ਮੋਹਨ ਲਾਲ ਅਨੂਪ ਸਰਬ ਸਾਧਾਰੀਆ ॥
ਗੁਰ ਨਿਵਿ ਨਿਵਿ ਲਾਗਉ ਪਾਇ ਦੇਹੁ ਦਿਖਾਰੀਆ ॥
੩॥
ਮੈ ਕੀਏ ਮਿਤ੍ਰ ਅਨੇਕ ਇਕਸੁ ਬਲਿਹਾਰੀਆ ॥
ਸਭ ਗੁਣ ਕਿਸ ਹੀ ਨਾਹਿ ਹਰਿ ਪੂਰ ਭੰਡਾਰੀਆ ॥
੪॥
ਚਹੁ ਦਿਸਿ ਜਪੀਐ ਨਾਉ ਸੂਖਿ ਸਵਾਰੀਆ ॥
ਮੈ ਆਹੀ ਓੜਿ ਤੁਹਾਰਿ ਨਾਨਕ ਬਲਿਹਾਰੀਆ ॥
੫॥
ਗੁਰਿ ਕਾਢਿਓ ਭੁਜਾ ਪਸਾਰਿ ਮੋਹ ਕੂਪਾਰੀਆ ॥
ਮੈ ਜੀਤਿਓ ਜਨਮੁ ਅਪਾਰੁ ਬਹੁਰਿ ਨ ਹਾਰੀਆ ॥
੬॥
ਮੈ ਪਾਇਓ ਸਰਬ ਨਿਧਾਨੁ ਅਕਥੁ ਕਥਾਰੀਆ ॥
ਹਰਿ ਦਰਗਹ ਸੋਭਾਵੰਤ ਬਾਹ ਲੁਡਾਰੀਆ ॥
੭॥
ਜਨ ਨਾਨਕ ਲਧਾ ਰਤਨੁ ਅਮੋਲੁ ਅਪਾਰੀਆ ॥
ਗੁਰ ਸੇਵਾ ਭਉਜਲੁ ਤਰੀਐ ਕਹਉ ਪੁਕਾਰੀਆ ॥
੮॥
੧੨॥
ਗਉੜੀ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਨਾਰਾਇਣ ਹਰਿ ਰੰਗ ਰੰਗੋ ॥
ਜਪਿ ਜਿਹਵਾ ਹਰਿ ਏਕ ਮੰਗੋ ॥
੧॥
ਰਹਾਉ ॥
ਤਜਿ ਹਉਮੈ ਗੁਰ ਗਿਆਨ ਭਜੋ ॥
ਮਿਲਿ ਸੰਗਤਿ ਧੁਰਿ ਕਰਮ ਲਿਖਿਓ ॥
੧॥
ਜੋ ਦੀਸੈ ਸੋ ਸੰਗਿ ਨ ਗਇਓ ॥
ਸਾਕਤੁ ਮੂੜੁ ਲਗੇ ਪਚਿ ਮੁਇਓ ॥
੨॥
ਮੋਹਨ ਨਾਮੁ ਸਦਾ ਰਵਿ ਰਹਿਓ ॥
ਕੋਟਿ ਮਧੇ ਕਿਨੈ ਗੁਰਮੁਖਿ ਲਹਿਓ ॥
੩॥
ਹਰਿ ਸੰਤਨ ਕਰਿ ਨਮੋ ਨਮੋ ॥
ਨਉ ਨਿਧਿ ਪਾਵਹਿ ਅਤੁਲੁ ਸੁਖੋ ॥
੪॥
ਨੈਨ ਅਲੋਵਉ ਸਾਧ ਜਨੋ ॥
ਹਿਰਦੈ ਗਾਵਹੁ ਨਾਮ ਨਿਧੋ ॥
੫॥
ਕਾਮ ਕ੍ਰੋਧ ਲੋਭੁ ਮੋਹੁ ਤਜੋ ॥
ਜਨਮ ਮਰਨ ਦੁਹੁ ਤੇ ਰਹਿਓ ॥
੬॥
ਦੂਖੁ ਅੰਧੇਰਾ ਘਰ ਤੇ ਮਿਟਿਓ ॥
ਗੁਰਿ ਗਿਆਨੁ ਦ੍ਰਿੜਾਇਓ ਦੀਪ ਬਲਿਓ ॥
੭॥
ਜਿਨਿ ਸੇਵਿਆ ਸੋ ਪਾਰਿ ਪਰਿਓ ॥
ਜਨ ਨਾਨਕ ਗੁਰਮੁਖਿ ਜਗਤੁ ਤਰਿਓ ॥
੮॥
੧॥
੧੩॥
ਮਹਲਾ ੫ ਗਉੜੀ ॥
ਹਰਿ ਹਰਿ ਗੁਰੁ ਗੁਰੁ ਕਰਤ ਭਰਮ ਗਏ ॥
ਮੇਰੈ ਮਨਿ ਸਭਿ ਸੁਖ ਪਾਇਓ ॥
੧॥
ਰਹਾਉ ॥
ਬਲਤੋ ਜਲਤੋ ਤਉਕਿਆ ਗੁਰ ਚੰਦਨੁ ਸੀਤਲਾਇਓ ॥
੧॥
ਅਗਿਆਨ ਅੰਧੇਰਾ ਮਿਟਿ ਗਇਆ ਗੁਰ ਗਿਆਨੁ ਦੀਪਾਇਓ ॥
੨॥
ਪਾਵਕੁ ਸਾਗਰੁ ਗਹਰੋ ਚਰਿ ਸੰਤਨ ਨਾਵ ਤਰਾਇਓ ॥
੩॥
ਨਾ ਹਮ ਕਰਮ ਨ ਧਰਮ ਸੁਚ ਪ੍ਰਭਿ ਗਹਿ ਭੁਜਾ ਆਪਾਇਓ ॥
੪॥
ਭਉ ਖੰਡਨੁ ਦੁਖ ਭੰਜਨੋ ਭਗਤਿ ਵਛਲ ਹਰਿ ਨਾਇਓ ॥
੫॥
ਅਨਾਥਹ ਨਾਥ ਕ੍ਰਿਪਾਲ ਦੀਨ ਸੰਮ੍ਰਿਥ ਸੰਤ ਓਟਾਇਓ ॥
੬॥
ਨਿਰਗੁਨੀਆਰੇ ਕੀ ਬੇਨਤੀ ਦੇਹੁ ਦਰਸੁ ਹਰਿ ਰਾਇਓ ॥
੭॥
ਨਾਨਕ ਸਰਨਿ ਤੁਹਾਰੀ ਠਾਕੁਰ ਸੇਵਕੁ ਦੁਆਰੈ ਆਇਓ ॥
੮॥
੨॥
੧੪॥