Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
237
Pavan Ang 237 of 1430

ਸਹਜੇ ਦੁਬਿਧਾ ਤਨ ਕੀ ਨਾਸੀ ॥

ਜਾ ਕੈ ਸਹਜਿ ਮਨਿ ਭਇਆ ਅਨੰਦੁ ॥

ਤਾ ਕਉ ਭੇਟਿਆ ਪਰਮਾਨੰਦੁ ॥

੫॥

ਸਹਜੇ ਅੰਮ੍ਰਿਤੁ ਪੀਓ ਨਾਮੁ ॥

ਸਹਜੇ ਕੀਨੋ ਜੀਅ ਕੋ ਦਾਨੁ ॥

ਸਹਜ ਕਥਾ ਮਹਿ ਆਤਮੁ ਰਸਿਆ ॥

ਤਾ ਕੈ ਸੰਗਿ ਅਬਿਨਾਸੀ ਵਸਿਆ ॥

੬॥

ਸਹਜੇ ਆਸਣੁ ਅਸਥਿਰੁ ਭਾਇਆ ॥

ਸਹਜੇ ਅਨਹਤ ਸਬਦੁ ਵਜਾਇਆ ॥

ਸਹਜੇ ਰੁਣ ਝੁਣਕਾਰੁ ਸੁਹਾਇਆ ॥

ਤਾ ਕੈ ਘਰਿ ਪਾਰਬ੍ਰਹਮੁ ਸਮਾਇਆ ॥

੭॥

ਸਹਜੇ ਜਾ ਕਉ ਪਰਿਓ ਕਰਮਾ ॥

ਸਹਜੇ ਗੁਰੁ ਭੇਟਿਓ ਸਚੁ ਧਰਮਾ ॥

ਜਾ ਕੈ ਸਹਜੁ ਭਇਆ ਸੋ ਜਾਣੈ ॥

ਨਾਨਕ ਦਾਸ ਤਾ ਕੈ ਕੁਰਬਾਣੈ ॥

੮॥

੩॥

ਗਉੜੀ ਮਹਲਾ ੫ ॥

ਪ੍ਰਥਮੇ ਗਰਭ ਵਾਸ ਤੇ ਟਰਿਆ ॥

ਪੁਤ੍ਰ ਕਲਤ੍ਰ ਕੁਟੰਬ ਸੰਗਿ ਜੁਰਿਆ ॥

ਭੋਜਨੁ ਅਨਿਕ ਪ੍ਰਕਾਰ ਬਹੁ ਕਪਰੇ ॥

ਸਰਪਰ ਗਵਨੁ ਕਰਹਿਗੇ ਬਪੁਰੇ ॥

੧॥

ਕਵਨੁ ਅਸਥਾਨੁ ਜੋ ਕਬਹੁ ਨ ਟਰੈ ॥

ਕਵਨੁ ਸਬਦੁ ਜਿਤੁ ਦੁਰਮਤਿ ਹਰੈ ॥

੧॥

ਰਹਾਉ ॥

ਇੰਦ੍ਰ ਪੁਰੀ ਮਹਿ ਸਰਪਰ ਮਰਣਾ ॥

ਬ੍ਰਹਮ ਪੁਰੀ ਨਿਹਚਲੁ ਨਹੀ ਰਹਣਾ ॥

ਸਿਵ ਪੁਰੀ ਕਾ ਹੋਇਗਾ ਕਾਲਾ ॥

ਤ੍ਰੈ ਗੁਣ ਮਾਇਆ ਬਿਨਸਿ ਬਿਤਾਲਾ ॥

੨॥

ਗਿਰਿ ਤਰ ਧਰਣਿ ਗਗਨ ਅਰੁ ਤਾਰੇ ॥

