धुर की बाणी — श्री गुरु ग्रंथ साहिब जी

सहज पाठ सेवा

श्री गुरु ग्रंथ साहिब जी के पावन अंग 1 से 1430 तक का सहज पाठ। अपना सत्र सहेजें और पुनः वहीं से सेवा आरंभ करें।

1430 पावन अंग

पूर्ण एकाग्रता (हज़ूरी मोड)
320
पावन अंग 320 का 1430

ਪਉੜੀ ॥

ਤਿਸੈ ਸਰੇਵਹੁ ਪ੍ਰਾਣੀਹੋ ਜਿਸ ਦੈ ਨਾਉ ਪਲੈ ॥

ਐਥੈ ਰਹਹੁ ਸੁਹੇਲਿਆ ਅਗੈ ਨਾਲਿ ਚਲੈ ॥

ਘਰੁ ਬੰਧਹੁ ਸਚ ਧਰਮ ਕਾ ਗਡਿ ਥੰਮੁ ਅਹਲੈ ॥

ਓਟ ਲੈਹੁ ਨਾਰਾਇਣੈ ਦੀਨ ਦੁਨੀਆ ਝਲੈ ॥

ਨਾਨਕ ਪਕੜੇ ਚਰਣ ਹਰਿ ਤਿਸੁ ਦਰਗਹ ਮਲੈ ॥

੮॥

ਸਲੋਕ ਮਃ ੫ ॥

ਜਾਚਕੁ ਮੰਗੈ ਦਾਨੁ ਦੇਹਿ ਪਿਆਰਿਆ ॥

ਦੇਵਣਹਾਰੁ ਦਾਤਾਰੁ ਮੈ ਨਿਤ ਚਿਤਾਰਿਆ ॥

ਨਿਖੁਟਿ ਨ ਜਾਈ ਮੂਲਿ ਅਤੁਲ ਭੰਡਾਰਿਆ ॥

ਨਾਨਕ ਸਬਦੁ ਅਪਾਰੁ ਤਿਨਿ ਸਭੁ ਕਿਛੁ ਸਾਰਿਆ ॥

੧॥

ਮਃ ੫ ॥

ਸਿਖਹੁ ਸਬਦੁ ਪਿਆਰਿਹੋ ਜਨਮ ਮਰਨ ਕੀ ਟੇਕ ॥

ਮੁਖ ਊਜਲ ਸਦਾ ਸੁਖੀ ਨਾਨਕ ਸਿਮਰਤ ਏਕ ॥

੨॥

ਪਉੜੀ ॥

ਓਥੈ ਅੰਮ੍ਰਿਤੁ ਵੰਡੀਐ ਸੁਖੀਆ ਹਰਿ ਕਰਣੇ ॥

ਜਮ ਕੈ ਪੰਥਿ ਨ ਪਾਈਅਹਿ ਫਿਰਿ ਨਾਹੀ ਮਰਣੇ ॥

ਜਿਸ ਨੋ ਆਇਆ ਪ੍ਰੇਮ ਰਸੁ ਤਿਸੈ ਹੀ ਜਰਣੇ ॥

ਬਾਣੀ ਉਚਰਹਿ ਸਾਧ ਜਨ ਅਮਿਉ ਚਲਹਿ ਝਰਣੇ ॥

ਪੇਖਿ ਦਰਸਨੁ ਨਾਨਕੁ ਜੀਵਿਆ ਮਨ ਅੰਦਰਿ ਧਰਣੇ ॥

੯॥

ਸਲੋਕ ਮਃ ੫ ॥

ਸਤਿਗੁਰਿ ਪੂਰੈ ਸੇਵਿਐ ਦੂਖਾ ਕਾ ਹੋਇ ਨਾਸੁ ॥

