धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
314
पावन अंग 314 का 1430

ਪਉੜੀ ॥

ਤੂ ਕਰਤਾ ਸਭੁ ਕਿਛੁ ਜਾਣਦਾ ਜੋ ਜੀਆ ਅੰਦਰਿ ਵਰਤੈ ॥

ਤੂ ਕਰਤਾ ਆਪਿ ਅਗਣਤੁ ਹੈ ਸਭੁ ਜਗੁ ਵਿਚਿ ਗਣਤੈ ॥

ਸਭੁ ਕੀਤਾ ਤੇਰਾ ਵਰਤਦਾ ਸਭ ਤੇਰੀ ਬਣਤੈ ॥

ਤੂ ਘਟਿ ਘਟਿ ਇਕੁ ਵਰਤਦਾ ਸਚੁ ਸਾਹਿਬ ਚਲਤੈ ॥

ਸਤਿਗੁਰ ਨੋ ਮਿਲੇ ਸੁ ਹਰਿ ਮਿਲੇ ਨਾਹੀ ਕਿਸੈ ਪਰਤੈ ॥

੨੪॥

ਸਲੋਕੁ ਮਃ ੪ ॥

ਇਹੁ ਮਨੂਆ ਦ੍ਰਿੜੁ ਕਰਿ ਰਖੀਐ ਗੁਰਮੁਖਿ ਲਾਈਐ ਚਿਤੁ ॥

ਕਿਉ ਸਾਸਿ ਗਿਰਾਸਿ ਵਿਸਾਰੀਐ ਬਹਦਿਆ ਉਠਦਿਆ ਨਿਤ ॥

ਮਰਣ ਜੀਵਣ ਕੀ ਚਿੰਤਾ ਗਈ ਇਹੁ ਜੀਅੜਾ ਹਰਿ ਪ੍ਰਭ ਵਸਿ ॥

ਜਿਉ ਭਾਵੈ ਤਿਉ ਰਖੁ ਤੂ ਜਨ ਨਾਨਕ ਨਾਮੁ ਬਖਸਿ ॥

੧॥

ਮਃ ੩ ॥

ਮਨਮੁਖੁ ਅਹੰਕਾਰੀ ਮਹਲੁ ਨ ਜਾਣੈ ਖਿਨੁ ਆਗੈ ਖਿਨੁ ਪੀਛੈ ॥

ਸਦਾ ਬੁਲਾਈਐ ਮਹਲਿ ਨ ਆਵੈ ਕਿਉ ਕਰਿ ਦਰਗਹ ਸੀਝੈ ॥

ਸਤਿਗੁਰ ਕਾ ਮਹਲੁ ਵਿਰਲਾ ਜਾਣੈ ਸਦਾ ਰਹੈ ਕਰ ਜੋੜਿ ॥

ਆਪਣੀ ਕ੍ਰਿਪਾ ਕਰੇ ਹਰਿ ਮੇਰਾ ਨਾਨਕ ਲਏ ਬਹੋੜਿ ॥

੨॥

ਪਉੜੀ ॥

ਸਾ ਸੇਵਾ ਕੀਤੀ ਸਫਲ ਹੈ ਜਿਤੁ ਸਤਿਗੁਰ ਕਾ ਮਨੁ ਮੰਨੇ ॥

ਜਾ ਸਤਿਗੁਰ ਕਾ ਮਨੁ ਮੰਨਿਆ ਤਾ ਪਾਪ ਕਸੰਮਲ ਭੰਨੇ ॥

ਉਪਦੇਸੁ ਜਿ ਦਿਤਾ ਸਤਿਗੁਰੂ ਸੋ ਸੁਣਿਆ ਸਿਖੀ ਕੰਨੇ ॥

