ਗੁਰਮੁਖਿ ਵਿਚਹੁ ਹਉਮੈ ਜਾਇ ॥
ਗੁਰਮੁਖਿ ਮੈਲੁ ਨ ਲਾਗੈ ਆਇ ॥
ਗੁਰਮੁਖਿ ਨਾਮੁ ਵਸੈ ਮਨਿ ਆਇ ॥
੨॥
ਗੁਰਮੁਖਿ ਕਰਮ ਧਰਮ ਸਚਿ ਹੋਈ ॥
ਗੁਰਮੁਖਿ ਅਹੰਕਾਰੁ ਜਲਾਏ ਦੋਈ ॥
ਗੁਰਮੁਖਿ ਨਾਮਿ ਰਤੇ ਸੁਖੁ ਹੋਈ ॥
੩॥
ਆਪਣਾ ਮਨੁ ਪਰਬੋਧਹੁ ਬੂਝਹੁ ਸੋਈ ॥
ਲੋਕ ਸਮਝਾਵਹੁ ਸੁਣੇ ਨ ਕੋਈ ॥
ਗੁਰਮੁਖਿ ਸਮਝਹੁ ਸਦਾ ਸੁਖੁ ਹੋਈ ॥
੪॥
ਮਨਮੁਖਿ ਡੰਫੁ ਬਹੁਤੁ ਚਤੁਰਾਈ ॥
ਜੋ ਕਿਛੁ ਕਮਾਵੈ ਸੁ ਥਾਇ ਨ ਪਾਈ ॥
ਆਵੈ ਜਾਵੈ ਠਉਰ ਨ ਕਾਈ ॥
੫॥
ਮਨਮੁਖ ਕਰਮ ਕਰੇ ਬਹੁਤੁ ਅਭਿਮਾਨਾ ॥
ਬਗ ਜਿਉ ਲਾਇ ਬਹੈ ਨਿਤ ਧਿਆਨਾ ॥
ਜਮਿ ਪਕੜਿਆ ਤਬ ਹੀ ਪਛੁਤਾਨਾ ॥
੬॥
ਬਿਨੁ ਸਤਿਗੁਰ ਸੇਵੇ ਮੁਕਤਿ ਨ ਹੋਈ ॥
ਗੁਰ ਪਰਸਾਦੀ ਮਿਲੈ ਹਰਿ ਸੋਈ ॥
ਗੁਰੁ ਦਾਤਾ ਜੁਗ ਚਾਰੇ ਹੋਈ ॥
੭॥
ਗੁਰਮੁਖਿ ਜਾਤਿ ਪਤਿ ਨਾਮੇ ਵਡਿਆਈ ॥
ਸਾਇਰ ਕੀ ਪੁਤ੍ਰੀ ਬਿਦਾਰਿ ਗਵਾਈ ॥
ਨਾਨਕ ਬਿਨੁ ਨਾਵੈ ਝੂਠੀ ਚਤੁਰਾਈ ॥
੮॥
੨॥
ਗਉੜੀ ਮਃ ੩ ॥
ਇਸੁ ਜੁਗ ਕਾ ਧਰਮੁ ਪੜਹੁ ਤੁਮ ਭਾਈ ॥
ਪੂਰੈ ਗੁਰਿ ਸਭ ਸੋਝੀ ਪਾਈ ॥
ਐਥੈ ਅਗੈ ਹਰਿ ਨਾਮੁ ਸਖਾਈ ॥
੧॥
ਰਾਮ ਪੜਹੁ ਮਨਿ ਕਰਹੁ ਬੀਚਾਰੁ ॥
ਗੁਰ ਪਰਸਾਦੀ ਮੈਲੁ ਉਤਾਰੁ ॥
੧॥
ਰਹਾਉ ॥
ਵਾਦਿ ਵਿਰੋਧਿ ਨ ਪਾਇਆ ਜਾਇ ॥
