Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
251
Pavan Ang 251 of 1430

ਨਾਮ ਬਿਹੂਨੇ ਨਾਨਕਾ ਹੋਤ ਜਾਤ ਸਭੁ ਧੂਰ ॥

੧॥

ਪਵੜੀ ॥

ਧਧਾ ਧੂਰਿ ਪੁਨੀਤ ਤੇਰੇ ਜਨੂਆ ॥

ਧਨਿ ਤੇਊ ਜਿਹ ਰੁਚ ਇਆ ਮਨੂਆ ॥

ਧਨੁ ਨਹੀ ਬਾਛਹਿ ਸੁਰਗ ਨ ਆਛਹਿ ॥

ਅਤਿ ਪ੍ਰਿਅ ਪ੍ਰੀਤਿ ਸਾਧ ਰਜ ਰਾਚਹਿ ॥

ਧੰਧੇ ਕਹਾ ਬਿਆਪਹਿ ਤਾਹੂ ॥

ਜੋ ਏਕ ਛਾਡਿ ਅਨ ਕਤਹਿ ਨ ਜਾਹੂ ॥

ਜਾ ਕੈ ਹੀਐ ਦੀਓ ਪ੍ਰਭ ਨਾਮ ॥

ਨਾਨਕ ਸਾਧ ਪੂਰਨ ਭਗਵਾਨ ॥

੪॥

ਸਲੋਕ ॥

ਅਨਿਕ ਭੇਖ ਅਰੁ ਙਿਆਨ ਧਿਆਨ ਮਨਹਠਿ ਮਿਲਿਅਉ ਨ ਕੋਇ ॥

ਕਹੁ ਨਾਨਕ ਕਿਰਪਾ ਭਈ ਭਗਤੁ ਙਿਆਨੀ ਸੋਇ ॥

੧॥

ਪਉੜੀ ॥

ਙੰਙਾ ਙਿਆਨੁ ਨਹੀ ਮੁਖ ਬਾਤਉ ॥

ਅਨਿਕ ਜੁਗਤਿ ਸਾਸਤ੍ਰ ਕਰਿ ਭਾਤਉ ॥

ਙਿਆਨੀ ਸੋਇ ਜਾ ਕੈ ਦ੍ਰਿੜ ਸੋਊ ॥

ਕਹਤ ਸੁਨਤ ਕਛੁ ਜੋਗੁ ਨ ਹੋਊ ॥

ਙਿਆਨੀ ਰਹਤ ਆਗਿਆ ਦ੍ਰਿੜੁ ਜਾ ਕੈ ॥

ਉਸਨ ਸੀਤ ਸਮਸਰਿ ਸਭ ਤਾ ਕੈ ॥

ਙਿਆਨੀ ਤਤੁ ਗੁਰਮੁਖਿ ਬੀਚਾਰੀ ॥

ਨਾਨਕ ਜਾ ਕਉ ਕਿਰਪਾ ਧਾਰੀ ॥

੫॥

ਸਲੋਕੁ ॥

ਆਵਨ ਆਏ ਸ੍ਰਿਸਟਿ ਮਹਿ ਬਿਨੁ ਬੂਝੇ ਪਸੁ ਢੋਰ ॥

ਨਾਨਕ ਗੁਰਮੁਖਿ ਸੋ ਬੁਝੈ ਜਾ ਕੈ ਭਾਗ ਮਥੋਰ ॥

੧॥

ਪਉੜੀ ॥

ਯਾ ਜੁਗ ਮਹਿ ਏਕਹਿ ਕਉ ਆਇਆ ॥

ਜਨਮਤ ਮੋਹਿਓ ਮੋਹਨੀ ਮਾਇਆ ॥

ਗਰਭ ਕੁੰਟ ਮਹਿ ਉਰਧ ਤਪ ਕਰਤੇ ॥

