ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
213
ਪਾਵਨ ਅੰਗ 213 / 1430

ਪਹਿਰੈ ਬਾਗਾ ਕਰਿ ਇਸਨਾਨਾ ਚੋਆ ਚੰਦਨ ਲਾਏ ॥

ਨਿਰਭਉ ਨਿਰੰਕਾਰ ਨਹੀ ਚੀਨਿਆ ਜਿਉ ਹਸਤੀ ਨਾਵਾਏ ॥

੩॥

ਜਉ ਹੋਇ ਕ੍ਰਿਪਾਲ ਤ ਸਤਿਗੁਰੁ ਮੇਲੈ ਸਭਿ ਸੁਖ ਹਰਿ ਕੇ ਨਾਏ ॥

ਮੁਕਤੁ ਭਇਆ ਬੰਧਨ ਗੁਰਿ ਖੋਲੇ ਜਨ ਨਾਨਕ ਹਰਿ ਗੁਣ ਗਾਏ ॥

੪॥

੧੪॥

੧੫੨॥

ਗਉੜੀ ਪੂਰਬੀ ਮਹਲਾ ੫ ॥

ਮੇਰੇ ਮਨ ਗੁਰੁ ਗੁਰੁ ਗੁਰੁ ਸਦ ਕਰੀਐ ॥

ਰਤਨ ਜਨਮੁ ਸਫਲੁ ਗੁਰਿ ਕੀਆ ਦਰਸਨ ਕਉ ਬਲਿਹਰੀਐ ॥

੧॥

ਰਹਾਉ ॥

ਜੇਤੇ ਸਾਸ ਗ੍ਰਾਸ ਮਨੁ ਲੇਤਾ ਤੇਤੇ ਹੀ ਗੁਨ ਗਾਈਐ ॥

ਜਉ ਹੋਇ ਦੈਆਲੁ ਸਤਿਗੁਰੁ ਅਪੁਨਾ ਤਾ ਇਹ ਮਤਿ ਬੁਧਿ ਪਾਈਐ ॥

੧॥

ਮੇਰੇ ਮਨ ਨਾਮਿ ਲਏ ਜਮ ਬੰਧ ਤੇ ਛੂਟਹਿ ਸਰਬ ਸੁਖਾ ਸੁਖ ਪਾਈਐ ॥

ਸੇਵਿ ਸੁਆਮੀ ਸਤਿਗੁਰੁ ਦਾਤਾ ਮਨ ਬੰਛਤ ਫਲ ਆਈਐ ॥

੨॥

ਨਾਮੁ ਇਸਟੁ ਮੀਤ ਸੁਤ ਕਰਤਾ ਮਨ ਸੰਗਿ ਤੁਹਾਰੈ ਚਾਲੈ ॥

ਕਰਿ ਸੇਵਾ ਸਤਿਗੁਰ ਅਪੁਨੇ ਕੀ ਗੁਰ ਤੇ ਪਾਈਐ ਪਾਲੈ ॥

੩॥

ਗੁਰਿ ਕਿਰਪਾਲਿ ਕ੍ਰਿਪਾ ਪ੍ਰਭਿ ਧਾਰੀ ਬਿਨਸੇ ਸਰਬ ਅੰਦੇਸਾ ॥

ਨਾਨਕ ਸੁਖੁ ਪਾਇਆ ਹਰਿ ਕੀਰਤਨਿ ਮਿਟਿਓ ਸਗਲ ਕਲੇਸਾ ॥

੪॥

੧੫॥

੧੫੩॥

ਰਾਗੁ ਗਉੜੀ ਮਹਲਾ ੫ ੴ ਸਤਿਗੁਰ ਪ੍ਰਸਾਦਿ ॥

ਤ੍ਰਿਸਨਾ ਬਿਰਲੇ ਹੀ ਕੀ ਬੁਝੀ ਹੇ ॥

੧॥

ਰਹਾਉ ॥

ਕੋਟਿ ਜੋਰੇ ਲਾਖ ਕ੍ਰੋਰੇ ਮਨੁ ਨ ਹੋਰੇ ॥

ਪਰੈ ਪਰੈ ਹੀ ਕਉ ਲੁਝੀ ਹੇ ॥

੧॥

ਸੁੰਦਰ ਨਾਰੀ ਅਨਿਕ ਪਰਕਾਰੀ ਪਰ ਗ੍ਰਿਹ ਬਿਕਾਰੀ ॥

ਬੁਰਾ ਭਲਾ ਨਹੀ ਸੁਝੀ ਹੇ ॥

੨॥

ਅਨਿਕ ਬੰਧਨ ਮਾਇਆ ਭਰਮਤੁ ਭਰਮਾਇਆ ਗੁਣ ਨਿਧਿ ਨਹੀ ਗਾਇਆ ॥

ਮਨ ਬਿਖੈ ਹੀ ਮਹਿ ਲੁਝੀ ਹੇ ॥

੩॥

ਜਾ ਕਉ ਰੇ ਕਿਰਪਾ ਕਰੈ ਜੀਵਤ ਸੋਈ ਮਰੈ ਸਾਧਸੰਗਿ ਮਾਇਆ ਤਰੈ ॥

ਨਾਨਕ ਸੋ ਜਨੁ ਦਰਿ ਹਰਿ ਸਿਝੀ ਹੇ ॥

੪॥

੧॥

੧੫੪॥

ਗਉੜੀ ਮਹਲਾ ੫ ॥

ਸਭਹੂ ਕੋ ਰਸੁ ਹਰਿ ਹੋ ॥

੧॥

ਰਹਾਉ ॥

ਕਾਹੂ ਜੋਗ ਕਾਹੂ ਭੋਗ ਕਾਹੂ ਗਿਆਨ ਕਾਹੂ ਧਿਆਨ ॥

ਕਾਹੂ ਹੋ ਡੰਡ ਧਰਿ ਹੋ ॥

੧॥

ਕਾਹੂ ਜਾਪ ਕਾਹੂ ਤਾਪ ਕਾਹੂ ਪੂਜਾ ਹੋਮ ਨੇਮ ॥

ਕਾਹੂ ਹੋ ਗਉਨੁ ਕਰਿ ਹੋ ॥

੨॥

ਕਾਹੂ ਤੀਰ ਕਾਹੂ ਨੀਰ ਕਾਹੂ ਬੇਦ ਬੀਚਾਰ ॥

ਨਾਨਕਾ ਭਗਤਿ ਪ੍ਰਿਅ ਹੋ ॥

੩॥

੨॥

੧੫੫॥

ਗਉੜੀ ਮਹਲਾ ੫ ॥

ਗੁਨ ਕੀਰਤਿ ਨਿਧਿ ਮੋਰੀ ॥

੧॥

ਰਹਾਉ ॥

ਤੂੰਹੀ ਰਸ ਤੂੰਹੀ ਜਸ ਤੂੰਹੀ ਰੂਪ ਤੂਹੀ ਰੰਗ ॥

ਆਸ ਓਟ ਪ੍ਰਭ ਤੋਰੀ ॥

੧॥

ਤੂਹੀ ਮਾਨ ਤੂੰਹੀ ਧਾਨ ਤੂਹੀ ਪਤਿ ਤੂਹੀ ਪ੍ਰਾਨ ॥

ਗੁਰਿ ਤੂਟੀ ਲੈ ਜੋਰੀ ॥

੨॥

ਤੂਹੀ ਗ੍ਰਿਹਿ ਤੂਹੀ ਬਨਿ ਤੂਹੀ ਗਾਉ ਤੂਹੀ ਸੁਨਿ ॥

SikhiAt.Net
213 ×