ਮਨੁ ਤਨੁ ਫੀਕਾ ਦੂਜੈ ਭਾਇ ॥
ਗੁਰ ਕੈ ਸਬਦਿ ਸਚਿ ਲਿਵ ਲਾਇ ॥
੨॥
ਹਉਮੈ ਮੈਲਾ ਇਹੁ ਸੰਸਾਰਾ ॥
ਨਿਤ ਤੀਰਥਿ ਨਾਵੈ ਨ ਜਾਇ ਅਹੰਕਾਰਾ ॥
ਬਿਨੁ ਗੁਰ ਭੇਟੇ ਜਮੁ ਕਰੇ ਖੁਆਰਾ ॥
੩॥
ਸੋ ਜਨੁ ਸਾਚਾ ਜਿ ਹਉਮੈ ਮਾਰੈ ॥
ਗੁਰ ਕੈ ਸਬਦਿ ਪੰਚ ਸੰਘਾਰੈ ॥
ਆਪਿ ਤਰੈ ਸਗਲੇ ਕੁਲ ਤਾਰੈ ॥
੪॥
ਮਾਇਆ ਮੋਹਿ ਨਟਿ ਬਾਜੀ ਪਾਈ ॥
ਮਨਮੁਖ ਅੰਧ ਰਹੇ ਲਪਟਾਈ ॥
ਗੁਰਮੁਖਿ ਅਲਿਪਤ ਰਹੇ ਲਿਵ ਲਾਈ ॥
੫॥
ਬਹੁਤੇ ਭੇਖ ਕਰੈ ਭੇਖਧਾਰੀ ॥
ਅੰਤਰਿ ਤਿਸਨਾ ਫਿਰੈ ਅਹੰਕਾਰੀ ॥
ਆਪੁ ਨ ਚੀਨੈ ਬਾਜੀ ਹਾਰੀ ॥
੬॥
ਕਾਪੜ ਪਹਿਰਿ ਕਰੇ ਚਤੁਰਾਈ ॥
ਮਾਇਆ ਮੋਹਿ ਅਤਿ ਭਰਮਿ ਭੁਲਾਈ ॥
ਬਿਨੁ ਗੁਰ ਸੇਵੇ ਬਹੁਤੁ ਦੁਖੁ ਪਾਈ ॥
੭॥
ਨਾਮਿ ਰਤੇ ਸਦਾ ਬੈਰਾਗੀ ॥
ਗ੍ਰਿਹੀ ਅੰਤਰਿ ਸਾਚਿ ਲਿਵ ਲਾਗੀ ॥
ਨਾਨਕ ਸਤਿਗੁਰੁ ਸੇਵਹਿ ਸੇ ਵਡਭਾਗੀ ॥
੮॥
੩॥
ਗਉੜੀ ਮਹਲਾ ੩ ॥
ਬ੍ਰਹਮਾ ਮੂਲੁ ਵੇਦ ਅਭਿਆਸਾ ॥
ਤਿਸ ਤੇ ਉਪਜੇ ਦੇਵ ਮੋਹ ਪਿਆਸਾ ॥
ਤ੍ਰੈ ਗੁਣ ਭਰਮੇ ਨਾਹੀ ਨਿਜ ਘਰਿ ਵਾਸਾ ॥
੧॥
ਹਮ ਹਰਿ ਰਾਖੇ ਸਤਿਗੁਰੂ ਮਿਲਾਇਆ ॥
ਅਨਦਿਨੁ ਭਗਤਿ ਹਰਿ ਨਾਮੁ ਦ੍ਰਿੜਾਇਆ ॥
੧॥
ਰਹਾਉ ॥
ਤ੍ਰੈ ਗੁਣ ਬਾਣੀ ਬ੍ਰਹਮ ਜੰਜਾਲਾ ॥
ਪੜਿ ਵਾਦੁ ਵਖਾਣਹਿ ਸਿਰਿ ਮਾਰੇ ਜਮਕਾਲਾ ॥