Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
243
Pavan Ang 243 of 1430

ਗਉੜੀ ਛੰਤ ਮਹਲਾ ੧ ॥

ਸੁਣਿ ਨਾਹ ਪ੍ਰਭੂ ਜੀਉ ਏਕਲੜੀ ਬਨ ਮਾਹੇ ॥

ਕਿਉ ਧੀਰੈਗੀ ਨਾਹ ਬਿਨਾ ਪ੍ਰਭ ਵੇਪਰਵਾਹੇ ॥

ਧਨ ਨਾਹ ਬਾਝਹੁ ਰਹਿ ਨ ਸਾਕੈ ਬਿਖਮ ਰੈਣਿ ਘਣੇਰੀਆ ॥

ਨਹ ਨੀਦ ਆਵੈ ਪ੍ਰੇਮੁ ਭਾਵੈ ਸੁਣਿ ਬੇਨੰਤੀ ਮੇਰੀਆ ॥

ਬਾਝਹੁ ਪਿਆਰੇ ਕੋਇ ਨ ਸਾਰੇ ਏਕਲੜੀ ਕੁਰਲਾਏ ॥

ਨਾਨਕ ਸਾ ਧਨ ਮਿਲੈ ਮਿਲਾਈ ਬਿਨੁ ਪ੍ਰੀਤਮ ਦੁਖੁ ਪਾਏ ॥

੧॥

ਪਿਰਿ ਛੋਡਿਅੜੀ ਜੀਉ ਕਵਣੁ ਮਿਲਾਵੈ ॥

ਰਸਿ ਪ੍ਰੇਮਿ ਮਿਲੀ ਜੀਉ ਸਬਦਿ ਸੁਹਾਵੈ ॥

ਸਬਦੇ ਸੁਹਾਵੈ ਤਾ ਪਤਿ ਪਾਵੈ ਦੀਪਕ ਦੇਹ ਉਜਾਰੈ ॥

ਸੁਣਿ ਸਖੀ ਸਹੇਲੀ ਸਾਚਿ ਸੁਹੇਲੀ ਸਾਚੇ ਕੇ ਗੁਣ ਸਾਰੈ ॥

ਸਤਿਗੁਰਿ ਮੇਲੀ ਤਾ ਪਿਰਿ ਰਾਵੀ ਬਿਗਸੀ ਅੰਮ੍ਰਿਤ ਬਾਣੀ ॥

ਨਾਨਕ ਸਾ ਧਨ ਤਾ ਪਿਰੁ ਰਾਵੇ ਜਾ ਤਿਸ ਕੈ ਮਨਿ ਭਾਣੀ ॥

੨॥

ਮਾਇਆ ਮੋਹਣੀ ਨੀਘਰੀਆ ਜੀਉ ਕੂੜਿ ਮੁਠੀ ਕੂੜਿਆਰੇ ॥

ਕਿਉ ਖੂਲੈ ਗਲ ਜੇਵੜੀਆ ਜੀਉ ਬਿਨੁ ਗੁਰ ਅਤਿ ਪਿਆਰੇ ॥

ਹਰਿ ਪ੍ਰੀਤਿ ਪਿਆਰੇ ਸਬਦਿ ਵੀਚਾਰੇ ਤਿਸ ਹੀ ਕਾ ਸੋ ਹੋਵੈ ॥

ਪੁੰਨ ਦਾਨ ਅਨੇਕ ਨਾਵਣ ਕਿਉ ਅੰਤਰ ਮਲੁ ਧੋਵੈ ॥

ਨਾਮ ਬਿਨਾ ਗਤਿ ਕੋਇ ਨ ਪਾਵੈ ਹਠਿ ਨਿਗ੍ਰਹਿ ਬੇਬਾਣੈ ॥

