धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
311
पावन अंग 311 का 1430

ਸਚੁ ਸਚਾ ਰਸੁ ਜਿਨੀ ਚਖਿਆ ਸੇ ਤ੍ਰਿਪਤਿ ਰਹੇ ਆਘਾਈ ॥

ਇਹੁ ਹਰਿ ਰਸੁ ਸੇਈ ਜਾਣਦੇ ਜਿਉ ਗੂੰਗੈ ਮਿਠਿਆਈ ਖਾਈ ॥

ਗੁਰਿ ਪੂਰੈ ਹਰਿ ਪ੍ਰਭੁ ਸੇਵਿਆ ਮਨਿ ਵਜੀ ਵਾਧਾਈ ॥

੧੮॥

ਸਲੋਕ ਮਃ ੪ ॥

ਜਿਨਾ ਅੰਦਰਿ ਉਮਰਥਲ ਸੇਈ ਜਾਣਨਿ ਸੂਲੀਆ ॥

ਹਰਿ ਜਾਣਹਿ ਸੇਈ ਬਿਰਹੁ ਹਉ ਤਿਨ ਵਿਟਹੁ ਸਦ ਘੁਮਿ ਘੋਲੀਆ ॥

ਹਰਿ ਮੇਲਹੁ ਸਜਣੁ ਪੁਰਖੁ ਮੇਰਾ ਸਿਰੁ ਤਿਨ ਵਿਟਹੁ ਤਲ ਰੋਲੀਆ ॥

ਜੋ ਸਿਖ ਗੁਰ ਕਾਰ ਕਮਾਵਹਿ ਹਉ ਗੁਲਮੁ ਤਿਨਾ ਕਾ ਗੋਲੀਆ ॥

ਹਰਿ ਰੰਗਿ ਚਲੂਲੈ ਜੋ ਰਤੇ ਤਿਨ ਭਿਨੀ ਹਰਿ ਰੰਗਿ ਚੋਲੀਆ ॥

ਕਰਿ ਕਿਰਪਾ ਨਾਨਕ ਮੇਲਿ ਗੁਰ ਪਹਿ ਸਿਰੁ ਵੇਚਿਆ ਮੋਲੀਆ ॥

੧॥

ਮਃ ੪ ॥

ਅਉਗਣੀ ਭਰਿਆ ਸਰੀਰੁ ਹੈ ਕਿਉ ਸੰਤਹੁ ਨਿਰਮਲੁ ਹੋਇ ॥

ਗੁਰਮੁਖਿ ਗੁਣ ਵੇਹਾਝੀਅਹਿ ਮਲੁ ਹਉਮੈ ਕਢੈ ਧੋਇ ॥

ਸਚੁ ਵਣੰਜਹਿ ਰੰਗ ਸਿਉ ਸਚੁ ਸਉਦਾ ਹੋਇ ॥

ਤੋਟਾ ਮੂਲਿ ਨ ਆਵਈ ਲਾਹਾ ਹਰਿ ਭਾਵੈ ਸੋਇ ॥

ਨਾਨਕ ਤਿਨ ਸਚੁ ਵਣੰਜਿਆ ਜਿਨਾ ਧੁਰਿ ਲਿਖਿਆ ਪਰਾਪਤਿ ਹੋਇ ॥

੨॥

ਪਉੜੀ ॥

ਸਾਲਾਹੀ ਸਚੁ ਸਾਲਾਹਣਾ ਸਚੁ ਸਚਾ ਪੁਰਖੁ ਨਿਰਾਲੇ ॥

ਸਚੁ ਸੇਵੀ ਸਚੁ ਮਨਿ ਵਸੈ ਸਚੁ ਸਚਾ ਹਰਿ ਰਖਵਾਲੇ ॥

