ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
255
ਪਾਵਨ ਅੰਗ 255 / 1430

ਅਪਨੀ ਕ੍ਰਿਪਾ ਕਰਹੁ ਭਗਵੰਤਾ ॥

ਛਾਡਿ ਸਿਆਨਪ ਬਹੁ ਚਤੁਰਾਈ ॥

ਸੰਤਨ ਕੀ ਮਨ ਟੇਕ ਟਿਕਾਈ ॥

ਛਾਰੁ ਕੀ ਪੁਤਰੀ ਪਰਮ ਗਤਿ ਪਾਈ ॥

ਨਾਨਕ ਜਾ ਕਉ ਸੰਤ ਸਹਾਈ ॥

੨੩॥

ਸਲੋਕੁ ॥

ਜੋਰ ਜੁਲਮ ਫੂਲਹਿ ਘਨੋ ਕਾਚੀ ਦੇਹ ਬਿਕਾਰ ॥

ਅਹੰਬੁਧਿ ਬੰਧਨ ਪਰੇ ਨਾਨਕ ਨਾਮ ਛੁਟਾਰ ॥

੧॥

ਪਉੜੀ ॥

ਜਜਾ ਜਾਨੈ ਹਉ ਕਛੁ ਹੂਆ ॥

ਬਾਧਿਓ ਜਿਉ ਨਲਿਨੀ ਭ੍ਰਮਿ ਸੂਆ ॥

ਜਉ ਜਾਨੈ ਹਉ ਭਗਤੁ ਗਿਆਨੀ ॥

ਆਗੈ ਠਾਕੁਰਿ ਤਿਲੁ ਨਹੀ ਮਾਨੀ ॥

ਜਉ ਜਾਨੈ ਮੈ ਕਥਨੀ ਕਰਤਾ ॥

ਬਿਆਪਾਰੀ ਬਸੁਧਾ ਜਿਉ ਫਿਰਤਾ ॥

ਸਾਧਸੰਗਿ ਜਿਹ ਹਉਮੈ ਮਾਰੀ ॥

ਨਾਨਕ ਤਾ ਕਉ ਮਿਲੇ ਮੁਰਾਰੀ ॥

੨੪॥

ਸਲੋਕੁ ॥

ਝਾਲਾਘੇ ਉਠਿ ਨਾਮੁ ਜਪਿ ਨਿਸਿ ਬਾਸੁਰ ਆਰਾਧਿ ॥

ਕਾਰ੍ਹਾ ਤੁਝੈ ਨ ਬਿਆਪਈ ਨਾਨਕ ਮਿਟੈ ਉਪਾਧਿ ॥

੧॥

ਪਉੜੀ ॥

ਝਝਾ ਝੂਰਨੁ ਮਿਟੈ ਤੁਮਾਰੋ ॥

ਰਾਮ ਨਾਮ ਸਿਉ ਕਰਿ ਬਿਉਹਾਰੋ ॥

ਝੂਰਤ ਝੂਰਤ ਸਾਕਤ ਮੂਆ ॥

ਜਾ ਕੈ ਰਿਦੈ ਹੋਤ ਭਾਉ ਬੀਆ ॥

ਝਰਹਿ ਕਸੰਮਲ ਪਾਪ ਤੇਰੇ ਮਨੂਆ ॥

ਅੰਮ੍ਰਿਤ ਕਥਾ ਸੰਤਸੰਗਿ ਸੁਨੂਆ ॥

ਝਰਹਿ ਕਾਮ ਕ੍ਰੋਧ ਦ੍ਰੁਸਟਾਈ ॥

ਨਾਨਕ ਜਾ ਕਉ ਕ੍ਰਿਪਾ ਗੁਸਾਈ ॥

੨੫॥

ਸਲੋਕੁ ॥

ਞਤਨ ਕਰਹੁ ਤੁਮ ਅਨਿਕ ਬਿਧਿ ਰਹਨੁ ਨ ਪਾਵਹੁ ਮੀਤ ॥

