Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
217
Pavan Ang 217 of 1430

ਭ੍ਰਮੁ ਭਉ ਕਾਟਿ ਕੀਏ ਨਿਰਵੈਰੇ ਜੀਉ ॥

ਗੁਰ ਮਨ ਕੀ ਆਸ ਪੂਰਾਈ ਜੀਉ ॥

੪॥

ਜਿਨਿ ਨਾਉ ਪਾਇਆ ਸੋ ਧਨਵੰਤਾ ਜੀਉ ॥

ਜਿਨਿ ਪ੍ਰਭੁ ਧਿਆਇਆ ਸੁ ਸੋਭਾਵੰਤਾ ਜੀਉ ॥

ਜਿਸੁ ਸਾਧੂ ਸੰਗਤਿ ਤਿਸੁ ਸਭ ਸੁਕਰਣੀ ਜੀਉ ॥

ਜਨ ਨਾਨਕ ਸਹਜਿ ਸਮਾਈ ਜੀਉ ॥

੫॥

੧॥

੧੬੬॥

ਗਉੜੀ ਮਹਲਾ ੫ ਮਾਝ ॥

ਆਉ ਹਮਾਰੈ ਰਾਮ ਪਿਆਰੇ ਜੀਉ ॥

ਰੈਣਿ ਦਿਨਸੁ ਸਾਸਿ ਸਾਸਿ ਚਿਤਾਰੇ ਜੀਉ ॥

ਸੰਤ ਦੇਉ ਸੰਦੇਸਾ ਪੈ ਚਰਣਾਰੇ ਜੀਉ ॥

ਤੁਧੁ ਬਿਨੁ ਕਿਤੁ ਬਿਧਿ ਤਰੀਐ ਜੀਉ ॥

੧॥

ਸੰਗਿ ਤੁਮਾਰੈ ਮੈ ਕਰੇ ਅਨੰਦਾ ਜੀਉ ॥

ਵਣਿ ਤਿਣਿ ਤ੍ਰਿਭਵਣਿ ਸੁਖ ਪਰਮਾਨੰਦਾ ਜੀਉ ॥

ਸੇਜ ਸੁਹਾਵੀ ਇਹੁ ਮਨੁ ਬਿਗਸੰਦਾ ਜੀਉ ॥

ਪੇਖਿ ਦਰਸਨੁ ਇਹੁ ਸੁਖੁ ਲਹੀਐ ਜੀਉ ॥

੨॥

ਚਰਣ ਪਖਾਰਿ ਕਰੀ ਨਿਤ ਸੇਵਾ ਜੀਉ ॥

ਪੂਜਾ ਅਰਚਾ ਬੰਦਨ ਦੇਵਾ ਜੀਉ ॥

ਦਾਸਨਿ ਦਾਸੁ ਨਾਮੁ ਜਪਿ ਲੇਵਾ ਜੀਉ ॥

ਬਿਨਉ ਠਾਕੁਰ ਪਹਿ ਕਹੀਐ ਜੀਉ ॥

੩॥

ਇਛ ਪੁੰਨੀ ਮੇਰੀ ਮਨੁ ਤਨੁ ਹਰਿਆ ਜੀਉ ॥

ਦਰਸਨ ਪੇਖਤ ਸਭ ਦੁਖ ਪਰਹਰਿਆ ਜੀਉ ॥

ਹਰਿ ਹਰਿ ਨਾਮੁ ਜਪੇ ਜਪਿ ਤਰਿਆ ਜੀਉ ॥

ਇਹੁ ਅਜਰੁ ਨਾਨਕ ਸੁਖੁ ਸਹੀਐ ਜੀਉ ॥

੪॥

੨॥

੧੬੭॥

ਗਉੜੀ ਮਾਝ ਮਹਲਾ ੫ ॥

ਸੁਣਿ ਸੁਣਿ ਸਾਜਨ ਮਨ ਮਿਤ ਪਿਆਰੇ ਜੀਉ ॥

ਮਨੁ ਤਨੁ ਤੇਰਾ ਇਹੁ ਜੀਉ ਭਿ ਵਾਰੇ ਜੀਉ ॥

ਵਿਸਰੁ ਨਾਹੀ ਪ੍ਰਭ ਪ੍ਰਾਣ ਅਧਾਰੇ ਜੀਉ ॥

ਸਦਾ ਤੇਰੀ ਸਰਣਾਈ ਜੀਉ ॥

੧॥

ਜਿਸੁ ਮਿਲਿਐ ਮਨੁ ਜੀਵੈ ਭਾਈ ਜੀਉ ॥

ਗੁਰ ਪਰਸਾਦੀ ਸੋ ਹਰਿ ਹਰਿ ਪਾਈ ਜੀਉ ॥

ਸਭ ਕਿਛੁ ਪ੍ਰਭ ਕਾ ਪ੍ਰਭ ਕੀਆ ਜਾਈ ਜੀਉ ॥

ਪ੍ਰਭ ਕਉ ਸਦ ਬਲਿ ਜਾਈ ਜੀੳ ॥

੨॥

ਏਹੁ ਨਿਧਾਨੁ ਜਪੈ ਵਡਭਾਗੀ ਜੀਉ ॥

ਨਾਮ ਨਿਰੰਜਨ ਏਕ ਲਿਵ ਲਾਗੀ ਜੀਉ ॥

ਗੁਰੁ ਪੂਰਾ ਪਾਇਆ ਸਭੁ ਦੁਖੁ ਮਿਟਾਇਆ ਜੀਉ ॥

ਆਠ ਪਹਰ ਗੁਣ ਗਾਇਆ ਜੀਉ ॥

੩॥

ਰਤਨ ਪਦਾਰਥ ਹਰਿ ਨਾਮੁ ਤੁਮਾਰਾ ਜੀਉ ॥

ਤੂੰ ਸਚਾ ਸਾਹੁ ਭਗਤੁ ਵਣਜਾਰਾ ਜੀਉ ॥

ਹਰਿ ਧਨੁ ਰਾਸਿ ਸਚੁ ਵਾਪਾਰਾ ਜੀਉ ॥

ਜਨ ਨਾਨਕ ਸਦ ਬਲਿਹਾਰਾ ਜੀਉ ॥

੪॥

੩॥

੧੬੮॥

ਰਾਗੁ ਗਉੜੀ ਮਾਝ ਮਹਲਾ ੫ ੴ ਸਤਿਗੁਰ ਪ੍ਰਸਾਦਿ ॥

ਤੂੰ ਮੇਰਾ ਬਹੁ ਮਾਣੁ ਕਰਤੇ ਤੂੰ ਮੇਰਾ ਬਹੁ ਮਾਣੁ ॥

ਜੋਰਿ ਤੁਮਾਰੈ ਸੁਖਿ ਵਸਾ ਸਚੁ ਸਬਦੁ ਨੀਸਾਣੁ ॥

੧॥

ਰਹਾਉ ॥

ਸਭੇ ਗਲਾ ਜਾਤੀਆ ਸੁਣਿ ਕੈ ਚੁਪ ਕੀਆ ॥

ਕਦ ਹੀ ਸੁਰਤਿ ਨ ਲਧੀਆ ਮਾਇਆ ਮੋਹੜਿਆ ॥

੧॥

ਦੇਇ ਬੁਝਾਰਤ ਸਾਰਤਾ ਸੇ ਅਖੀ ਡਿਠੜਿਆ ॥

SikhiAt.Net
217 ×