ਰਵਿ ਸਸਿ ਪਵਣੁ ਪਾਵਕੁ ਨੀਰਾਰੇ ॥

ਦਿਨਸੁ ਰੈਣਿ ਬਰਤ ਅਰੁ ਭੇਦਾ ॥

ਸਾਸਤ ਸਿੰਮ੍ਰਿਤਿ ਬਿਨਸਹਿਗੇ ਬੇਦਾ ॥

੩॥

ਤੀਰਥ ਦੇਵ ਦੇਹੁਰਾ ਪੋਥੀ ॥

ਮਾਲਾ ਤਿਲਕੁ ਸੋਚ ਪਾਕ ਹੋਤੀ ॥

ਧੋਤੀ ਡੰਡਉਤਿ ਪਰਸਾਦਨ ਭੋਗਾ ॥

ਗਵਨੁ ਕਰੈਗੋ ਸਗਲੋ ਲੋਗਾ ॥

੪॥

ਜਾਤਿ ਵਰਨ ਤੁਰਕ ਅਰੁ ਹਿੰਦੂ ॥

ਪਸੁ ਪੰਖੀ ਅਨਿਕ ਜੋਨਿ ਜਿੰਦੂ ॥

ਸਗਲ ਪਾਸਾਰੁ ਦੀਸੈ ਪਾਸਾਰਾ ॥

ਬਿਨਸਿ ਜਾਇਗੋ ਸਗਲ ਆਕਾਰਾ ॥

੫॥

ਸਹਜ ਸਿਫਤਿ ਭਗਤਿ ਤਤੁ ਗਿਆਨਾ ॥

ਸਦਾ ਅਨੰਦੁ ਨਿਹਚਲੁ ਸਚੁ ਥਾਨਾ ॥

ਤਹਾ ਸੰਗਤਿ ਸਾਧ ਗੁਣ ਰਸੈ ॥

ਅਨਭਉ ਨਗਰੁ ਤਹਾ ਸਦ ਵਸੈ ॥

੬॥

ਤਹ ਭਉ ਭਰਮਾ ਸੋਗੁ ਨ ਚਿੰਤਾ ॥

ਆਵਣੁ ਜਾਵਣੁ ਮਿਰਤੁ ਨ ਹੋਤਾ ॥

ਤਹ ਸਦਾ ਅਨੰਦ ਅਨਹਤ ਆਖਾਰੇ ॥

ਭਗਤ ਵਸਹਿ ਕੀਰਤਨ ਆਧਾਰੇ ॥

੭॥

ਪਾਰਬ੍ਰਹਮ ਕਾ ਅੰਤੁ ਨ ਪਾਰੁ ॥

ਕਉਣੁ ਕਰੈ ਤਾ ਕਾ ਬੀਚਾਰੁ ॥

ਕਹੁ ਨਾਨਕ ਜਿਸੁ ਕਿਰਪਾ ਕਰੈ ॥

ਨਿਹਚਲ ਥਾਨੁ ਸਾਧਸੰਗਿ ਤਰੈ ॥

੮॥

੪॥

ਗਉੜੀ ਮਹਲਾ ੫ ॥

ਜੋ ਇਸੁ ਮਾਰੇ ਸੋਈ ਸੂਰਾ ॥

ਜੋ ਇਸੁ ਮਾਰੇ ਸੋਈ ਪੂਰਾ ॥

ਜੋ ਇਸੁ ਮਾਰੇ ਤਿਸਹਿ ਵਡਿਆਈ ॥

ਜੋ ਇਸੁ ਮਾਰੇ ਤਿਸ ਕਾ ਦੁਖੁ ਜਾਈ ॥

੧॥

ਐਸਾ ਕੋਇ ਜਿ ਦੁਬਿਧਾ ਮਾਰਿ ਗਵਾਵੈ ॥

ਇਸਹਿ ਮਾਰਿ ਰਾਜ ਜੋਗੁ ਕਮਾਵੈ ॥

੧॥

ਰਹਾਉ ॥

SikhiAt.Net
237 ×