ਗਉੜੀ ਮਹਲਾ ੧ ॥
ਗੁਰ ਪਰਸਾਦੀ ਬੂਝਿ ਲੇ ਤਉ ਹੋਇ ਨਿਬੇਰਾ ॥
ਘਰਿ ਘਰਿ ਨਾਮੁ ਨਿਰੰਜਨਾ ਸੋ ਠਾਕੁਰੁ ਮੇਰਾ ॥
੧॥
ਬਿਨੁ ਗੁਰ ਸਬਦ ਨ ਛੂਟੀਐ ਦੇਖਹੁ ਵੀਚਾਰਾ ॥
ਜੇ ਲਖ ਕਰਮ ਕਮਾਵਹੀ ਬਿਨੁ ਗੁਰ ਅੰਧਿਆਰਾ ॥
੧॥
ਰਹਾਉ ॥
ਅੰਧੇ ਅਕਲੀ ਬਾਹਰੇ ਕਿਆ ਤਿਨ ਸਿਉ ਕਹੀਐ ॥
ਬਿਨੁ ਗੁਰ ਪੰਥੁ ਨ ਸੂਝਈ ਕਿਤੁ ਬਿਧਿ ਨਿਰਬਹੀਐ ॥
੨॥
ਖੋਟੇ ਕਉ ਖਰਾ ਕਹੈ ਖਰੇ ਸਾਰ ਨ ਜਾਣੈ ॥
ਅੰਧੇ ਕਾ ਨਾਉ ਪਾਰਖੂ ਕਲੀ ਕਾਲ ਵਿਡਾਣੈ ॥
੩॥
ਸੂਤੇ ਕਉ ਜਾਗਤੁ ਕਹੈ ਜਾਗਤ ਕਉ ਸੂਤਾ ॥
ਜੀਵਤ ਕਉ ਮੂਆ ਕਹੈ ਮੂਏ ਨਹੀ ਰੋਤਾ ॥
੪॥
ਆਵਤ ਕਉ ਜਾਤਾ ਕਹੈ ਜਾਤੇ ਕਉ ਆਇਆ ॥
ਪਰ ਕੀ ਕਉ ਅਪੁਨੀ ਕਹੈ ਅਪੁਨੋ ਨਹੀ ਭਾਇਆ ॥
੫॥
ਮੀਠੇ ਕਉ ਕਉੜਾ ਕਹੈ ਕੜੂਏ ਕਉ ਮੀਠਾ ॥
ਰਾਤੇ ਕੀ ਨਿੰਦਾ ਕਰਹਿ ਐਸਾ ਕਲਿ ਮਹਿ ਡੀਠਾ ॥
੬॥
ਚੇਰੀ ਕੀ ਸੇਵਾ ਕਰਹਿ ਠਾਕੁਰੁ ਨਹੀ ਦੀਸੈ ॥
ਪੋਖਰੁ ਨੀਰੁ ਵਿਰੋਲੀਐ ਮਾਖਨੁ ਨਹੀ ਰੀਸੈ ॥
੭॥
ਇਸੁ ਪਦ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ ॥
ਨਾਨਕ ਚੀਨੈ ਆਪ ਕਉ ਸੋ ਅਪਰ ਅਪਾਰਾ ॥
੮॥
ਸਭੁ ਆਪੇ ਆਪਿ ਵਰਤਦਾ ਆਪੇ ਭਰਮਾਇਆ ॥
ਗੁਰ ਕਿਰਪਾ ਤੇ ਬੂਝੀਐ ਸਭੁ ਬ੍ਰਹਮੁ ਸਮਾਇਆ ॥
੯॥
੨॥
੧੮॥
ਰਾਗੁ ਗਉੜੀ ਗੁਆਰੇਰੀ ਮਹਲਾ ੩ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥
ਮਨ ਕਾ ਸੂਤਕੁ ਦੂਜਾ ਭਾਉ ॥
ਭਰਮੇ ਭੂਲੇ ਆਵਉ ਜਾਉ ॥
੧॥
ਮਨਮੁਖਿ ਸੂਤਕੁ ਕਬਹਿ ਨ ਜਾਇ ॥
ਜਿਚਰੁ ਸਬਦਿ ਨ ਭੀਜੈ ਹਰਿ ਕੈ ਨਾਇ ॥
੧॥
ਰਹਾਉ ॥
ਸਭੋ ਸੂਤਕੁ ਜੇਤਾ ਮੋਹੁ ਆਕਾਰੁ ॥
ਮਰਿ ਮਰਿ ਜੰਮੈ ਵਾਰੋ ਵਾਰ ॥
੨॥
ਸੂਤਕੁ ਅਗਨਿ ਪਉਣੈ ਪਾਣੀ ਮਾਹਿ ॥
ਸੂਤਕੁ ਭੋਜਨੁ ਜੇਤਾ ਕਿਛੁ ਖਾਹਿ ॥
੩॥
ਸੂਤਕਿ ਕਰਮ ਨ ਪੂਜਾ ਹੋਇ ॥
ਨਾਮਿ ਰਤੇ ਮਨੁ ਨਿਰਮਲੁ ਹੋਇ ॥
੪॥
ਸਤਿਗੁਰੁ ਸੇਵਿਐ ਸੂਤਕੁ ਜਾਇ ॥
ਮਰੈ ਨ ਜਨਮੈ ਕਾਲੁ ਨ ਖਾਇ ॥
੫॥
ਸਾਸਤ ਸਿੰਮ੍ਰਿਤਿ ਸੋਧਿ ਦੇਖਹੁ ਕੋਇ ॥
ਵਿਣੁ ਨਾਵੈ ਕੋ ਮੁਕਤਿ ਨ ਹੋਇ ॥
੬॥
ਜੁਗ ਚਾਰੇ ਨਾਮੁ ਉਤਮੁ ਸਬਦੁ ਬੀਚਾਰਿ ॥
ਕਲਿ ਮਹਿ ਗੁਰਮੁਖਿ ਉਤਰਸਿ ਪਾਰਿ ॥
੭॥
ਸਾਚਾ ਮਰੈ ਨ ਆਵੈ ਜਾਇ ॥
ਨਾਨਕ ਗੁਰਮੁਖਿ ਰਹੈ ਸਮਾਇ ॥
੮॥
੧॥
ਗਉੜੀ ਮਹਲਾ ੩ ॥
ਗੁਰਮੁਖਿ ਸੇਵਾ ਪ੍ਰਾਨ ਅਧਾਰਾ ॥
ਹਰਿ ਜੀਉ ਰਾਖਹੁ ਹਿਰਦੈ ਉਰ ਧਾਰਾ ॥
ਗੁਰਮੁਖਿ ਸੋਭਾ ਸਾਚ ਦੁਆਰਾ ॥
੧॥
ਪੰਡਿਤ ਹਰਿ ਪੜੁ ਤਜਹੁ ਵਿਕਾਰਾ ॥
ਗੁਰਮੁਖਿ ਭਉਜਲੁ ਉਤਰਹੁ ਪਾਰਾ ॥
੧॥
ਰਹਾਉ ॥