ਗਉੜੀ ਮਹਲਾ ੫ ॥
ਰੰਗਿ ਸੰਗਿ ਬਿਖਿਆ ਕੇ ਭੋਗਾ ਇਨ ਸੰਗਿ ਅੰਧ ਨ ਜਾਨੀ ॥
੧॥
ਹਉ ਸੰਚਉ ਹਉ ਖਾਟਤਾ ਸਗਲੀ ਅਵਧ ਬਿਹਾਨੀ ॥
ਰਹਾਉ ॥
ਹਉ ਸੂਰਾ ਪਰਧਾਨੁ ਹਉ ਕੋ ਨਾਹੀ ਮੁਝਹਿ ਸਮਾਨੀ ॥
੨॥
ਜੋਬਨਵੰਤ ਅਚਾਰ ਕੁਲੀਨਾ ਮਨ ਮਹਿ ਹੋਇ ਗੁਮਾਨੀ ॥
੩॥
ਜਿਉ ਉਲਝਾਇਓ ਬਾਧ ਬੁਧਿ ਕਾ ਮਰਤਿਆ ਨਹੀ ਬਿਸਰਾਨੀ ॥
੪॥
ਭਾਈ ਮੀਤ ਬੰਧਪ ਸਖੇ ਪਾਛੇ ਤਿਨਹੂ ਕਉ ਸੰਪਾਨੀ ॥
੫॥
ਜਿਤੁ ਲਾਗੋ ਮਨੁ ਬਾਸਨਾ ਅੰਤਿ ਸਾਈ ਪ੍ਰਗਟਾਨੀ ॥
੬॥
ਅਹੰਬੁਧਿ ਸੁਚਿ ਕਰਮ ਕਰਿ ਇਹ ਬੰਧਨ ਬੰਧਾਨੀ ॥
੭॥
ਦਇਆਲ ਪੁਰਖ ਕਿਰਪਾ ਕਰਹੁ ਨਾਨਕ ਦਾਸ ਦਸਾਨੀ ॥
੮॥
੩॥
੧੫॥
੪੪॥
ਜੁਮਲਾ ੴ ਸਤਿਨਾਮੁ ਕਰਤਾ ਪੁਰਖੁ ਗੁਰਪ੍ਰਸਾਦਿ ॥
ਰਾਗੁ ਗਉੜੀ ਪੂਰਬੀ ਛੰਤ ਮਹਲਾ ੧ ॥
ਮੁੰਧ ਰੈਣਿ ਦੁਹੇਲੜੀਆ ਜੀਉ ਨੀਦ ਨ ਆਵੈ ॥
ਸਾ ਧਨ ਦੁਬਲੀਆ ਜੀਉ ਪਿਰ ਕੈ ਹਾਵੈ ॥
ਧਨ ਥੀਈ ਦੁਬਲਿ ਕੰਤ ਹਾਵੈ ਕੇਵ ਨੈਣੀ ਦੇਖਏ ॥
ਸੀਗਾਰ ਮਿਠ ਰਸ ਭੋਗ ਭੋਜਨ ਸਭੁ ਝੂਠੁ ਕਿਤੈ ਨ ਲੇਖਏ ॥
ਮੈ ਮਤ ਜੋਬਨਿ ਗਰਬਿ ਗਾਲੀ ਦੁਧਾ ਥਣੀ ਨ ਆਵਏ ॥
ਨਾਨਕ ਸਾ ਧਨ ਮਿਲੈ ਮਿਲਾਈ ਬਿਨੁ ਪਿਰ ਨੀਦ ਨ ਆਵਏ ॥
੧॥
ਮੁੰਧ ਨਿਮਾਨੜੀਆ ਜੀਉ ਬਿਨੁ ਧਨੀ ਪਿਆਰੇ ॥
ਕਿਉ ਸੁਖੁ ਪਾਵੈਗੀ ਬਿਨੁ ਉਰ ਧਾਰੇ ॥
ਨਾਹ ਬਿਨੁ ਘਰ ਵਾਸੁ ਨਾਹੀ ਪੁਛਹੁ ਸਖੀ ਸਹੇਲੀਆ ॥
ਬਿਨੁ ਨਾਮ ਪ੍ਰੀਤਿ ਪਿਆਰੁ ਨਾਹੀ ਵਸਹਿ ਸਾਚਿ ਸੁਹੇਲੀਆ ॥
ਸਚੁ ਮਨਿ ਸਜਨ ਸੰਤੋਖਿ ਮੇਲਾ ਗੁਰਮਤੀ ਸਹੁ ਜਾਣਿਆ ॥
ਨਾਨਕ ਨਾਮੁ ਨ ਛੋਡੈ ਸਾ ਧਨ ਨਾਮਿ ਸਹਜਿ ਸਮਾਣੀਆ ॥
੨॥
ਮਿਲੁ ਸਖੀ ਸਹੇਲੜੀਹੋ ਹਮ ਪਿਰੁ ਰਾਵੇਹਾ ॥
ਗੁਰ ਪੁਛਿ ਲਿਖਉਗੀ ਜੀਉ ਸਬਦਿ ਸਨੇਹਾ ॥
ਸਬਦੁ ਸਾਚਾ ਗੁਰਿ ਦਿਖਾਇਆ ਮਨਮੁਖੀ ਪਛੁਤਾਣੀਆ ॥
ਨਿਕਸਿ ਜਾਤਉ ਰਹੈ ਅਸਥਿਰੁ ਜਾਮਿ ਸਚੁ ਪਛਾਣਿਆ ॥
ਸਾਚ ਕੀ ਮਤਿ ਸਦਾ ਨਉਤਨ ਸਬਦਿ ਨੇਹੁ ਨਵੇਲਓ ॥
ਨਾਨਕ ਨਦਰੀ ਸਹਜਿ ਸਾਚਾ ਮਿਲਹੁ ਸਖੀ ਸਹੇਲੀਹੋ ॥
੩॥
ਮੇਰੀ ਇਛ ਪੁਨੀ ਜੀਉ ਹਮ ਘਰਿ ਸਾਜਨੁ ਆਇਆ ॥
ਮਿਲਿ ਵਰੁ ਨਾਰੀ ਮੰਗਲੁ ਗਾਇਆ ॥
ਗੁਣ ਗਾਇ ਮੰਗਲੁ ਪ੍ਰੇਮਿ ਰਹਸੀ ਮੁੰਧ ਮਨਿ ਓਮਾਹਓ ॥
ਸਾਜਨ ਰਹੰਸੇ ਦੁਸਟ ਵਿਆਪੇ ਸਾਚੁ ਜਪਿ ਸਚੁ ਲਾਹਓ ॥
ਕਰ ਜੋੜਿ ਸਾ ਧਨ ਕਰੈ ਬਿਨਤੀ ਰੈਣਿ ਦਿਨੁ ਰਸਿ ਭਿੰਨੀਆ ॥
ਨਾਨਕ ਪਿਰੁ ਧਨ ਕਰਹਿ ਰਲੀਆ ਇਛ ਮੇਰੀ ਪੁੰਨੀਆ ॥
੪॥
੧॥