ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
209
ਪਾਵਨ ਅੰਗ 209 / 1430

ਗਉੜੀ ਮਹਲਾ ੫ ॥

ਤੁਮ ਹਰਿ ਸੇਤੀ ਰਾਤੇ ਸੰਤਹੁ ॥

ਨਿਬਾਹਿ ਲੇਹੁ ਮੋ ਕਉ ਪੁਰਖ ਬਿਧਾਤੇ ਓੜਿ ਪਹੁਚਾਵਹੁ ਦਾਤੇ ॥

੧॥

ਰਹਾਉ ॥

ਤੁਮਰਾ ਮਰਮੁ ਤੁਮਾ ਹੀ ਜਾਨਿਆ ਤੁਮ ਪੂਰਨ ਪੁਰਖ ਬਿਧਾਤੇ ॥

ਰਾਖਹੁ ਸਰਣਿ ਅਨਾਥ ਦੀਨ ਕਉ ਕਰਹੁ ਹਮਾਰੀ ਗਾਤੇ ॥

੧॥

ਤਰਣ ਸਾਗਰ ਬੋਹਿਥ ਚਰਣ ਤੁਮਾਰੇ ਤੁਮ ਜਾਨਹੁ ਅਪੁਨੀ ਭਾਤੇ ॥

ਕਰਿ ਕਿਰਪਾ ਜਿਸੁ ਰਾਖਹੁ ਸੰਗੇ ਤੇ ਤੇ ਪਾਰਿ ਪਰਾਤੇ ॥

੨॥

ਈਤ ਊਤ ਪ੍ਰਭ ਤੁਮ ਸਮਰਥਾ ਸਭੁ ਕਿਛੁ ਤੁਮਰੈ ਹਾਥੇ ॥

ਐਸਾ ਨਿਧਾਨੁ ਦੇਹੁ ਮੋ ਕਉ ਹਰਿ ਜਨ ਚਲੈ ਹਮਾਰੈ ਸਾਥੇ ॥

੩॥

ਨਿਰਗੁਨੀਆਰੇ ਕਉ ਗੁਨੁ ਕੀਜੈ ਹਰਿ ਨਾਮੁ ਮੇਰਾ ਮਨੁ ਜਾਪੇ ॥

ਸੰਤ ਪ੍ਰਸਾਦਿ ਨਾਨਕ ਹਰਿ ਭੇਟੇ ਮਨ ਤਨ ਸੀਤਲ ਧ੍ਰਾਪੇ ॥

੪॥

੧੪॥

੧੩੫॥

ਗਉੜੀ ਮਹਲਾ ੫ ॥

ਸਹਜਿ ਸਮਾਇਓ ਦੇਵ ॥

ਮੋ ਕਉ ਸਤਿਗੁਰ ਭਏ ਦਇਆਲ ਦੇਵ ॥

੧॥

ਰਹਾਉ ॥

ਕਾਟਿ ਜੇਵਰੀ ਕੀਓ ਦਾਸਰੋ ਸੰਤਨ ਟਹਲਾਇਓ ॥

ਏਕ ਨਾਮ ਕੋ ਥੀਓ ਪੂਜਾਰੀ ਮੋ ਕਉ ਅਚਰਜੁ ਗੁਰਹਿ ਦਿਖਾਇਓ ॥

੧॥

ਭਇਓ ਪ੍ਰਗਾਸੁ ਸਰਬ ਉਜੀਆਰਾ ਗੁਰ ਗਿਆਨੁ ਮਨਹਿ ਪ੍ਰਗਟਾਇਓ ॥

ਅੰਮ੍ਰਿਤੁ ਨਾਮੁ ਪੀਓ ਮਨੁ ਤ੍ਰਿਪਤਿਆ ਅਨਭੈ ਠਹਰਾਇਓ ॥

੨॥

ਮਾਨਿ ਆਗਿਆ ਸਰਬ ਸੁਖ ਪਾਏ ਦੂਖਹ ਠਾਉ ਗਵਾਇਓ ॥

ਜਉ ਸੁਪ੍ਰਸੰਨ ਭਏ ਪ੍ਰਭ ਠਾਕੁਰ ਸਭੁ ਆਨਦ ਰੂਪੁ ਦਿਖਾਇਓ ॥

੩॥

ਨਾ ਕਿਛੁ ਆਵਤ ਨਾ ਕਿਛੁ ਜਾਵਤ ਸਭੁ ਖੇਲੁ ਕੀਓ ਹਰਿ ਰਾਇਓ ॥

ਕਹੁ ਨਾਨਕ ਅਗਮ ਅਗਮ ਹੈ ਠਾਕੁਰ ਭਗਤ ਟੇਕ ਹਰਿ ਨਾਇਓ ॥

੪॥

੧੫॥

੧੩੬॥

ਗਉੜੀ ਮਹਲਾ ੫ ॥

ਪਾਰਬ੍ਰਹਮ ਪੂਰਨ ਪਰਮੇਸੁਰ ਮਨ ਤਾ ਕੀ ਓਟ ਗਹੀਜੈ ਰੇ ॥

ਜਿਨਿ ਧਾਰੇ ਬ੍ਰਹਮੰਡ ਖੰਡ ਹਰਿ ਤਾ ਕੋ ਨਾਮੁ ਜਪੀਜੈ ਰੇ ॥

੧॥

ਰਹਾਉ ॥

ਮਨ ਕੀ ਮਤਿ ਤਿਆਗਹੁ ਹਰਿ ਜਨ ਹੁਕਮੁ ਬੂਝਿ ਸੁਖੁ ਪਾਈਐ ਰੇ ॥

ਜੋ ਪ੍ਰਭੁ ਕਰੈ ਸੋਈ ਭਲ ਮਾਨਹੁ ਸੁਖਿ ਦੁਖਿ ਓਹੀ ਧਿਆਈਐ ਰੇ ॥

੧॥

ਕੋਟਿ ਪਤਿਤ ਉਧਾਰੇ ਖਿਨ ਮਹਿ ਕਰਤੇ ਬਾਰ ਨ ਲਾਗੈ ਰੇ ॥

ਦੀਨ ਦਰਦ ਦੁਖ ਭੰਜਨ ਸੁਆਮੀ ਜਿਸੁ ਭਾਵੈ ਤਿਸਹਿ ਨਿਵਾਜੈ ਰੇ ॥

੨॥

ਸਭ ਕੋ ਮਾਤ ਪਿਤਾ ਪ੍ਰਤਿਪਾਲਕ ਜੀਅ ਪ੍ਰਾਨ ਸੁਖ ਸਾਗਰੁ ਰੇ ॥

ਦੇਂਦੇ ਤੋਟਿ ਨਾਹੀ ਤਿਸੁ ਕਰਤੇ ਪੂਰਿ ਰਹਿਓ ਰਤਨਾਗਰੁ ਰੇ ॥

੩॥

ਜਾਚਿਕੁ ਜਾਚੈ ਨਾਮੁ ਤੇਰਾ ਸੁਆਮੀ ਘਟ ਘਟ ਅੰਤਰਿ ਸੋਈ ਰੇ ॥

ਨਾਨਕੁ ਦਾਸੁ ਤਾ ਕੀ ਸਰਣਾਈ ਜਾ ਤੇ ਬ੍ਰਿਥਾ ਨ ਕੋਈ ਰੇ ॥

੪॥

੧੬॥

੧੩੭॥

SikhiAt.Net
209 ×