ਤਨਿ ਮਨਿ ਸੂਚੈ ਸਾਚੁ ਸੁ ਚੀਤਿ ॥
ਨਾਨਕ ਹਰਿ ਭਜੁ ਨੀਤਾ ਨੀਤਿ ॥
੮॥
੨॥
ਗਉੜੀ ਗੁਆਰੇਰੀ ਮਹਲਾ ੧ ॥
ਨਾ ਮਨੁ ਮਰੈ ਨ ਕਾਰਜੁ ਹੋਇ ॥
ਮਨੁ ਵਸਿ ਦੂਤਾ ਦੁਰਮਤਿ ਦੋਇ ॥
ਮਨੁ ਮਾਨੈ ਗੁਰ ਤੇ ਇਕੁ ਹੋਇ ॥
੧॥
ਨਿਰਗੁਣ ਰਾਮੁ ਗੁਣਹ ਵਸਿ ਹੋਇ ॥
ਆਪੁ ਨਿਵਾਰਿ ਬੀਚਾਰੇ ਸੋਇ ॥
੧॥
ਰਹਾਉ ॥
ਮਨੁ ਭੂਲੋ ਬਹੁ ਚਿਤੈ ਵਿਕਾਰੁ ॥
ਮਨੁ ਭੂਲੋ ਸਿਰਿ ਆਵੈ ਭਾਰੁ ॥
ਮਨੁ ਮਾਨੈ ਹਰਿ ਏਕੰਕਾਰੁ ॥
੨॥
ਮਨੁ ਭੂਲੋ ਮਾਇਆ ਘਰਿ ਜਾਇ ॥
ਕਾਮਿ ਬਿਰੂਧਉ ਰਹੈ ਨ ਠਾਇ ॥
ਹਰਿ ਭਜੁ ਪ੍ਰਾਣੀ ਰਸਨ ਰਸਾਇ ॥
੩॥
ਗੈਵਰ ਹੈਵਰ ਕੰਚਨ ਸੁਤ ਨਾਰੀ ॥
ਬਹੁ ਚਿੰਤਾ ਪਿੜ ਚਾਲੈ ਹਾਰੀ ॥
ਜੂਐ ਖੇਲਣੁ ਕਾਚੀ ਸਾਰੀ ॥
੪॥
ਸੰਪਉ ਸੰਚੀ ਭਏ ਵਿਕਾਰ ॥
ਹਰਖ ਸੋਕ ਉਭੇ ਦਰਵਾਰਿ ॥
ਸੁਖੁ ਸਹਜੇ ਜਪਿ ਰਿਦੈ ਮੁਰਾਰਿ ॥
੫॥
ਨਦਰਿ ਕਰੇ ਤਾ ਮੇਲਿ ਮਿਲਾਏ ॥
ਗੁਣ ਸੰਗ੍ਰਹਿ ਅਉਗਣ ਸਬਦਿ ਜਲਾਏ ॥
ਗੁਰਮੁਖਿ ਨਾਮੁ ਪਦਾਰਥੁ ਪਾਏ ॥
੬॥
ਬਿਨੁ ਨਾਵੈ ਸਭ ਦੂਖ ਨਿਵਾਸੁ ॥
ਮਨਮੁਖ ਮੂੜ ਮਾਇਆ ਚਿਤ ਵਾਸੁ ॥
ਗੁਰਮੁਖਿ ਗਿਆਨੁ ਧੁਰਿ ਕਰਮਿ ਲਿਖਿਆਸੁ ॥
੭॥
ਮਨੁ ਚੰਚਲੁ ਧਾਵਤੁ ਫੁਨਿ ਧਾਵੈ ॥
ਸਾਚੇ ਸੂਚੇ ਮੈਲੁ ਨ ਭਾਵੈ ॥
ਨਾਨਕ ਗੁਰਮੁਖਿ ਹਰਿ ਗੁਣ ਗਾਵੈ ॥
੮॥
੩॥
ਗਉੜੀ ਗੁਆਰੇਰੀ ਮਹਲਾ ੧ ॥
