ਸਤਿਗੁਰੁ ਸੇਵਿ ਪਾਏ ਨਿਜ ਥਾਉ ॥
੧॥
ਮਨ ਚੂਰੇ ਖਟੁ ਦਰਸਨ ਜਾਣੁ ॥
ਸਰਬ ਜੋਤਿ ਪੂਰਨ ਭਗਵਾਨੁ ॥
੧॥
ਰਹਾਉ ॥
ਅਧਿਕ ਤਿਆਸ ਭੇਖ ਬਹੁ ਕਰੈ ॥
ਦੁਖੁ ਬਿਖਿਆ ਸੁਖੁ ਤਨਿ ਪਰਹਰੈ ॥
ਕਾਮੁ ਕ੍ਰੋਧੁ ਅੰਤਰਿ ਧਨੁ ਹਿਰੈ ॥
ਦੁਬਿਧਾ ਛੋਡਿ ਨਾਮਿ ਨਿਸਤਰੈ ॥
੨॥
ਸਿਫਤਿ ਸਲਾਹਣੁ ਸਹਜ ਅਨੰਦ ॥
ਸਖਾ ਸੈਨੁ ਪ੍ਰੇਮੁ ਗੋਬਿੰਦ ॥
ਆਪੇ ਕਰੇ ਆਪੇ ਬਖਸਿੰਦੁ ॥
ਤਨੁ ਮਨੁ ਹਰਿ ਪਹਿ ਆਗੈ ਜਿੰਦੁ ॥
੩॥
ਝੂਠ ਵਿਕਾਰ ਮਹਾ ਦੁਖੁ ਦੇਹ ॥
ਭੇਖ ਵਰਨ ਦੀਸਹਿ ਸਭਿ ਖੇਹ ॥
ਜੋ ਉਪਜੈ ਸੋ ਆਵੈ ਜਾਇ ॥
ਨਾਨਕ ਅਸਥਿਰੁ ਨਾਮੁ ਰਜਾਇ ॥
੪॥
੧੧॥
ਆਸਾ ਮਹਲਾ ੧ ॥
ਏਕੋ ਸਰਵਰੁ ਕਮਲ ਅਨੂਪ ॥
ਸਦਾ ਬਿਗਾਸੈ ਪਰਮਲ ਰੂਪ ॥
ਊਜਲ ਮੋਤੀ ਚੂਗਹਿ ਹੰਸ ॥
ਸਰਬ ਕਲਾ ਜਗਦੀਸੈ ਅੰਸ ॥
੧॥
ਜੋ ਦੀਸੈ ਸੋ ਉਪਜੈ ਬਿਨਸੈ ॥
ਬਿਨੁ ਜਲ ਸਰਵਰਿ ਕਮਲੁ ਨ ਦੀਸੈ ॥
੧॥
ਰਹਾਉ ॥
ਬਿਰਲਾ ਬੂਝੈ ਪਾਵੈ ਭੇਦੁ ॥
ਸਾਖਾ ਤੀਨਿ ਕਹੈ ਨਿਤ ਬੇਦੁ ॥
ਨਾਦ ਬਿੰਦ ਕੀ ਸੁਰਤਿ ਸਮਾਇ ॥
ਸਤਿਗੁਰੁ ਸੇਵਿ ਪਰਮ ਪਦੁ ਪਾਇ ॥
੨॥
ਮੁਕਤੋ ਰਾਤਉ ਰੰਗਿ ਰਵਾਂਤਉ ॥
ਰਾਜਨ ਰਾਜਿ ਸਦਾ ਬਿਗਸਾਂਤਉ ॥
ਜਿਸੁ ਤੂੰ ਰਾਖਹਿ ਕਿਰਪਾ ਧਾਰਿ ॥
ਬੂਡਤ ਪਾਹਨ ਤਾਰਹਿ ਤਾਰਿ ॥
੩॥
