰਿਥਾ ਨ ਬਿਆਪੈ ਕਾਈ ॥
੧॥
ਰਹਾਉ ॥
ਜੋ ਜੋ ਚਿਤਵੈ ਦਾਸੁ ਹਰਿ ਮਾਈ ॥
ਸੋ ਸੋ ਕਰਤਾ ਆਪਿ ਕਰਾਈ ॥
੧॥
ਨਿੰਦਕ ਕੀ ਪ੍ਰਭਿ ਪਤਿ ਗਵਾਈ ॥
ਨਾਨਕ ਹਰਿ ਗੁਣ ਨਿਰਭਉ ਗਾਈ ॥
੨॥
੧੧੪॥