ਰਾਗੁ ਗਉੜੀ ਪੂਰਬੀ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਹਰਿ ਹਰਿ ਕਬਹੂ ਨ ਮਨਹੁ ਬਿਸਾਰੇ ॥
ਈਹਾ ਊਹਾ ਸਰਬ ਸੁਖਦਾਤਾ ਸਗਲ ਘਟਾ ਪ੍ਰਤਿਪਾਰੇ ॥
੧॥
ਰਹਾਉ ॥
ਮਹਾ ਕਸਟ ਕਾਟੈ ਖਿਨ ਭੀਤਰਿ ਰਸਨਾ ਨਾਮੁ ਚਿਤਾਰੇ ॥
ਸੀਤਲ ਸਾਂਤਿ ਸੂਖ ਹਰਿ ਸਰਣੀ ਜਲਤੀ ਅਗਨਿ ਨਿਵਾਰੇ ॥
੧॥
ਗਰਭ ਕੁੰਡ ਨਰਕ ਤੇ ਰਾਖੈ ਭਵਜਲੁ ਪਾਰਿ ਉਤਾਰੇ ॥
ਚਰਨ ਕਮਲ ਆਰਾਧਤ ਮਨ ਮਹਿ ਜਮ ਕੀ ਤ੍ਰਾਸ ਬਿਦਾਰੇ ॥
੨॥
ਪੂਰਨ ਪਾਰਬ੍ਰਹਮ ਪਰਮੇਸੁਰ ਊਚਾ ਅਗਮ ਅਪਾਰੇ ॥
ਗੁਣ ਗਾਵਤ ਧਿਆਵਤ ਸੁਖ ਸਾਗਰ ਜੂਏ ਜਨਮੁ ਨ ਹਾਰੇ ॥
੩॥
ਕਾਮਿ ਕ੍ਰੋਧਿ ਲੋਭਿ ਮੋਹਿ ਮਨੁ ਲੀਨੋ ਨਿਰਗੁਣ ਕੇ ਦਾਤਾਰੇ ॥
ਕਰਿ ਕਿਰਪਾ ਅਪੁਨੋ ਨਾਮੁ ਦੀਜੈ ਨਾਨਕ ਸਦ ਬਲਿਹਾਰੇ ॥
੪॥
੧॥
੧੩੮॥
ਰਾਗੁ ਗਉੜੀ ਚੇਤੀ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਸੁਖੁ ਨਾਹੀ ਰੇ ਹਰਿ ਭਗਤਿ ਬਿਨਾ ॥
ਜੀਤਿ ਜਨਮੁ ਇਹੁ ਰਤਨੁ ਅਮੋਲਕੁ ਸਾਧਸੰਗਤਿ ਜਪਿ ਇਕ ਖਿਨਾ ॥
੧॥
ਰਹਾਉ ॥
ਸੁਤ ਸੰਪਤਿ ਬਨਿਤਾ ਬਿਨੋਦ ॥
ਛੋਡਿ ਗਏ ਬਹੁ ਲੋਗ ਭੋਗ ॥
੧॥
ਹੈਵਰ ਗੈਵਰ ਰਾਜ ਰੰਗ ॥
ਤਿਆਗਿ ਚਲਿਓ ਹੈ ਮੂੜ ਨੰਗ ॥
੨॥
ਚੋਆ ਚੰਦਨ ਦੇਹ ਫੂਲਿਆ ॥
ਸੋ ਤਨੁ ਧਰ ਸੰਗਿ ਰੂਲਿਆ ॥
੩॥
ਮੋਹਿ ਮੋਹਿਆ ਜਾਨੈ ਦੂਰਿ ਹੈ ॥
ਕਹੁ ਨਾਨਕ ਸਦਾ ਹਦੂਰਿ ਹੈ ॥
੪॥
੧॥
੧੩੯॥
ਗਉੜੀ ਮਹਲਾ ੫ ॥
ਮਨ ਧਰ ਤਰਬੇ ਹਰਿ ਨਾਮ ਨੋ ॥
ਸਾਗਰ ਲਹਰਿ ਸੰਸਾ ਸੰਸਾਰੁ ਗੁਰੁ ਬੋਹਿਥੁ ਪਾਰ ਗਰਾਮਨੋ ॥
੧॥
ਰਹਾਉ ॥
ਕਲਿ ਕਾਲਖ ਅੰਧਿਆਰੀਆ ॥
ਗੁਰ ਗਿਆਨ ਦੀਪਕ ਉਜਿਆਰੀਆ ॥
੧॥
ਬਿਖੁ ਬਿਖਿਆ ਪਸਰੀ ਅਤਿ ਘਨੀ ॥
ਉਬਰੇ ਜਪਿ ਜਪਿ ਹਰਿ ਗੁਨੀ ॥
੨॥
ਮਤਵਾਰੋ ਮਾਇਆ ਸੋਇਆ ॥
ਗੁਰ ਭੇਟਤ ਭ੍ਰਮੁ ਭਉ ਖੋਇਆ ॥
੩॥
ਕਹੁ ਨਾਨਕ ਏਕੁ ਧਿਆਇਆ ॥
ਘਟਿ ਘਟਿ ਨਦਰੀ ਆਇਆ ॥
੪॥
੨॥
੧੪੦॥
ਗਉੜੀ ਮਹਲਾ ੫ ॥
ਦੀਬਾਨੁ ਹਮਾਰੋ ਤੁਹੀ ਏਕ ॥
ਸੇਵਾ ਥਾਰੀ ਗੁਰਹਿ ਟੇਕ ॥
੧॥
ਰਹਾਉ ॥
ਅਨਿਕ ਜੁਗਤਿ ਨਹੀ ਪਾਇਆ ॥
ਗੁਰਿ ਚਾਕਰ ਲੈ ਲਾਇਆ ॥
੧॥
ਮਾਰੇ ਪੰਚ ਬਿਖਾਦੀਆ ॥
ਗੁਰ ਕਿਰਪਾ ਤੇ ਦਲੁ ਸਾਧਿਆ ॥
੨॥
ਬਖਸੀਸ ਵਜਹੁ ਮਿਲਿ ਏਕੁ ਨਾਮ ॥
ਸੂਖ ਸਹਜ ਆਨੰਦ ਬਿਸ੍ਰਾਮ ॥
੩॥