ਹਉਮੈ ਕਰਤਿਆ ਨਹ ਸੁਖੁ ਹੋਇ ॥
ਮਨਮਤਿ ਝੂਠੀ ਸਚਾ ਸੋਇ ॥
ਸਗਲ ਬਿਗੂਤੇ ਭਾਵੈ ਦੋਇ ॥
ਸੋ ਕਮਾਵੈ ਧੁਰਿ ਲਿਖਿਆ ਹੋਇ ॥
੧॥
ਐਸਾ ਜਗੁ ਦੇਖਿਆ ਜੂਆਰੀ ॥
ਸਭਿ ਸੁਖ ਮਾਗੈ ਨਾਮੁ ਬਿਸਾਰੀ ॥
੧॥
ਰਹਾਉ ॥
ਅਦਿਸਟੁ ਦਿਸੈ ਤਾ ਕਹਿਆ ਜਾਇ ॥
ਬਿਨੁ ਦੇਖੇ ਕਹਣਾ ਬਿਰਥਾ ਜਾਇ ॥
ਗੁਰਮੁਖਿ ਦੀਸੈ ਸਹਜਿ ਸੁਭਾਇ ॥
ਸੇਵਾ ਸੁਰਤਿ ਏਕ ਲਿਵ ਲਾਇ ॥
੨॥
ਸੁਖੁ ਮਾਂਗਤ ਦੁਖੁ ਆਗਲ ਹੋਇ ॥
ਸਗਲ ਵਿਕਾਰੀ ਹਾਰੁ ਪਰੋਇ ॥
ਏਕ ਬਿਨਾ ਝੂਠੇ ਮੁਕਤਿ ਨ ਹੋਇ ॥
ਕਰਿ ਕਰਿ ਕਰਤਾ ਦੇਖੈ ਸੋਇ ॥
੩॥
ਤ੍ਰਿਸਨਾ ਅਗਨਿ ਸਬਦਿ ਬੁਝਾਏ ॥
ਦੂਜਾ ਭਰਮੁ ਸਹਜਿ ਸੁਭਾਏ ॥
ਗੁਰਮਤੀ ਨਾਮੁ ਰਿਦੈ ਵਸਾਏ ॥
ਸਾਚੀ ਬਾਣੀ ਹਰਿ ਗੁਣ ਗਾਏ ॥
੪॥
ਤਨ ਮਹਿ ਸਾਚੋ ਗੁਰਮੁਖਿ ਭਾਉ ॥
ਨਾਮ ਬਿਨਾ ਨਾਹੀ ਨਿਜ ਠਾਉ ॥
ਪ੍ਰੇਮ ਪਰਾਇਣ ਪ੍ਰੀਤਮ ਰਾਉ ॥
ਨਦਰਿ ਕਰੇ ਤਾ ਬੂਝੈ ਨਾਉ ॥
੫॥
ਮਾਇਆ ਮੋਹੁ ਸਰਬ ਜੰਜਾਲਾ ॥
ਮਨਮੁਖ ਕੁਚੀਲ ਕੁਛਿਤ ਬਿਕਰਾਲਾ ॥
ਸਤਿਗੁਰੁ ਸੇਵੇ ਚੂਕੈ ਜੰਜਾਲਾ ॥
ਅੰਮ੍ਰਿਤ ਨਾਮੁ ਸਦਾ ਸੁਖੁ ਨਾਲਾ ॥
੬॥
ਗੁਰਮੁਖਿ ਬੂਝੈ ਏਕ ਲਿਵ ਲਾਏ ॥
ਨਿਜ ਘਰਿ ਵਾਸੈ ਸਾਚਿ ਸਮਾਏ ॥
ਜੰਮਣੁ ਮਰਣਾ ਠਾਕਿ ਰਹਾਏ ॥
ਪੂਰੇ ਗੁਰ ਤੇ ਇਹ ਮਤਿ ਪਾਏ ॥
੭॥
ਕਥਨੀ ਕਥਉ ਨ ਆਵੈ ਓਰੁ ॥