ਕਹੈ ਨਾਨਕੁ ਛਪੈ ਕਿਉ ਛਪਿਆ ਏਕੀ ਏਕੀ ਵੰਡਿ ਦੀਆ ॥
੪॥
੭॥
ਆਸਾ ਮਹਲਾ ੧ ॥
ਕਰਮ ਕਰਤੂਤਿ ਬੇਲਿ ਬਿਸਥਾਰੀ ਰਾਮ ਨਾਮੁ ਫਲੁ ਹੂਆ ॥
ਤਿਸੁ ਰੂਪੁ ਨ ਰੇਖ ਅਨਾਹਦੁ ਵਾਜੈ ਸਬਦੁ ਨਿਰੰਜਨਿ ਕੀਆ ॥
੧॥
ਕਰੇ ਵਖਿਆਣੁ ਜਾਣੈ ਜੇ ਕੋਈ ॥
ਅੰਮ੍ਰਿਤੁ ਪੀਵੈ ਸੋਈ ॥
੧॥
ਰਹਾਉ ॥
ਜਿਨ੍ਹ ਪੀਆ ਸੇ ਮਸਤ ਭਏ ਹੈ ਤੂਟੇ ਬੰਧਨ ਫਾਹੇ ॥
ਜੋਤੀ ਜੋਤਿ ਸਮਾਣੀ ਭੀਤਰਿ ਤਾ ਛੋਡੇ ਮਾਇਆ ਕੇ ਲਾਹੇ ॥
੨॥
ਸਰਬ ਜੋਤਿ ਰੂਪੁ ਤੇਰਾ ਦੇਖਿਆ ਸਗਲ ਭਵਨ ਤੇਰੀ ਮਾਇਆ ॥
ਰਾਰੈ ਰੂਪਿ ਨਿਰਾਲਮੁ ਬੈਠਾ ਨਦਰਿ ਕਰੇ ਵਿਚਿ ਛਾਇਆ ॥
੩॥
ਬੀਣਾ ਸਬਦੁ ਵਜਾਵੈ ਜੋਗੀ ਦਰਸਨਿ ਰੂਪਿ ਅਪਾਰਾ ॥
ਸਬਦਿ ਅਨਾਹਦਿ ਸੋ ਸਹੁ ਰਾਤਾ ਨਾਨਕੁ ਕਹੈ ਵਿਚਾਰਾ ॥
੪॥
੮॥
ਆਸਾ ਮਹਲਾ ੧ ॥
ਮੈ ਗੁਣ ਗਲਾ ਕੇ ਸਿਰਿ ਭਾਰ ॥
ਗਲੀ ਗਲਾ ਸਿਰਜਣਹਾਰ ॥
ਖਾਣਾ ਪੀਣਾ ਹਸਣਾ ਬਾਦਿ ॥
ਜਬ ਲਗੁ ਰਿਦੈ ਨ ਆਵਹਿ ਯਾਦਿ ॥
੧॥
ਤਉ ਪਰਵਾਹ ਕੇਹੀ ਕਿਆ ਕੀਜੈ ॥
ਜਨਮਿ ਜਨਮਿ ਕਿਛੁ ਲੀਜੀ ਲੀਜੈ ॥
੧॥
ਰਹਾਉ ॥
ਮਨ ਕੀ ਮਤਿ ਮਤਾਗਲੁ ਮਤਾ ॥
ਜੋ ਕਿਛੁ ਬੋਲੀਐ ਸਭੁ ਖਤੋ ਖਤਾ ॥
ਕਿਆ ਮੁਹੁ ਲੈ ਕੀਚੈ ਅਰਦਾਸਿ ॥
ਪਾਪੁ ਪੁੰਨੁ ਦੁਇ ਸਾਖੀ ਪਾਸਿ ॥
੨॥
ਜੈਸਾ ਤੂੰ ਕਰਹਿ ਤੈਸਾ ਕੋ ਹੋਇ ॥
ਤੁਝ ਬਿਨੁ ਦੂਜਾ ਨਾਹੀ ਕੋਇ ॥
ਜੇਹੀ ਤੂੰ ਮਤਿ ਦੇਹਿ ਤੇਹੀ ਕੋ ਪਾਵੈ ॥
ਤੁਧੁ ਆਪੇ ਭਾਵੈ ਤਿਵੈ ਚਲਾਵੈ ॥
੩॥
ਰਾਗ ਰਤਨ ਪਰੀਆ ਪਰਵਾਰ ॥
ਤਿਸੁ ਵਿਚਿ ਉਪਜੈ ਅੰਮ੍ਰਿਤੁ ਸਾਰ ॥
ਨਾਨਕ ਕਰਤੇ ਕਾ ਇਹੁ ਧਨੁ ਮਾਲੁ ॥
ਜੇ ਕੋ ਬੂਝੈ ਏਹੁ ਬੀਚਾਰੁ ॥
੪॥
੯॥
ਆਸਾ ਮਹਲਾ ੧ ॥
ਕਰਿ ਕਿਰਪਾ ਅਪਨੈ ਘਰਿ ਆਇਆ ਤਾ ਮਿਲਿ ਸਖੀਆ ਕਾਜੁ ਰਚਾਇਆ ॥
ਖੇਲੁ ਦੇਖਿ ਮਨਿ ਅਨਦੁ ਭਇਆ ਸਹੁ ਵੀਆਹਣ ਆਇਆ ॥
੧॥
ਗਾਵਹੁ ਗਾਵਹੁ ਕਾਮਣੀ ਬਿਬੇਕ ਬੀਚਾਰੁ ॥
ਹਮਰੈ ਘਰਿ ਆਇਆ ਜਗਜੀਵਨੁ ਭਤਾਰੁ ॥
੧॥
ਰਹਾਉ ॥
ਗੁਰੂ ਦੁਆਰੈ ਹਮਰਾ ਵੀਆਹੁ ਜਿ ਹੋਆ ਜਾਂ ਸਹੁ ਮਿਲਿਆ ਤਾਂ ਜਾਨਿਆ ॥
ਤਿਹੁ ਲੋਕਾ ਮਹਿ ਸਬਦੁ ਰਵਿਆ ਹੈ ਆਪੁ ਗਇਆ ਮਨੁ ਮਾਨਿਆ ॥
੨॥
ਆਪਣਾ ਕਾਰਜੁ ਆਪਿ ਸਵਾਰੇ ਹੋਰਨਿ ਕਾਰਜੁ ਨ ਹੋਈ ॥
ਜਿਤੁ ਕਾਰਜਿ ਸਤੁ ਸੰਤੋਖੁ ਦਇਆ ਧਰਮੁ ਹੈ ਗੁਰਮੁਖਿ ਬੂਝੈ ਕੋਈ ॥
੩॥
ਭਨਤਿ ਨਾਨਕੁ ਸਭਨਾ ਕਾ ਪਿਰੁ ਏਕੋ ਸੋਇ ॥
ਜਿਸ ਨੋ ਨਦਰਿ ਕਰੇ ਸਾ ਸੋਹਾਗਣਿ ਹੋਇ ॥
੪॥
੧੦॥
ਆਸਾ ਮਹਲਾ ੧ ॥
ਗ੍ਰਿਹੁ ਬਨੁ ਸਮਸਰਿ ਸਹਜਿ ਸੁਭਾਇ ॥
ਦੁਰਮਤਿ ਗਤੁ ਭਈ ਕੀਰਤਿ ਠਾਇ ॥
ਸਚ ਪਉੜੀ ਸਾਚਉ ਮੁਖਿ ਨਾਂਉ ॥