ਨਾਨਕ ਸਚ ਘਰੁ ਸਬਦਿ ਸਿਞਾਪੈ ਦੁਬਿਧਾ ਮਹਲੁ ਕਿ ਜਾਣੈ ॥

੩॥

ਤੇਰਾ ਨਾਮੁ ਸਚਾ ਜੀਉ ਸਬਦੁ ਸਚਾ ਵੀਚਾਰੋ ॥

ਤੇਰਾ ਮਹਲੁ ਸਚਾ ਜੀਉ ਨਾਮੁ ਸਚਾ ਵਾਪਾਰੋ ॥

ਨਾਮ ਕਾ ਵਾਪਾਰੁ ਮੀਠਾ ਭਗਤਿ ਲਾਹਾ ਅਨਦਿਨੋ ॥

ਤਿਸੁ ਬਾਝੁ ਵਖਰੁ ਕੋਇ ਨ ਸੂਝੈ ਨਾਮੁ ਲੇਵਹੁ ਖਿਨੁ ਖਿਨੋ ॥

ਪਰਖਿ ਲੇਖਾ ਨਦਰਿ ਸਾਚੀ ਕਰਮਿ ਪੂਰੈ ਪਾਇਆ ॥

ਨਾਨਕ ਨਾਮੁ ਮਹਾ ਰਸੁ ਮੀਠਾ ਗੁਰਿ ਪੂਰੈ ਸਚੁ ਪਾਇਆ ॥

੪॥

੨॥

ਰਾਗੁ ਗਉੜੀ ਪੂਰਬੀ ਛੰਤ ਮਹਲਾ ੩ ੴ ਸਤਿਨਾਮੁ ਕਰਤਾ ਪੁਰਖੁ ਗੁਰਪ੍ਰਸਾਦਿ ॥

ਸਾ ਧਨ ਬਿਨਉ ਕਰੇ ਜੀਉ ਹਰਿ ਕੇ ਗੁਣ ਸਾਰੇ ॥

ਖਿਨੁ ਪਲੁ ਰਹਿ ਨ ਸਕੈ ਜੀਉ ਬਿਨੁ ਹਰਿ ਪਿਆਰੇ ॥

ਬਿਨੁ ਹਰਿ ਪਿਆਰੇ ਰਹਿ ਨ ਸਾਕੈ ਗੁਰ ਬਿਨੁ ਮਹਲੁ ਨ ਪਾਈਐ ॥

ਜੋ ਗੁਰੁ ਕਹੈ ਸੋਈ ਪਰੁ ਕੀਜੈ ਤਿਸਨਾ ਅਗਨਿ ਬੁਝਾਈਐ ॥

ਹਰਿ ਸਾਚਾ ਸੋਈ ਤਿਸੁ ਬਿਨੁ ਅਵਰੁ ਨ ਕੋਈ ਬਿਨੁ ਸੇਵਿਐ ਸੁਖੁ ਨ ਪਾਏ ॥

ਨਾਨਕ ਸਾ ਧਨ ਮਿਲੈ ਮਿਲਾਈ ਜਿਸ ਨੋ ਆਪਿ ਮਿਲਾਏ ॥

੧॥

ਧਨ ਰੈਣਿ ਸੁਹੇਲੜੀਏ ਜੀਉ ਹਰਿ ਸਿਉ ਚਿਤੁ ਲਾਏ ॥

ਸਤਿਗੁਰੁ ਸੇਵੇ ਭਾਉ ਕਰੇ ਜੀਉ ਵਿਚਹੁ ਆਪੁ ਗਵਾਏ ॥

ਵਿਚਹੁ ਆਪੁ ਗਵਾਏ ਹਰਿ ਗੁਣ ਗਾਏ ਅਨਦਿਨੁ ਲਾਗਾ ਭਾਓ ॥

ਸੁਣਿ ਸਖੀ ਸਹੇਲੀ ਜੀਅ ਕੀ ਮੇਲੀ ਗੁਰ ਕੈ ਸਬਦਿ ਸਮਾਓ ॥

SikhiAt.Net
243 ×