ਸਿਰੀਰਾਗੁ ਮਹਲਾ ੧ ਘਰੁ ੩ ॥
ਅਮਲੁ ਕਰਿ ਧਰਤੀ ਬੀਜੁ ਸਬਦੋ ਕਰਿ ਸਚ ਕੀ ਆਬ ਨਿਤ ਦੇਹਿ ਪਾਣੀ ॥
ਹੋਇ ਕਿਰਸਾਣੁ ਈਮਾਨੁ ਜੰਮਾਇ ਲੈ ਭਿਸਤੁ ਦੋਜਕੁ ਮੂੜੇ ਏਵ ਜਾਣੀ ॥
੧॥
ਮਤੁ ਜਾਣ ਸਹਿ ਗਲੀ ਪਾਇਆ ॥
ਮਾਲ ਕੈ ਮਾਣੈ ਰੂਪ ਕੀ ਸੋਭਾ ਇਤੁ ਬਿਧੀ ਜਨਮੁ ਗਵਾਇਆ ॥
੧॥
ਰਹਾਉ ॥
ਐਬ ਤਨਿ ਚਿਕੜੋ ਇਹੁ ਮਨੁ ਮੀਡਕੋ ਕਮਲ ਕੀ ਸਾਰ ਨਹੀ ਮੂਲਿ ਪਾਈ ॥
ਭਉਰੁ ਉਸਤਾਦੁ ਨਿਤ ਭਾਖਿਆ ਬੋਲੇ ਕਿਉ ਬੂਝੈ ਜਾ ਨਹ ਬੁਝਾਈ ॥
੨॥
ਆਖਣੁ ਸੁਨਣਾ ਪਉਣ ਕੀ ਬਾਣੀ ਇਹੁ ਮਨੁ ਰਤਾ ਮਾਇਆ ॥
ਖਸਮ ਕੀ ਨਦਰਿ ਦਿਲਹਿ ਪਸਿੰਦੇ ਜਿਨੀ ਕਰਿ ਏਕੁ ਧਿਆਇਆ ॥
੩॥
ਤੀਹ ਕਰਿ ਰਖੇ ਪੰਜ ਕਰਿ ਸਾਥੀ ਨਾਉ ਸੈਤਾਨੁ ਮਤੁ ਕਟਿ ਜਾਈ ॥
ਨਾਨਕੁ ਆਖੈ ਰਾਹਿ ਪੈ ਚਲਣਾ ਮਾਲੁ ਧਨੁ ਕਿਤ ਕੂ ਸੰਜਿਆਹੀ ॥
੪॥
੨੭॥
ਸਿਰੀਰਾਗੁ ਮਹਲਾ ੧ ਘਰੁ ੪ ॥
ਸੋਈ ਮਉਲਾ ਜਿਨਿ ਜਗੁ ਮਉਲਿਆ ਹਰਿਆ ਕੀਆ ਸੰਸਾਰੋ ॥
ਆਬ ਖਾਕੁ ਜਿਨਿ ਬੰਧਿ ਰਹਾਈ ਧੰਨੁ ਸਿਰਜਣਹਾਰੋ ॥
੧॥
ਮਰਣਾ ਮੁਲਾ ਮਰਣਾ ॥
ਭੀ ਕਰਤਾਰਹੁ ਡਰਣਾ ॥
੧॥
ਰਹਾਉ ॥
ਤਾ ਤੂ ਮੁਲਾ ਤਾ ਤੂ ਕਾਜੀ ਜਾਣਹਿ ਨਾਮੁ ਖੁਦਾਈ ॥
ਜੇ ਬਹੁਤੇਰਾ ਪੜਿਆ ਹੋਵਹਿ ਕੋ ਰਹੈ ਨ ਭਰੀਐ ਪਾਈ ॥
੨॥
