Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
218
Pavan Ang 218 of 1430

ਕੋਈ ਜਿ ਮੂਰਖੁ ਲੋਭੀਆ ਮੂਲਿ ਨ ਸੁਣੀ ਕਹਿਆ ॥

੨॥

ਇਕਸੁ ਦੁਹੁ ਚਹੁ ਕਿਆ ਗਣੀ ਸਭ ਇਕਤੁ ਸਾਦਿ ਮੁਠੀ ॥

ਇਕੁ ਅਧੁ ਨਾਇ ਰਸੀਅੜਾ ਕਾ ਵਿਰਲੀ ਜਾਇ ਵੁਠੀ ॥

੩॥

ਭਗਤ ਸਚੇ ਦਰਿ ਸੋਹਦੇ ਅਨਦ ਕਰਹਿ ਦਿਨ ਰਾਤਿ ॥

ਰੰਗਿ ਰਤੇ ਪਰਮੇਸਰੈ ਜਨ ਨਾਨਕ ਤਿਨ ਬਲਿ ਜਾਤ ॥

੪॥

੧॥

੧੬੯॥

ਗਉੜੀ ਮਹਲਾ ੫ ਮਾਂਝ ॥

ਦੁਖ ਭੰਜਨੁ ਤੇਰਾ ਨਾਮੁ ਜੀ ਦੁਖ ਭੰਜਨੁ ਤੇਰਾ ਨਾਮੁ ॥

ਆਠ ਪਹਰ ਆਰਾਧੀਐ ਪੂਰਨ ਸਤਿਗੁਰ ਗਿਆਨੁ ॥

੧॥

ਰਹਾਉ ॥

ਜਿਤੁ ਘਟਿ ਵਸੈ ਪਾਰਬ੍ਰਹਮੁ ਸੋਈ ਸੁਹਾਵਾ ਥਾਉ ॥

ਜਮ ਕੰਕਰੁ ਨੇੜਿ ਨ ਆਵਈ ਰਸਨਾ ਹਰਿ ਗੁਣ ਗਾਉ ॥

੧॥

ਸੇਵਾ ਸੁਰਤਿ ਨ ਜਾਣੀਆ ਨਾ ਜਾਪੈ ਆਰਾਧਿ ॥

ਓਟ ਤੇਰੀ ਜਗਜੀਵਨਾ ਮੇਰੇ ਠਾਕੁਰ ਅਗਮ ਅਗਾਧਿ ॥

੨॥

ਭਏ ਕ੍ਰਿਪਾਲ ਗੁਸਾਈਆ ਨਠੇ ਸੋਗ ਸੰਤਾਪ ॥

ਤਤੀ ਵਾਉ ਨ ਲਗਈ ਸਤਿਗੁਰਿ ਰਖੇ ਆਪਿ ॥

੩॥

ਗੁਰੁ ਨਾਰਾਇਣੁ ਦਯੁ ਗੁਰੁ ਗੁਰੁ ਸਚਾ ਸਿਰਜਣਹਾਰੁ ॥

ਗੁਰਿ ਤੁਠੈ ਸਭ ਕਿਛੁ ਪਾਇਆ ਜਨ ਨਾਨਕ ਸਦ ਬਲਿਹਾਰ ॥

੪॥

੨॥

੧੭੦॥

ਗਉੜੀ ਮਾਝ ਮਹਲਾ ੫ ॥

ਹਰਿ ਰਾਮ ਰਾਮ ਰਾਮ ਰਾਮਾ ॥

ਜਪਿ ਪੂਰਨ ਹੋਏ ਕਾਮਾ ॥

੧॥

ਰਹਾਉ ॥

ਰਾਮ ਗੋਬਿੰਦ ਜਪੇਦਿਆ ਹੋਆ ਮੁਖੁ ਪਵਿਤ੍ਰੁ ॥

ਹਰਿ ਜਸੁ ਸੁਣੀਐ ਜਿਸ ਤੇ ਸੋਈ ਭਾਈ ਮਿਤ੍ਰੁ ॥

੧॥

ਸਭਿ ਪਦਾਰਥ ਸਭਿ ਫਲਾ ਸਰਬ ਗੁਣਾ ਜਿਸੁ ਮਾਹਿ ॥

ਕਿਉ ਗੋਬਿੰਦੁ ਮਨਹੁ ਵਿਸਾਰੀਐ ਜਿਸੁ ਸਿਮਰਤ ਦੁਖ ਜਾਹਿ ॥

੨॥

ਜਿਸੁ ਲੜਿ ਲਗਿਐ ਜੀਵੀਐ ਭਵਜਲੁ ਪਈਐ ਪਾਰਿ ॥

ਮਿਲਿ ਸਾਧੂ ਸੰਗਿ ਉਧਾਰੁ ਹੋਇ ਮੁਖ ਊਜਲ ਦਰਬਾਰਿ ॥

੩॥

ਜੀਵਨ ਰੂਪ ਗੋਪਾਲ ਜਸੁ ਸੰਤ ਜਨਾ ਕੀ ਰਾਸਿ ॥

ਨਾਨਕ ਉਬਰੇ ਨਾਮੁ ਜਪਿ ਦਰਿ ਸਚੈ ਸਾਬਾਸਿ ॥

੪॥

੩॥

੧੭੧॥

ਗਉੜੀ ਮਾਝ ਮਹਲਾ ੫ ॥

ਮੀਠੇ ਹਰਿ ਗੁਣ ਗਾਉ ਜਿੰਦੂ ਤੂੰ ਮੀਠੇ ਹਰਿ ਗੁਣ ਗਾਉ ॥

ਸਚੇ ਸੇਤੀ ਰਤਿਆ ਮਿਲਿਆ ਨਿਥਾਵੇ ਥਾਉ ॥

੧॥

ਰਹਾਉ ॥

ਹੋਰਿ ਸਾਦ ਸਭਿ ਫਿਕਿਆ ਤਨੁ ਮਨੁ ਫਿਕਾ ਹੋਇ ॥

ਵਿਣੁ ਪਰਮੇਸਰ ਜੋ ਕਰੇ ਫਿਟੁ ਸੁ ਜੀਵਣੁ ਸੋਇ ॥

੧॥

ਅੰਚਲੁ ਗਹਿ ਕੈ ਸਾਧ ਕਾ ਤਰਣਾ ਇਹੁ ਸੰਸਾਰੁ ॥

ਪਾਰਬ੍ਰਹਮੁ ਆਰਾਧੀਐ ਉਧਰੈ ਸਭ ਪਰਵਾਰੁ ॥

੨॥

ਸਾਜਨੁ ਬੰਧੁ ਸੁਮਿਤ੍ਰੁ ਸੋ ਹਰਿ ਨਾਮੁ ਹਿਰਦੈ ਦੇਇ ॥

ਅਉਗਣ ਸਭਿ ਮਿਟਾਇ ਕੈ ਪਰਉਪਕਾਰੁ ਕਰੇਇ ॥

੩॥

ਮਾਲੁ ਖਜਾਨਾ ਥੇਹੁ ਘਰੁ ਹਰਿ ਕੇ ਚਰਣ ਨਿਧਾਨ ॥

ਨਾਨਕੁ ਜਾਚਕੁ ਦਰਿ ਤੇਰੈ ਪ੍ਰਭ ਤੁਧਨੋ ਮੰਗੈ ਦਾਨੁ ॥

੪॥

੪॥

੧੭੨॥

SikhiAt.Net
218 ×