ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
238
ਪਾਵਨ ਅੰਗ 238 / 1430

ਜੋ ਇਸੁ ਮਾਰੇ ਤਿਸ ਕਉ ਭਉ ਨਾਹਿ ॥

ਜੋ ਇਸੁ ਮਾਰੇ ਸੁ ਨਾਮਿ ਸਮਾਹਿ ॥

ਜੋ ਇਸੁ ਮਾਰੇ ਤਿਸ ਕੀ ਤ੍ਰਿਸਨਾ ਬੁਝੈ ॥

ਜੋ ਇਸੁ ਮਾਰੇ ਸੁ ਦਰਗਹ ਸਿਝੈ ॥

੨॥

ਜੋ ਇਸੁ ਮਾਰੇ ਸੋ ਧਨਵੰਤਾ ॥

ਜੋ ਇਸੁ ਮਾਰੇ ਸੋ ਪਤਿਵੰਤਾ ॥

ਜੋ ਇਸੁ ਮਾਰੇ ਸੋਈ ਜਤੀ ॥

ਜੋ ਇਸੁ ਮਾਰੇ ਤਿਸੁ ਹੋਵੈ ਗਤੀ ॥

੩॥

ਜੋ ਇਸੁ ਮਾਰੇ ਤਿਸ ਕਾ ਆਇਆ ਗਨੀ ॥

ਜੋ ਇਸੁ ਮਾਰੇ ਸੁ ਨਿਹਚਲੁ ਧਨੀ ॥

ਜੋ ਇਸੁ ਮਾਰੇ ਸੋ ਵਡਭਾਗਾ ॥

ਜੋ ਇਸੁ ਮਾਰੇ ਸੁ ਅਨਦਿਨੁ ਜਾਗਾ ॥

੪॥

ਜੋ ਇਸੁ ਮਾਰੇ ਸੁ ਜੀਵਨ ਮੁਕਤਾ ॥

ਜੋ ਇਸੁ ਮਾਰੇ ਤਿਸ ਕੀ ਨਿਰਮਲ ਜੁਗਤਾ ॥

ਜੋ ਇਸੁ ਮਾਰੇ ਸੋਈ ਸੁਗਿਆਨੀ ॥

ਜੋ ਇਸੁ ਮਾਰੇ ਸੁ ਸਹਜ ਧਿਆਨੀ ॥

੫॥

ਇਸੁ ਮਾਰੀ ਬਿਨੁ ਥਾਇ ਨ ਪਰੈ ॥

ਕੋਟਿ ਕਰਮ ਜਾਪ ਤਪ ਕਰੈ ॥

ਇਸੁ ਮਾਰੀ ਬਿਨੁ ਜਨਮੁ ਨ ਮਿਟੈ ॥

ਇਸੁ ਮਾਰੀ ਬਿਨੁ ਜਮ ਤੇ ਨਹੀ ਛੁਟੈ ॥

੬॥

ਇਸੁ ਮਾਰੀ ਬਿਨੁ ਗਿਆਨੁ ਨ ਹੋਈ ॥

ਇਸੁ ਮਾਰੀ ਬਿਨੁ ਜੂਠਿ ਨ ਧੋਈ ॥

ਇਸੁ ਮਾਰੀ ਬਿਨੁ ਸਭੁ ਕਿਛੁ ਮੈਲਾ ॥

ਇਸੁ ਮਾਰੀ ਬਿਨੁ ਸਭੁ ਕਿਛੁ ਜਉਲਾ ॥

੭॥

ਜਾ ਕਉ ਭਏ ਕ੍ਰਿਪਾਲ ਕ੍ਰਿਪਾ ਨਿਧਿ ॥

ਤਿਸੁ ਭਈ ਖਲਾਸੀ ਹੋਈ ਸਗਲ ਸਿਧਿ ॥

ਗੁਰਿ ਦੁਬਿਧਾ ਜਾ ਕੀ ਹੈ ਮਾਰੀ ॥

ਕਹੁ ਨਾਨਕ ਸੋ ਬ੍ਰਹਮ ਬੀਚਾਰੀ ॥

੮॥

੫॥

ਗਉੜੀ ਮਹਲਾ ੫ ॥

