ਰਾਗੁ ਗਉੜੀ ਪੂਰਬੀ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਕਵਨ ਗੁਨ ਪ੍ਰਾਨਪਤਿ ਮਿਲਉ ਮੇਰੀ ਮਾਈ ॥
੧॥
ਰਹਾਉ ॥
ਰੂਪ ਹੀਨ ਬੁਧਿ ਬਲ ਹੀਨੀ ਮੋਹਿ ਪਰਦੇਸਨਿ ਦੂਰ ਤੇ ਆਈ ॥
੧॥
ਨਾਹਿਨ ਦਰਬੁ ਨ ਜੋਬਨ ਮਾਤੀ ਮੋਹਿ ਅਨਾਥ ਕੀ ਕਰਹੁ ਸਮਾਈ ॥
੨॥
ਖੋਜਤ ਖੋਜਤ ਭਈ ਬੈਰਾਗਨਿ ਪ੍ਰਭ ਦਰਸਨ ਕਉ ਹਉ ਫਿਰਤ ਤਿਸਾਈ ॥
੩॥
ਦੀਨ ਦਇਆਲ ਕ੍ਰਿਪਾਲ ਪ੍ਰਭ ਨਾਨਕ ਸਾਧਸੰਗਿ ਮੇਰੀ ਜਲਨਿ ਬੁਝਾਈ ॥
੪॥
੧॥
੧੧੮॥
ਗਉੜੀ ਮਹਲਾ ੫ ॥
ਪ੍ਰਭ ਮਿਲਬੇ ਕਉ ਪ੍ਰੀਤਿ ਮਨਿ ਲਾਗੀ ॥
ਪਾਇ ਲਗਉ ਮੋਹਿ ਕਰਉ ਬੇਨਤੀ ਕੋਊ ਸੰਤੁ ਮਿਲੈ ਬਡਭਾਗੀ ॥
੧॥
ਰਹਾਉ ॥
ਮਨੁ ਅਰਪਉ ਧਨੁ ਰਾਖਉ ਆਗੈ ਮਨ ਕੀ ਮਤਿ ਮੋਹਿ ਸਗਲ ਤਿਆਗੀ ॥
ਜੋ ਪ੍ਰਭ ਕੀ ਹਰਿ ਕਥਾ ਸੁਨਾਵੈ ਅਨਦਿਨੁ ਫਿਰਉ ਤਿਸੁ ਪਿਛੈ ਵਿਰਾਗੀ ॥
੧॥
ਪੂਰਬ ਕਰਮ ਅੰਕੁਰ ਜਬ ਪ੍ਰਗਟੇ ਭੇਟਿਓ ਪੁਰਖੁ ਰਸਿਕ ਬੈਰਾਗੀ ॥
ਮਿਟਿਓ ਅੰਧੇਰੁ ਮਿਲਤ ਹਰਿ ਨਾਨਕ ਜਨਮ ਜਨਮ ਕੀ ਸੋਈ ਜਾਗੀ ॥
੨॥
੨॥
੧੧੯॥
ਗਉੜੀ ਮਹਲਾ ੫ ॥
ਨਿਕਸੁ ਰੇ ਪੰਖੀ ਸਿਮਰਿ ਹਰਿ ਪਾਂਖ ॥
ਮਿਲਿ ਸਾਧੂ ਸਰਣਿ ਗਹੁ ਪੂਰਨ ਰਾਮ ਰਤਨੁ ਹੀਅਰੇ ਸੰਗਿ ਰਾਖੁ ॥
੧॥
ਰਹਾਉ ॥
ਭ੍ਰਮ ਕੀ ਕੂਈ ਤ੍ਰਿਸਨਾ ਰਸ ਪੰਕਜ ਅਤਿ ਤੀਖ੍ਯਣ ਮੋਹ ਕੀ ਫਾਸ ॥
ਕਾਟਨਹਾਰ ਜਗਤ ਗੁਰ ਗੋਬਿਦ ਚਰਨ ਕਮਲ ਤਾ ਕੇ ਕਰਹੁ ਨਿਵਾਸ ॥
੧॥
ਕਰਿ ਕਿਰਪਾ ਗੋਬਿੰਦ ਪ੍ਰਭ ਪ੍ਰੀਤਮ ਦੀਨਾ ਨਾਥ ਸੁਨਹੁ ਅਰਦਾਸਿ ॥
ਕਰੁ ਗਹਿ ਲੇਹੁ ਨਾਨਕ ਕੇ ਸੁਆਮੀ ਜੀਉ ਪਿੰਡੁ ਸਭੁ ਤੁਮਰੀ ਰਾਸਿ ॥
੨॥
੩॥
੧੨੦॥
ਗਉੜੀ ਮਹਲਾ ੫ ॥
ਹਰਿ ਪੇਖਨ ਕਉ ਸਿਮਰਤ ਮਨੁ ਮੇਰਾ ॥
ਆਸ ਪਿਆਸੀ ਚਿਤਵਉ ਦਿਨੁ ਰੈਨੀ ਹੈ ਕੋਈ ਸੰਤੁ ਮਿਲਾਵੈ ਨੇਰਾ ॥
੧॥
ਰਹਾਉ ॥
ਸੇਵਾ ਕਰਉ ਦਾਸ ਦਾਸਨ ਕੀ ਅਨਿਕ ਭਾਂਤਿ ਤਿਸੁ ਕਰਉ ਨਿਹੋਰਾ ॥
ਤੁਲਾ ਧਾਰਿ ਤੋਲੇ ਸੁਖ ਸਗਲੇ ਬਿਨੁ ਹਰਿ ਦਰਸ ਸਭੋ ਹੀ ਥੋਰਾ ॥
੧॥
ਸੰਤ ਪ੍ਰਸਾਦਿ ਗਾਏ ਗੁਨ ਸਾਗਰ ਜਨਮ ਜਨਮ ਕੋ ਜਾਤ ਬਹੋਰਾ ॥
ਆਨਦ ਸੂਖ ਭੇਟਤ ਹਰਿ ਨਾਨਕ ਜਨਮੁ ਕ੍ਰਿਤਾਰਥੁ ਸਫਲੁ ਸਵੇਰਾ ॥
੨॥
੪॥
੧੨੧॥
ਰਾਗੁ ਗਉੜੀ ਪੂਰਬੀ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਕਿਨ ਬਿਧਿ ਮਿਲੈ ਗੁਸਾਈ ਮੇਰੇ ਰਾਮ ਰਾਇ ॥
ਕੋਈ ਐਸਾ ਸੰਤੁ ਸਹਜ ਸੁਖਦਾਤਾ ਮੋਹਿ ਮਾਰਗੁ ਦੇਇ ਬਤਾਈ ॥
੧॥
ਰਹਾਉ ॥