ਸੋਈ ਕਾਜੀ ਜਿਨਿ ਆਪੁ ਤਜਿਆ ਇਕੁ ਨਾਮੁ ਕੀਆ ਆਧਾਰੋ ॥
ਹੈ ਭੀ ਹੋਸੀ ਜਾਇ ਨ ਜਾਸੀ ਸਚਾ ਸਿਰਜਣਹਾਰੋ ॥
੩॥
ਪੰਜ ਵਖਤ ਨਿਵਾਜ ਗੁਜਾਰਹਿ ਪੜਹਿ ਕਤੇਬ ਕੁਰਾਣਾ ॥
ਨਾਨਕੁ ਆਖੈ ਗੋਰ ਸਦੇਈ ਰਹਿਓ ਪੀਣਾ ਖਾਣਾ ॥
੪॥
੨੮॥
ਸਿਰੀਰਾਗੁ ਮਹਲਾ ੧ ਘਰੁ ੪ ॥
ਏਕੁ ਸੁਆਨੁ ਦੁਇ ਸੁਆਨੀ ਨਾਲਿ ॥
ਭਲਕੇ ਭਉਕਹਿ ਸਦਾ ਬਇਆਲਿ ॥
ਕੂੜੁ ਛੁਰਾ ਮੁਠਾ ਮੁਰਦਾਰੁ ॥
ਧਾਣਕ ਰੂਪਿ ਰਹਾ ਕਰਤਾਰ ॥
੧॥
ਮੈ ਪਤਿ ਕੀ ਪੰਦਿ ਨ ਕਰਣੀ ਕੀ ਕਾਰ ॥
ਹਉ ਬਿਗੜੈ ਰੂਪਿ ਰਹਾ ਬਿਕਰਾਲ ॥
ਤੇਰਾ ਏਕੁ ਨਾਮੁ ਤਾਰੇ ਸੰਸਾਰੁ ॥
ਮੈ ਏਹਾ ਆਸ ਏਹੋ ਆਧਾਰੁ ॥
੧॥
ਰਹਾਉ ॥
ਮੁਖਿ ਨਿੰਦਾ ਆਖਾ ਦਿਨੁ ਰਾਤਿ ॥
ਪਰ ਘਰੁ ਜੋਹੀ ਨੀਚ ਸਨਾਤਿ ॥
ਕਾਮੁ ਕ੍ਰੋਧੁ ਤਨਿ ਵਸਹਿ ਚੰਡਾਲ ॥
ਧਾਣਕ ਰੂਪਿ ਰਹਾ ਕਰਤਾਰ ॥
੨॥
ਫਾਹੀ ਸੁਰਤਿ ਮਲੂਕੀ ਵੇਸੁ ॥
ਹਉ ਠਗਵਾੜਾ ਠਗੀ ਦੇਸੁ ॥
ਖਰਾ ਸਿਆਣਾ ਬਹੁਤਾ ਭਾਰੁ ॥
ਧਾਣਕ ਰੂਪਿ ਰਹਾ ਕਰਤਾਰ ॥
੩॥
ਮੈ ਕੀਤਾ ਨ ਜਾਤਾ ਹਰਾਮਖੋਰੁ ॥
ਹਉ ਕਿਆ ਮੁਹੁ ਦੇਸਾ ਦੁਸਟੁ ਚੋਰੁ ॥
ਨਾਨਕੁ ਨੀਚੁ ਕਹੈ ਬੀਚਾਰੁ ॥
ਧਾਣਕ ਰੂਪਿ ਰਹਾ ਕਰਤਾਰ ॥
੪॥
੨੯॥
ਸਿਰੀਰਾਗੁ ਮਹਲਾ ੧ ਘਰੁ ੪ ॥
ਏਕਾ ਸੁਰਤਿ ਜੇਤੇ ਹੈ ਜੀਅ ॥
ਸੁਰਤਿ ਵਿਹੂਣਾ ਕੋਇ ਨ ਕੀਅ ॥