ਹਰਿ ਸਿਉ ਜੁਰੈ ਤ ਸਭੁ ਕੋ ਮੀਤੁ ॥

ਹਰਿ ਸਿਉ ਜੁਰੈ ਤ ਨਿਹਚਲੁ ਚੀਤੁ ॥

ਹਰਿ ਸਿਉ ਜੁਰੈ ਨ ਵਿਆਪੈ ਕਾੜ੍ਹਾ ॥

ਹਰਿ ਸਿਉ ਜੁਰੈ ਤ ਹੋਇ ਨਿਸਤਾਰਾ ॥

੧॥

ਰੇ ਮਨ ਮੇਰੇ ਤੂੰ ਹਰਿ ਸਿਉ ਜੋਰੁ ॥

ਕਾਜਿ ਤੁਹਾਰੈ ਨਾਹੀ ਹੋਰੁ ॥

੧॥

ਰਹਾਉ ॥

ਵਡੇ ਵਡੇ ਜੋ ਦੁਨੀਆਦਾਰ ॥

ਕਾਹੂ ਕਾਜਿ ਨਾਹੀ ਗਾਵਾਰ ॥

ਹਰਿ ਕਾ ਦਾਸੁ ਨੀਚ ਕੁਲੁ ਸੁਣਹਿ ॥

ਤਿਸ ਕੈ ਸੰਗਿ ਖਿਨ ਮਹਿ ਉਧਰਹਿ ॥

੨॥

ਕੋਟਿ ਮਜਨ ਜਾ ਕੈ ਸੁਣਿ ਨਾਮ ॥

ਕੋਟਿ ਪੂਜਾ ਜਾ ਕੈ ਹੈ ਧਿਆਨ ॥

ਕੋਟਿ ਪੁੰਨ ਸੁਣਿ ਹਰਿ ਕੀ ਬਾਣੀ ॥

ਕੋਟਿ ਫਲਾ ਗੁਰ ਤੇ ਬਿਧਿ ਜਾਣੀ ॥

੩॥

ਮਨ ਅਪੁਨੇ ਮਹਿ ਫਿਰਿ ਫਿਰਿ ਚੇਤ ॥

ਬਿਨਸਿ ਜਾਹਿ ਮਾਇਆ ਕੇ ਹੇਤ ॥

ਹਰਿ ਅਬਿਨਾਸੀ ਤੁਮਰੈ ਸੰਗਿ ॥

ਮਨ ਮੇਰੇ ਰਚੁ ਰਾਮ ਕੈ ਰੰਗਿ ॥

੪॥

ਜਾ ਕੈ ਕਾਮਿ ਉਤਰੈ ਸਭ ਭੂਖ ॥

ਜਾ ਕੈ ਕਾਮਿ ਨ ਜੋਹਹਿ ਦੂਤ ॥

ਜਾ ਕੈ ਕਾਮਿ ਤੇਰਾ ਵਡ ਗਮਰੁ ॥

ਜਾ ਕੈ ਕਾਮਿ ਹੋਵਹਿ ਤੂੰ ਅਮਰੁ ॥

੫॥

ਜਾ ਕੇ ਚਾਕਰ ਕਉ ਨਹੀ ਡਾਨ ॥

ਜਾ ਕੇ ਚਾਕਰ ਕਉ ਨਹੀ ਬਾਨ ॥

ਜਾ ਕੈ ਦਫਤਰਿ ਪੁਛੈ ਨ ਲੇਖਾ ॥

ਤਾ ਕੀ ਚਾਕਰੀ ਕਰਹੁ ਬਿਸੇਖਾ ॥

੬॥

ਜਾ ਕੈ ਊਨ ਨਾਹੀ ਕਾਹੂ ਬਾਤ ॥

ਏਕਹਿ ਆਪਿ ਅਨੇਕਹਿ ਭਾਤਿ ॥

ਜਾ ਕੀ ਦ੍ਰਿਸਟਿ ਹੋਇ ਸਦਾ ਨਿਹਾਲ ॥

ਮਨ ਮੇਰੇ ਕਰਿ ਤਾ ਕੀ ਘਾਲ ॥

੭॥

ਨਾ ਕੋ ਚਤੁਰੁ ਨਾਹੀ ਕੋ ਮੂੜਾ ॥

ਨਾ ਕੋ ਹੀਣੁ ਨਾਹੀ ਕੋ ਸੂਰਾ ॥

SikhiAt.Net
238 ×