ਤ੍ਰਿਭਵਣ ਮਹਿ ਜੋਤਿ ਤ੍ਰਿਭਵਣ ਮਹਿ ਜਾਣਿਆ ॥
ਉਲਟ ਭਈ ਘਰੁ ਘਰ ਮਹਿ ਆਣਿਆ ॥
ਅਹਿਨਿਸਿ ਭਗਤਿ ਕਰੇ ਲਿਵ ਲਾਇ ॥
ਨਾਨਕੁ ਤਿਨ ਕੈ ਲਾਗੈ ਪਾਇ ॥
੪॥
੧੨॥
ਆਸਾ ਮਹਲਾ ੧ ॥
ਗੁਰਮਤਿ ਸਾਚੀ ਹੁਜਤਿ ਦੂਰਿ ॥
ਬਹੁਤੁ ਸਿਆਣਪ ਲਾਗੈ ਧੂਰਿ ॥
ਲਾਗੀ ਮੈਲੁ ਮਿਟੈ ਸਚ ਨਾਇ ॥
ਗੁਰ ਪਰਸਾਦਿ ਰਹੈ ਲਿਵ ਲਾਇ ॥
੧॥
ਹੈ ਹਜੂਰਿ ਹਾਜਰੁ ਅਰਦਾਸਿ ॥
ਦੁਖੁ ਸੁਖੁ ਸਾਚੁ ਕਰਤੇ ਪ੍ਰਭ ਪਾਸਿ ॥
੧॥
ਰਹਾਉ ॥
ਕੂੜੁ ਕਮਾਵੈ ਆਵੈ ਜਾਵੈ ॥
ਕਹਣਿ ਕਥਨਿ ਵਾਰਾ ਨਹੀ ਆਵੈ ॥
ਕਿਆ ਦੇਖਾ ਸੂਝ ਬੂਝ ਨ ਪਾਵੈ ॥
ਬਿਨੁ ਨਾਵੈ ਮਨਿ ਤ੍ਰਿਪਤਿ ਨ ਆਵੈ ॥
੨॥
ਜੋ ਜਨਮੇ ਸੇ ਰੋਗਿ ਵਿਆਪੇ ॥
ਹਉਮੈ ਮਾਇਆ ਦੂਖਿ ਸੰਤਾਪੇ ॥
ਸੇ ਜਨ ਬਾਚੇ ਜੋ ਪ੍ਰਭਿ ਰਾਖੇ ॥
ਸਤਿਗੁਰੁ ਸੇਵਿ ਅੰਮ੍ਰਿਤ ਰਸੁ ਚਾਖੇ ॥
੩॥
ਚਲਤਉ ਮਨੁ ਰਾਖੈ ਅੰਮ੍ਰਿਤੁ ਚਾਖੈ ॥
ਸਤਿਗੁਰ ਸੇਵਿ ਅੰਮ੍ਰਿਤ ਸਬਦੁ ਭਾਖੈ ॥
ਸਾਚੈ ਸਬਦਿ ਮੁਕਤਿ ਗਤਿ ਪਾਏ ॥
ਨਾਨਕ ਵਿਚਹੁ ਆਪੁ ਗਵਾਏ ॥
੪॥
੧੩॥
ਆਸਾ ਮਹਲਾ ੧ ॥
ਜੋ ਤਿਨਿ ਕੀਆ ਸੋ ਸਚੁ ਥੀਆ ॥
ਅੰਮ੍ਰਿਤ ਨਾਮੁ ਸਤਿਗੁਰਿ ਦੀਆ ॥
ਹਿਰਦੈ ਨਾਮੁ ਨਾਹੀ ਮਨਿ ਭੰਗੁ ॥
ਅਨਦਿਨੁ ਨਾਲਿ ਪਿਆਰੇ ਸੰਗੁ ॥
੧॥
ਹਰਿ ਜੀਉ ਰਾਖਹੁ ਅਪਨੀ ਸਰਣਾਈ ॥