ਜੀਵਤ ਰਹਹੁ ਹਰਿ ਹਰਿ ਭਜਹੁ ਨਾਨਕ ਨਾਮ ਪਰੀਤਿ ॥

੧॥

ਪਵੜੀ ॥

ਞੰਞਾ ਞਾਣਹੁ ਦ੍ਰਿੜੁ ਸਹੀ ਬਿਨਸਿ ਜਾਤ ਏਹ ਹੇਤ ॥

ਗਣਤੀ ਗਣਉ ਨ ਗਣਿ ਸਕਉ ਊਠਿ ਸਿਧਾਰੇ ਕੇਤ ॥

ਞੋ ਪੇਖਉ ਸੋ ਬਿਨਸਤਉ ਕਾ ਸਿਉ ਕਰੀਐ ਸੰਗੁ ॥

ਞਾਣਹੁ ਇਆ ਬਿਧਿ ਸਹੀ ਚਿਤ ਝੂਠਉ ਮਾਇਆ ਰੰਗੁ ॥

ਞਾਣਤ ਸੋਈ ਸੰਤੁ ਸੁਇ ਭ੍ਰਮ ਤੇ ਕੀਚਿਤ ਭਿੰਨ ॥

ਅੰਧ ਕੂਪ ਤੇ ਤਿਹ ਕਢਹੁ ਜਿਹ ਹੋਵਹੁ ਸੁਪ੍ਰਸੰਨ ॥

ਞਾ ਕੈ ਹਾਥਿ ਸਮਰਥ ਤੇ ਕਾਰਨ ਕਰਨੈ ਜੋਗ ॥

ਨਾਨਕ ਤਿਹ ਉਸਤਤਿ ਕਰਉ ਞਾਹੂ ਕੀਓ ਸੰਜੋਗ ॥

੨੬॥

ਸਲੋਕੁ ॥

ਟੂਟੇ ਬੰਧਨ ਜਨਮ ਮਰਨ ਸਾਧ ਸੇਵ ਸੁਖੁ ਪਾਇ ॥

ਨਾਨਕ ਮਨਹੁ ਨ ਬੀਸਰੈ ਗੁਣ ਨਿਧਿ ਗੋਬਿਦ ਰਾਇ ॥

੧॥

ਪਉੜੀ ॥

ਟਹਲ ਕਰਹੁ ਤਉ ਏਕ ਕੀ ਜਾ ਤੇ ਬ੍ਰਿਥਾ ਨ ਕੋਇ ॥

ਮਨਿ ਤਨਿ ਮੁਖਿ ਹੀਐ ਬਸੈ ਜੋ ਚਾਹਹੁ ਸੋ ਹੋਇ ॥

ਟਹਲ ਮਹਲ ਤਾ ਕਉ ਮਿਲੈ ਜਾ ਕਉ ਸਾਧ ਕ੍ਰਿਪਾਲ ॥

ਸਾਧੂ ਸੰਗਤਿ ਤਉ ਬਸੈ ਜਉ ਆਪਨ ਹੋਹਿ ਦਇਆਲ ॥

ਟੋਹੇ ਟਾਹੇ ਬਹੁ ਭਵਨ ਬਿਨੁ ਨਾਵੈ ਸੁਖੁ ਨਾਹਿ ॥

ਟਲਹਿ ਜਾਮ ਕੇ ਦੂਤ ਤਿਹ ਜੁ ਸਾਧੂ ਸੰਗਿ ਸਮਾਹਿ ॥

ਬਾਰਿ ਬਾਰਿ ਜਾਉ ਸੰਤ ਸਦਕੇ ॥

ਨਾਨਕ ਪਾਪ ਬਿਨਾਸੇ ਕਦਿ ਕੇ ॥

੨੭॥

ਸਲੋਕੁ ॥

ਠਾਕ ਨ ਹੋਤੀ ਤਿਨਹੁ ਦਰਿ ਜਿਹ ਹੋਵਹੁ ਸੁਪ੍ਰਸੰਨ ॥

ਜੋ ਜਨ ਪ੍ਰਭਿ ਅਪੁਨੇ ਕਰੇ ਨਾਨਕ ਤੇ ਧਨਿ ਧੰਨਿ ॥

੧॥

SikhiAt.Net
255 ×