ਸਚੁ ਸਚਾ ਜਿਨੀ ਅਰਾਧਿਆ ਸੇ ਜਾਇ ਰਲੇ ਸਚ ਨਾਲੇ ॥

ਸਚੁ ਸਚਾ ਜਿਨੀ ਨ ਸੇਵਿਆ ਸੇ ਮਨਮੁਖ ਮੂੜ ਬੇਤਾਲੇ ॥

ਓਹ ਆਲੁ ਪਤਾਲੁ ਮੁਹਹੁ ਬੋਲਦੇ ਜਿਉ ਪੀਤੈ ਮਦਿ ਮਤਵਾਲੇ ॥

੧੯॥

ਸਲੋਕ ਮਹਲਾ ੩ ॥

ਗਉੜੀ ਰਾਗਿ ਸੁਲਖਣੀ ਜੇ ਖਸਮੈ ਚਿਤਿ ਕਰੇਇ ॥

ਭਾਣੈ ਚਲੈ ਸਤਿਗੁਰੂ ਕੈ ਐਸਾ ਸੀਗਾਰੁ ਕਰੇਇ ॥

ਸਚਾ ਸਬਦੁ ਭਤਾਰੁ ਹੈ ਸਦਾ ਸਦਾ ਰਾਵੇਇ ॥

ਜਿਉ ਉਬਲੀ ਮਜੀਠੈ ਰੰਗੁ ਗਹਗਹਾ ਤਿਉ ਸਚੇ ਨੋ ਜੀਉ ਦੇਇ ॥

ਰੰਗਿ ਚਲੂਲੈ ਅਤਿ ਰਤੀ ਸਚੇ ਸਿਉ ਲਗਾ ਨੇਹੁ ॥

ਕੂੜੁ ਠਗੀ ਗੁਝੀ ਨਾ ਰਹੈ ਕੂੜੁ ਮੁਲੰਮਾ ਪਲੇਟਿ ਧਰੇਹੁ ॥

ਕੂੜੀ ਕਰਨਿ ਵਡਾਈਆ ਕੂੜੇ ਸਿਉ ਲਗਾ ਨੇਹੁ ॥

ਨਾਨਕ ਸਚਾ ਆਪਿ ਹੈ ਆਪੇ ਨਦਰਿ ਕਰੇਇ ॥

੧॥

ਮਃ ੪ ॥

ਸਤਸੰਗਤਿ ਮਹਿ ਹਰਿ ਉਸਤਤਿ ਹੈ ਸੰਗਿ ਸਾਧੂ ਮਿਲੇ ਪਿਆਰਿਆ ॥

ਓਇ ਪੁਰਖ ਪ੍ਰਾਣੀ ਧੰਨਿ ਜਨ ਹਹਿ ਉਪਦੇਸੁ ਕਰਹਿ ਪਰਉਪਕਾਰਿਆ ॥

ਹਰਿ ਨਾਮੁ ਦ੍ਰਿੜਾਵਹਿ ਹਰਿ ਨਾਮੁ ਸੁਣਾਵਹਿ ਹਰਿ ਨਾਮੇ ਜਗੁ ਨਿਸਤਾਰਿਆ ॥

ਗੁਰ ਵੇਖਣ ਕਉ ਸਭੁ ਕੋਈ ਲੋਚੈ ਨਵ ਖੰਡ ਜਗਤਿ ਨਮਸਕਾਰਿਆ ॥

ਤੁਧੁ ਆਪੇ ਆਪੁ ਰਖਿਆ ਸਤਿਗੁਰ ਵਿਚਿ ਗੁਰੁ ਆਪੇ ਤੁਧੁ ਸਵਾਰਿਆ ॥

ਤੂ ਆਪੇ ਪੂਜਹਿ ਪੂਜ ਕਰਾਵਹਿ ਸਤਿਗੁਰ ਕਉ ਸਿਰਜਣਹਾਰਿਆ ॥

ਕੋਈ ਵਿਛੁੜਿ ਜਾਇ ਸਤਿਗੁਰੂ ਪਾਸਹੁ ਤਿਸੁ ਕਾਲਾ ਮੁਹੁ ਜਮਿ ਮਾਰਿਆ ॥

SikhiAt.Net
311 ×