Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
28
Pavan Ang 28 of 1430

ਇਹੁ ਜਨਮੁ ਪਦਾਰਥੁ ਪਾਇ ਕੈ ਹਰਿ ਨਾਮੁ ਨ ਚੇਤੈ ਲਿਵ ਲਾਇ ॥

ਪਗਿ ਖਿਸਿਐ ਰਹਣਾ ਨਹੀ ਆਗੈ ਠਉਰੁ ਨ ਪਾਇ ॥

ਓਹ ਵੇਲਾ ਹਥਿ ਨ ਆਵਈ ਅੰਤਿ ਗਇਆ ਪਛੁਤਾਇ ॥

ਜਿਸੁ ਨਦਰਿ ਕਰੇ ਸੋ ਉਬਰੈ ਹਰਿ ਸੇਤੀ ਲਿਵ ਲਾਇ ॥

੪॥

ਦੇਖਾ ਦੇਖੀ ਸਭ ਕਰੇ ਮਨਮੁਖਿ ਬੂਝ ਨ ਪਾਇ ॥

ਜਿਨ ਗੁਰਮੁਖਿ ਹਿਰਦਾ ਸੁਧੁ ਹੈ ਸੇਵ ਪਈ ਤਿਨ ਥਾਇ ॥

ਹਰਿ ਗੁਣ ਗਾਵਹਿ ਹਰਿ ਨਿਤ ਪੜਹਿ ਹਰਿ ਗੁਣ ਗਾਇ ਸਮਾਇ ॥

ਨਾਨਕ ਤਿਨ ਕੀ ਬਾਣੀ ਸਦਾ ਸਚੁ ਹੈ ਜਿ ਨਾਮਿ ਰਹੇ ਲਿਵ ਲਾਇ ॥

੫॥

੪॥

੩੭॥

ਸਿਰੀਰਾਗੁ ਮਹਲਾ ੩ ॥

ਜਿਨੀ ਇਕ ਮਨਿ ਨਾਮੁ ਧਿਆਇਆ ਗੁਰਮਤੀ ਵੀਚਾਰਿ ॥

ਤਿਨ ਕੇ ਮੁਖ ਸਦ ਉਜਲੇ ਤਿਤੁ ਸਚੈ ਦਰਬਾਰਿ ॥

ਓਇ ਅੰਮ੍ਰਿਤੁ ਪੀਵਹਿ ਸਦਾ ਸਦਾ ਸਚੈ ਨਾਮਿ ਪਿਆਰਿ ॥

੧॥

ਭਾਈ ਰੇ ਗੁਰਮੁਖਿ ਸਦਾ ਪਤਿ ਹੋਇ ॥

ਹਰਿ ਹਰਿ ਸਦਾ ਧਿਆਈਐ ਮਲੁ ਹਉਮੈ ਕਢੈ ਧੋਇ ॥

੧॥

ਰਹਾਉ ॥

ਮਨਮੁਖ ਨਾਮੁ ਨ ਜਾਣਨੀ ਵਿਣੁ ਨਾਵੈ ਪਤਿ ਜਾਇ ॥

ਸਬਦੈ ਸਾਦੁ ਨ ਆਇਓ ਲਾਗੇ ਦੂਜੈ ਭਾਇ ॥

ਵਿਸਟਾ ਕੇ ਕੀੜੇ ਪਵਹਿ ਵਿਚਿ ਵਿਸਟਾ ਸੇ ਵਿਸਟਾ ਮਾਹਿ ਸਮਾਇ ॥

੨॥

ਤਿਨ ਕਾ ਜਨਮੁ ਸਫਲੁ ਹੈ ਜੋ ਚਲਹਿ ਸਤਗੁਰ ਭਾਇ ॥

ਕੁਲੁ ਉਧਾਰਹਿ ਆਪਣਾ ਧੰਨੁ ਜਣੇਦੀ ਮਾਇ ॥

ਹਰਿ ਹਰਿ ਨਾਮੁ ਧਿਆਈਐ ਜਿਸ ਨਉ ਕਿਰਪਾ ਕਰੇ ਰਜਾਇ ॥

੩॥

ਜਿਨੀ ਗੁਰਮੁਖਿ ਨਾਮੁ ਧਿਆਇਆ ਵਿਚਹੁ ਆਪੁ ਗਵਾਇ ॥

ਓਇ ਅੰਦਰਹੁ ਬਾਹਰਹੁ ਨਿਰਮਲੇ ਸਚੇ ਸਚਿ ਸਮਾਇ ॥

ਨਾਨਕ ਆਏ ਸੇ ਪਰਵਾਣੁ ਹਹਿ ਜਿਨ ਗੁਰਮਤੀ ਹਰਿ ਧਿਆਇ ॥

੪॥

੫॥

੩੮॥

ਸਿਰੀਰਾਗੁ ਮਹਲਾ ੩ ॥

ਹਰਿ ਭਗਤਾ ਹਰਿ ਧਨੁ ਰਾਸਿ ਹੈ ਗੁਰ ਪੂਛਿ ਕਰਹਿ ਵਾਪਾਰੁ ॥

ਹਰਿ ਨਾਮੁ ਸਲਾਹਨਿ ਸਦਾ ਸਦਾ ਵਖਰੁ ਹਰਿ ਨਾਮੁ ਅਧਾਰੁ ॥

ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਹਰਿ ਭਗਤਾ ਅਤੁਟੁ ਭੰਡਾਰੁ ॥

੧॥

ਭਾਈ ਰੇ ਇਸੁ ਮਨ ਕਉ ਸਮਝਾਇ ॥

ਏ ਮਨ ਆਲਸੁ ਕਿਆ ਕਰਹਿ ਗੁਰਮੁਖਿ ਨਾਮੁ ਧਿਆਇ ॥

੧॥

ਰਹਾਉ ॥

ਹਰਿ ਭਗਤਿ ਹਰਿ ਕਾ ਪਿਆਰੁ ਹੈ ਜੇ ਗੁਰਮੁਖਿ ਕਰੇ ਬੀਚਾਰੁ ॥

ਪਾਖੰਡਿ ਭਗਤਿ ਨ ਹੋਵਈ ਦੁਬਿਧਾ ਬੋਲੁ ਖੁਆਰੁ ॥

ਸੋ ਜਨੁ ਰਲਾਇਆ ਨਾ ਰਲੈ ਜਿਸੁ ਅੰਤਰਿ ਬਿਬੇਕ ਬੀਚਾਰੁ ॥

੨॥

ਸੋ ਸੇਵਕੁ ਹਰਿ ਆਖੀਐ ਜੋ ਹਰਿ ਰਾਖੈ ਉਰਿ ਧਾਰਿ ॥

ਮਨੁ ਤਨੁ ਸਉਪੇ ਆਗੈ ਧਰੇ ਹਉਮੈ ਵਿਚਹੁ ਮਾਰਿ ॥

ਧਨੁ ਗੁਰਮੁਖਿ ਸੋ ਪਰਵਾਣੁ ਹੈ ਜਿ ਕਦੇ ਨ ਆਵੈ ਹਾਰਿ ॥

੩॥

ਕਰਮਿ ਮਿਲੈ ਤਾ ਪਾਈਐ ਵਿਣੁ ਕਰਮੈ ਪਾਇਆ ਨ ਜਾਇ ॥

SikhiAt.Net
28 ×