Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
220
Pavan Ang 220 of 1430

ਬੇਦ ਪੁਰਾਨ ਸਾਧ ਮਗ ਸੁਨਿ ਕਰਿ ਨਿਮਖ ਨ ਹਰਿ ਗੁਨ ਗਾਵੈ ॥

੧॥

ਰਹਾਉ ॥

ਦੁਰਲਭ ਦੇਹ ਪਾਇ ਮਾਨਸ ਕੀ ਬਿਰਥਾ ਜਨਮੁ ਸਿਰਾਵੈ ॥

ਮਾਇਆ ਮੋਹ ਮਹਾ ਸੰਕਟ ਬਨ ਤਾ ਸਿਉ ਰੁਚ ਉਪਜਾਵੈ ॥

੧॥

ਅੰਤਰਿ ਬਾਹਰਿ ਸਦਾ ਸੰਗਿ ਪ੍ਰਭੁ ਤਾ ਸਿਉ ਨੇਹੁ ਨ ਲਾਵੈ ॥

ਨਾਨਕ ਮੁਕਤਿ ਤਾਹਿ ਤੁਮ ਮਾਨਹੁ ਜਿਹ ਘਟਿ ਰਾਮੁ ਸਮਾਵੈ ॥

੨॥

੬॥

ਗਉੜੀ ਮਹਲਾ ੯ ॥

ਸਾਧੋ ਰਾਮ ਸਰਨਿ ਬਿਸਰਾਮਾ ॥

ਬੇਦ ਪੁਰਾਨ ਪੜੇ ਕੋ ਇਹ ਗੁਨ ਸਿਮਰੇ ਹਰਿ ਕੋ ਨਾਮਾ ॥

੧॥

ਰਹਾਉ ॥

ਲੋਭ ਮੋਹ ਮਾਇਆ ਮਮਤਾ ਫੁਨਿ ਅਉ ਬਿਖਿਅਨ ਕੀ ਸੇਵਾ ॥

ਹਰਖ ਸੋਗ ਪਰਸੈ ਜਿਹ ਨਾਹਨਿ ਸੋ ਮੂਰਤਿ ਹੈ ਦੇਵਾ ॥

੧॥

ਸੁਰਗ ਨਰਕ ਅੰਮ੍ਰਿਤ ਬਿਖੁ ਏ ਸਭ ਤਿਉ ਕੰਚਨ ਅਰੁ ਪੈਸਾ ॥

ਉਸਤਤਿ ਨਿੰਦਾ ਏ ਸਮ ਜਾ ਕੈ ਲੋਭੁ ਮੋਹੁ ਫੁਨਿ ਤੈਸਾ ॥

੨॥

ਦੁਖੁ ਸੁਖੁ ਏ ਬਾਧੇ ਜਿਹ ਨਾਹਨਿ ਤਿਹ ਤੁਮ ਜਾਨਉ ਗਿਆਨੀ ॥

ਨਾਨਕ ਮੁਕਤਿ ਤਾਹਿ ਤੁਮ ਮਾਨਉ ਇਹ ਬਿਧਿ ਕੋ ਜੋ ਪ੍ਰਾਨੀ ॥

੩॥

੭॥

ਗਉੜੀ ਮਹਲਾ ੯ ॥

ਮਨ ਰੇ ਕਹਾ ਭਇਓ ਤੈ ਬਉਰਾ ॥

ਅਹਿਨਿਸਿ ਅਉਧ ਘਟੈ ਨਹੀ ਜਾਨੈ ਭਇਓ ਲੋਭ ਸੰਗਿ ਹਉਰਾ ॥

੧॥

ਰਹਾਉ ॥

ਜੋ ਤਨੁ ਤੈ ਅਪਨੋ ਕਰਿ ਮਾਨਿਓ ਅਰੁ ਸੁੰਦਰ ਗ੍ਰਿਹ ਨਾਰੀ ॥

ਇਨ ਮੈਂ ਕਛੁ ਤੇਰੋ ਰੇ ਨਾਹਨਿ ਦੇਖੋ ਸੋਚ ਬਿਚਾਰੀ ॥

੧॥

ਰਤਨ ਜਨਮੁ ਅਪਨੋ ਤੈ ਹਾਰਿਓ ਗੋਬਿੰਦ ਗਤਿ ਨਹੀ ਜਾਨੀ ॥

ਨਿਮਖ ਨ ਲੀਨ ਭਇਓ ਚਰਨਨ ਸਿਂਉ ਬਿਰਥਾ ਅਉਧ ਸਿਰਾਨੀ ॥

੨॥

ਕਹੁ ਨਾਨਕ ਸੋਈ ਨਰੁ ਸੁਖੀਆ ਰਾਮ ਨਾਮ ਗੁਨ ਗਾਵੈ ॥

ਅਉਰ ਸਗਲ ਜਗੁ ਮਾਇਆ ਮੋਹਿਆ ਨਿਰਭੈ ਪਦੁ ਨਹੀ ਪਾਵੈ ॥

੩॥

੮॥

ਗਉੜੀ ਮਹਲਾ ੯ ॥

ਨਰ ਅਚੇਤ ਪਾਪ ਤੇ ਡਰੁ ਰੇ ॥

ਦੀਨ ਦਇਆਲ ਸਗਲ ਭੈ ਭੰਜਨ ਸਰਨਿ ਤਾਹਿ ਤੁਮ ਪਰੁ ਰੇ ॥

੧॥

ਰਹਾਉ ॥

ਬੇਦ ਪੁਰਾਨ ਜਾਸ ਗੁਨ ਗਾਵਤ ਤਾ ਕੋ ਨਾਮੁ ਹੀਐ ਮੋ ਧਰੁ ਰੇ ॥

ਪਾਵਨ ਨਾਮੁ ਜਗਤਿ ਮੈ ਹਰਿ ਕੋ ਸਿਮਰਿ ਸਿਮਰਿ ਕਸਮਲ ਸਭ ਹਰੁ ਰੇ ॥

੧॥

ਮਾਨਸ ਦੇਹ ਬਹੁਰਿ ਨਹ ਪਾਵੈ ਕਛੂ ਉਪਾਉ ਮੁਕਤਿ ਕਾ ਕਰੁ ਰੇ ॥

ਨਾਨਕ ਕਹਤ ਗਾਇ ਕਰੁਨਾ ਮੈ ਭਵ ਸਾਗਰ ਕੈ ਪਾਰਿ ਉਤਰੁ ਰੇ ॥

੨॥

੯॥

੨੫੧॥

ਰਾਗੁ ਗਉੜੀ ਅਸਟਪਦੀਆ ਮਹਲਾ ੧ ਗਉੜੀ ਗੁਆਰੇਰੀ ੴ ਸਤਿਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥

ਨਿਧਿ ਸਿਧਿ ਨਿਰਮਲ ਨਾਮੁ ਬੀਚਾਰੁ ॥

ਪੂਰਨ ਪੂਰਿ ਰਹਿਆ ਬਿਖੁ ਮਾਰਿ ॥

ਤ੍ਰਿਕੁਟੀ ਛੂਟੀ ਬਿਮਲ ਮਝਾਰਿ ॥

SikhiAt.Net
220 ×