ਜਿਤੁ ਕੋ ਲਾਇਆ ਤਿਤ ਹੀ ਲਾਗਾ ॥
ਸੋ ਸੇਵਕੁ ਨਾਨਕ ਜਿਸੁ ਭਾਗਾ ॥
੮॥
੬॥
ਗਉੜੀ ਮਹਲਾ ੫ ॥
ਬਿਨੁ ਸਿਮਰਨ ਜੈਸੇ ਸਰਪ ਆਰਜਾਰੀ ॥
ਤਿਉ ਜੀਵਹਿ ਸਾਕਤ ਨਾਮੁ ਬਿਸਾਰੀ ॥
੧॥
ਏਕ ਨਿਮਖ ਜੋ ਸਿਮਰਨ ਮਹਿ ਜੀਆ ॥
ਕੋਟਿ ਦਿਨਸ ਲਾਖ ਸਦਾ ਥਿਰੁ ਥੀਆ ॥
੧॥
ਰਹਾਉ ॥
ਬਿਨੁ ਸਿਮਰਨ ਧ੍ਰਿਗੁ ਕਰਮ ਕਰਾਸ ॥
ਕਾਗ ਬਤਨ ਬਿਸਟਾ ਮਹਿ ਵਾਸ ॥
੨॥
ਬਿਨੁ ਸਿਮਰਨ ਭਏ ਕੂਕਰ ਕਾਮ ॥
ਸਾਕਤ ਬੇਸੁਆ ਪੂਤ ਨਿਨਾਮ ॥
੩॥
ਬਿਨੁ ਸਿਮਰਨ ਜੈਸੇ ਸੀਙ ਛਤਾਰਾ ॥
ਬੋਲਹਿ ਕੂਰੁ ਸਾਕਤ ਮੁਖੁ ਕਾਰਾ ॥
੪॥
ਬਿਨੁ ਸਿਮਰਨ ਗਰਧਭ ਕੀ ਨਿਆਈ ॥
ਸਾਕਤ ਥਾਨ ਭਰਿਸਟ ਫਿਰਾਹੀ ॥
੫॥
ਬਿਨੁ ਸਿਮਰਨ ਕੂਕਰ ਹਰਕਾਇਆ ॥
ਸਾਕਤ ਲੋਭੀ ਬੰਧੁ ਨ ਪਾਇਆ ॥
੬॥
ਬਿਨੁ ਸਿਮਰਨ ਹੈ ਆਤਮ ਘਾਤੀ ॥
ਸਾਕਤ ਨੀਚ ਤਿਸੁ ਕੁਲੁ ਨਹੀ ਜਾਤੀ ॥
੭॥
ਜਿਸੁ ਭਇਆ ਕ੍ਰਿਪਾਲੁ ਤਿਸੁ ਸਤਸੰਗਿ ਮਿਲਾਇਆ ॥
ਕਹੁ ਨਾਨਕ ਗੁਰਿ ਜਗਤੁ ਤਰਾਇਆ ॥
੮॥
੭॥
ਗਉੜੀ ਮਹਲਾ ੫ ॥
ਗੁਰ ਕੈ ਬਚਨਿ ਮੋਹਿ ਪਰਮ ਗਤਿ ਪਾਈ ॥
ਗੁਰਿ ਪੂਰੈ ਮੇਰੀ ਪੈਜ ਰਖਾਈ ॥
੧॥
ਗੁਰ ਕੈ ਬਚਨਿ ਧਿਆਇਓ ਮੋਹਿ ਨਾਉ ॥
ਗੁਰ ਪਰਸਾਦਿ ਮੋਹਿ ਮਿਲਿਆ ਥਾਉ ॥
੧॥
ਰਹਾਉ ॥
ਗੁਰ ਕੈ ਬਚਨਿ ਸੁਣਿ ਰਸਨ ਵਖਾਣੀ ॥