ਜਿਨ ਸਤਿਗੁਰ ਕਾ ਭਾਣਾ ਮੰਨਿਆ ਤਿਨ ਚੜੀ ਚਵਗਣਿ ਵੰਨੇ ॥

ਇਹ ਚਾਲ ਨਿਰਾਲੀ ਗੁਰਮੁਖੀ ਗੁਰ ਦੀਖਿਆ ਸੁਣਿ ਮਨੁ ਭਿੰਨੇ ॥

੨੫॥

ਸਲੋਕੁ ਮਃ ੩ ॥

ਜਿਨਿ ਗੁਰੁ ਗੋਪਿਆ ਆਪਣਾ ਤਿਸੁ ਠਉਰ ਨ ਠਾਉ ॥

ਹਲਤੁ ਪਲਤੁ ਦੋਵੈ ਗਏ ਦਰਗਹ ਨਾਹੀ ਥਾਉ ॥

ਓਹ ਵੇਲਾ ਹਥਿ ਨ ਆਵਈ ਫਿਰਿ ਸਤਿਗੁਰ ਲਗਹਿ ਪਾਇ ॥

ਸਤਿਗੁਰ ਕੀ ਗਣਤੈ ਘੁਸੀਐ ਦੁਖੇ ਦੁਖਿ ਵਿਹਾਇ ॥

ਸਤਿਗੁਰੁ ਪੁਰਖੁ ਨਿਰਵੈਰੁ ਹੈ ਆਪੇ ਲਏ ਜਿਸੁ ਲਾਇ ॥

ਨਾਨਕ ਦਰਸਨੁ ਜਿਨਾ ਵੇਖਾਲਿਓਨੁ ਤਿਨਾ ਦਰਗਹ ਲਏ ਛਡਾਇ ॥

੧॥

ਮਃ ੩ ॥

ਮਨਮੁਖੁ ਅਗਿਆਨੁ ਦੁਰਮਤਿ ਅਹੰਕਾਰੀ ॥

ਅੰਤਰਿ ਕ੍ਰੋਧੁ ਜੂਐ ਮਤਿ ਹਾਰੀ ॥

ਕੂੜੁ ਕੁਸਤੁ ਓਹੁ ਪਾਪ ਕਮਾਵੈ ॥

ਕਿਆ ਓਹੁ ਸੁਣੈ ਕਿਆ ਆਖਿ ਸੁਣਾਵੈ ॥

ਅੰਨਾ ਬੋਲਾ ਖੁਇ ਉਝੜਿ ਪਾਇ ॥

ਮਨਮੁਖੁ ਅੰਧਾ ਆਵੈ ਜਾਇ ॥

ਬਿਨੁ ਸਤਿਗੁਰ ਭੇਟੇ ਥਾਇ ਨ ਪਾਇ ॥

ਨਾਨਕ ਪੂਰਬਿ ਲਿਖਿਆ ਕਮਾਇ ॥

੨॥

ਪਉੜੀ ॥

ਜਿਨ ਕੇ ਚਿਤ ਕਠੋਰ ਹਹਿ ਸੇ ਬਹਹਿ ਨ ਸਤਿਗੁਰ ਪਾਸਿ ॥

ਓਥੈ ਸਚੁ ਵਰਤਦਾ ਕੂੜਿਆਰਾ ਚਿਤ ਉਦਾਸਿ ॥

ਓਇ ਵਲੁ ਛਲੁ ਕਰਿ ਝਤਿ ਕਢਦੇ ਫਿਰਿ ਜਾਇ ਬਹਹਿ ਕੂੜਿਆਰਾ ਪਾਸਿ ॥

ਵਿਚਿ ਸਚੇ ਕੂੜੁ ਨ ਗਡਈ ਮਨਿ ਵੇਖਹੁ ਕੋ ਨਿਰਜਾਸਿ ॥

ਕੂੜਿਆਰ ਕੂੜਿਆਰੀ ਜਾਇ ਰਲੇ ਸਚਿਆਰ ਸਿਖ ਬੈਠੇ ਸਤਿਗੁਰ ਪਾਸਿ ॥

੨੬॥

SikhiAt.Net
314 ×