ਨਾਨਕ ਨਾਮਿ ਅਰਾਧਿਐ ਕਾਰਜੁ ਆਵੈ ਰਾਸਿ ॥

੧॥

ਮਃ ੫ ॥

ਜਿਸੁ ਸਿਮਰਤ ਸੰਕਟ ਛੁਟਹਿ ਅਨਦ ਮੰਗਲ ਬਿਸ੍ਰਾਮ ॥

ਨਾਨਕ ਜਪੀਐ ਸਦਾ ਹਰਿ ਨਿਮਖ ਨ ਬਿਸਰਉ ਨਾਮੁ ॥

੨॥

ਪਉੜੀ ॥

ਤਿਨ ਕੀ ਸੋਭਾ ਕਿਆ ਗਣੀ ਜਿਨੀ ਹਰਿ ਹਰਿ ਲਧਾ ॥

ਸਾਧਾ ਸਰਣੀ ਜੋ ਪਵੈ ਸੁ ਛੁਟੈ ਬਧਾ ॥

ਗੁਣ ਗਾਵੈ ਅਬਿਨਾਸੀਐ ਜੋਨਿ ਗਰਭਿ ਨ ਦਧਾ ॥

ਗੁਰੁ ਭੇਟਿਆ ਪਾਰਬ੍ਰਹਮੁ ਹਰਿ ਪੜਿ ਬੁਝਿ ਸਮਧਾ ॥

ਨਾਨਕ ਪਾਇਆ ਸੋ ਧਣੀ ਹਰਿ ਅਗਮ ਅਗਧਾ ॥

੧੦॥

ਸਲੋਕ ਮਃ ੫ ॥

ਕਾਮੁ ਨ ਕਰਹੀ ਆਪਣਾ ਫਿਰਹਿ ਅਵਤਾ ਲੋਇ ॥

ਨਾਨਕ ਨਾਇ ਵਿਸਾਰਿਐ ਸੁਖੁ ਕਿਨੇਹਾ ਹੋਇ ॥

੧॥

ਮਃ ੫ ॥

ਬਿਖੈ ਕਉੜਤਣਿ ਸਗਲ ਮਾਹਿ ਜਗਤਿ ਰਹੀ ਲਪਟਾਇ ॥

ਨਾਨਕ ਜਨਿ ਵੀਚਾਰਿਆ ਮੀਠਾ ਹਰਿ ਕਾ ਨਾਉ ॥

੨॥

ਪਉੜੀ ॥

ਇਹ ਨੀਸਾਣੀ ਸਾਧ ਕੀ ਜਿਸੁ ਭੇਟਤ ਤਰੀਐ ॥

ਜਮਕੰਕਰੁ ਨੇੜਿ ਨ ਆਵਈ ਫਿਰਿ ਬਹੁੜਿ ਨ ਮਰੀਐ ॥

ਭਵ ਸਾਗਰੁ ਸੰਸਾਰੁ ਬਿਖੁ ਸੋ ਪਾਰਿ ਉਤਰੀਐ ॥

ਹਰਿ ਗੁਣ ਗੁੰਫਹੁ ਮਨਿ ਮਾਲ ਹਰਿ ਸਭ ਮਲੁ ਪਰਹਰੀਐ ॥

ਨਾਨਕ ਪ੍ਰੀਤਮ ਮਿਲਿ ਰਹੇ ਪਾਰਬ੍ਰਹਮ ਨਰਹਰੀਐ ॥

੧੧॥

ਸਲੋਕ ਮਃ ੫ ॥

ਨਾਨਕ ਆਏ ਸੇ ਪਰਵਾਣੁ ਹੈ ਜਿਨ ਹਰਿ ਵੁਠਾ ਚਿਤਿ ॥

ਗਾਲ੍ਹੀ ਅਲ ਪਲਾਲੀਆ ਕੰਮਿ ਨ ਆਵਹਿ ਮਿਤ ॥

੧॥

ਮਃ ੫ ॥

ਪਾਰਬ੍ਰਹਮੁ ਪ੍ਰਭੁ ਦ੍ਰਿਸਟੀ ਆਇਆ ਪੂਰਨ ਅਗਮ ਬਿਸਮਾਦ ॥

SikhiAt.Net
320 ×