ਗੁਰ ਕਿਰਪਾ ਤੇ ਅੰਮ੍ਰਿਤ ਮੇਰੀ ਬਾਣੀ ॥
੨॥
ਗੁਰ ਕੈ ਬਚਨਿ ਮਿਟਿਆ ਮੇਰਾ ਆਪੁ ॥
ਗੁਰ ਕੀ ਦਇਆ ਤੇ ਮੇਰਾ ਵਡ ਪਰਤਾਪੁ ॥
੩॥
ਗੁਰ ਕੈ ਬਚਨਿ ਮਿਟਿਆ ਮੇਰਾ ਭਰਮੁ ॥
ਗੁਰ ਕੈ ਬਚਨਿ ਪੇਖਿਓ ਸਭੁ ਬ੍ਰਹਮੁ ॥
੪॥
ਗੁਰ ਕੈ ਬਚਨਿ ਕੀਨੋ ਰਾਜੁ ਜੋਗੁ ॥
ਗੁਰ ਕੈ ਸੰਗਿ ਤਰਿਆ ਸਭੁ ਲੋਗੁ ॥
੫॥
ਗੁਰ ਕੈ ਬਚਨਿ ਮੇਰੇ ਕਾਰਜ ਸਿਧਿ ॥
ਗੁਰ ਕੈ ਬਚਨਿ ਪਾਇਆ ਨਾਉ ਨਿਧਿ ॥
੬॥
ਜਿਨਿ ਜਿਨਿ ਕੀਨੀ ਮੇਰੇ ਗੁਰ ਕੀ ਆਸਾ ॥
ਤਿਸ ਕੀ ਕਟੀਐ ਜਮ ਕੀ ਫਾਸਾ ॥
੭॥
ਗੁਰ ਕੈ ਬਚਨਿ ਜਾਗਿਆ ਮੇਰਾ ਕਰਮੁ ॥
ਨਾਨਕ ਗੁਰੁ ਭੇਟਿਆ ਪਾਰਬ੍ਰਹਮੁ ॥
੮॥
੮॥
ਗਉੜੀ ਮਹਲਾ ੫ ॥
ਤਿਸੁ ਗੁਰ ਕਉ ਸਿਮਰਉ ਸਾਸਿ ਸਾਸਿ ॥
ਗੁਰੁ ਮੇਰੇ ਪ੍ਰਾਣ ਸਤਿਗੁਰੁ ਮੇਰੀ ਰਾਸਿ ॥
੧॥
ਰਹਾਉ ॥
ਗੁਰ ਕਾ ਦਰਸਨੁ ਦੇਖਿ ਦੇਖਿ ਜੀਵਾ ॥
ਗੁਰ ਕੇ ਚਰਣ ਧੋਇ ਧੋਇ ਪੀਵਾ ॥
੧॥
ਗੁਰ ਕੀ ਰੇਣੁ ਨਿਤ ਮਜਨੁ ਕਰਉ ॥
ਜਨਮ ਜਨਮ ਕੀ ਹਉਮੈ ਮਲੁ ਹਰਉ ॥
੨॥
ਤਿਸੁ ਗੁਰ ਕਉ ਝੂਲਾਵਉ ਪਾਖਾ ॥
ਮਹਾ ਅਗਨਿ ਤੇ ਹਾਥੁ ਦੇ ਰਾਖਾ ॥
੩॥
ਤਿਸੁ ਗੁਰ ਕੈ ਗ੍ਰਿਹਿ ਢੋਵਉ ਪਾਣੀ ॥
ਜਿਸੁ ਗੁਰ ਤੇ ਅਕਲ ਗਤਿ ਜਾਣੀ ॥
੪॥
ਤਿਸੁ ਗੁਰ ਕੈ ਗ੍ਰਿਹਿ ਪੀਸਉ ਨੀਤ ॥
ਜਿਸੁ ਪਰਸਾਦਿ ਵੈਰੀ ਸਭ ਮੀਤ ॥
੫॥