ਸਾਸਿ ਸਾਸਿ ਸਿਮਰਤ ਪ੍ਰਭੁ ਰਹਤੇ ॥

ਉਰਝਿ ਪਰੇ ਜੋ ਛੋਡਿ ਛਡਾਨਾ ॥

ਦੇਵਨਹਾਰੁ ਮਨਹਿ ਬਿਸਰਾਨਾ ॥

ਧਾਰਹੁ ਕਿਰਪਾ ਜਿਸਹਿ ਗੁਸਾਈ ॥

ਇਤ ਉਤ ਨਾਨਕ ਤਿਸੁ ਬਿਸਰਹੁ ਨਾਹੀ ॥

੬॥

ਸਲੋਕੁ ॥

ਆਵਤ ਹੁਕਮਿ ਬਿਨਾਸ ਹੁਕਮਿ ਆਗਿਆ ਭਿੰਨ ਨ ਕੋਇ ॥

ਆਵਨ ਜਾਨਾ ਤਿਹ ਮਿਟੈ ਨਾਨਕ ਜਿਹ ਮਨਿ ਸੋਇ ॥

੧॥

ਪਉੜੀ ॥

ਏਊ ਜੀਅ ਬਹੁਤੁ ਗ੍ਰਭ ਵਾਸੇ ॥

ਮੋਹ ਮਗਨ ਮੀਠ ਜੋਨਿ ਫਾਸੇ ॥

ਇਨਿ ਮਾਇਆ ਤ੍ਰੈ ਗੁਣ ਬਸਿ ਕੀਨੇ ॥

ਆਪਨ ਮੋਹ ਘਟੇ ਘਟਿ ਦੀਨੇ ॥

ਏ ਸਾਜਨ ਕਛੁ ਕਹਹੁ ਉਪਾਇਆ ॥

ਜਾ ਤੇ ਤਰਉ ਬਿਖਮ ਇਹ ਮਾਇਆ ॥

ਕਰਿ ਕਿਰਪਾ ਸਤਸੰਗਿ ਮਿਲਾਏ ॥

ਨਾਨਕ ਤਾ ਕੈ ਨਿਕਟਿ ਨ ਮਾਏ ॥

੭॥

ਸਲੋਕੁ ॥

ਕਿਰਤ ਕਮਾਵਨ ਸੁਭ ਅਸੁਭ ਕੀਨੇ ਤਿਨਿ ਪ੍ਰਭਿ ਆਪਿ ॥

ਪਸੁ ਆਪਨ ਹਉ ਹਉ ਕਰੈ ਨਾਨਕ ਬਿਨੁ ਹਰਿ ਕਹਾ ਕਮਾਤਿ ॥

੧॥

ਪਉੜੀ ॥

ਏਕਹਿ ਆਪਿ ਕਰਾਵਨਹਾਰਾ ॥

ਆਪਹਿ ਪਾਪ ਪੁੰਨ ਬਿਸਥਾਰਾ ॥

ਇਆ ਜੁਗ ਜਿਤੁ ਜਿਤੁ ਆਪਹਿ ਲਾਇਓ ॥

ਸੋ ਸੋ ਪਾਇਓ ਜੁ ਆਪਿ ਦਿਵਾਇਓ ॥

ਉਆ ਕਾ ਅੰਤੁ ਨ ਜਾਨੈ ਕੋਊ ॥

ਜੋ ਜੋ ਕਰੈ ਸੋਊ ਫੁਨਿ ਹੋਊ ॥

ਏਕਹਿ ਤੇ ਸਗਲਾ ਬਿਸਥਾਰਾ ॥

ਨਾਨਕ ਆਪਿ ਸਵਾਰਨਹਾਰਾ ॥

੮॥

ਸਲੋਕੁ ॥

ਰਾਚਿ ਰਹੇ ਬਨਿਤਾ ਬਿਨੋਦ ਕੁਸਮ ਰੰਗ ਬਿਖ ਸੋਰ ॥

ਨਾਨਕ ਤਿਹ ਸਰਨੀ ਪਰਉ ਬਿਨਸਿ ਜਾਇ ਮੈ ਮੋਰ ॥

੧॥

SikhiAt.Net
251 ×