ਆਪੁ ਬੀਚਾਰਿ ਮਾਰਿ ਮਨੁ ਦੇਖਿਆ ਤੁਮ ਸਾ ਮੀਤੁ ਨ ਅਵਰੁ ਕੋਈ ॥
ਜਿਉ ਤੂੰ ਰਾਖਹਿ ਤਿਵ ਹੀ ਰਹਣਾ ਦੁਖੁ ਸੁਖੁ ਦੇਵਹਿ ਕਰਹਿ ਸੋਈ ॥
੩॥
ਆਸਾ ਮਨਸਾ ਦੋਊ ਬਿਨਾਸਤ ਤ੍ਰਿਹੁ ਗੁਣ ਆਸ ਨਿਰਾਸ ਭਈ ॥
ਤੁਰੀਆਵਸਥਾ ਗੁਰਮੁਖਿ ਪਾਈਐ ਸੰਤ ਸਭਾ ਕੀ ਓਟ ਲਹੀ ॥
੪॥
ਗਿਆਨ ਧਿਆਨ ਸਗਲੇ ਸਭਿ ਜਪ ਤਪ ਜਿਸੁ ਹਰਿ ਹਿਰਦੈ ਅਲਖ ਅਭੇਵਾ ॥
ਨਾਨਕ ਰਾਮ ਨਾਮਿ ਮਨੁ ਰਾਤਾ ਗੁਰਮਤਿ ਪਾਏ ਸਹਜ ਸੇਵਾ ॥
੫॥
੨੨॥
ਆਸਾ ਮਹਲਾ ੧ ਪੰਚਪਦੇ ॥
ਮੋਹੁ ਕੁਟੰਬੁ ਮੋਹੁ ਸਭ ਕਾਰ ॥
ਮੋਹੁ ਤੁਮ ਤਜਹੁ ਸਗਲ ਵੇਕਾਰ ॥
੧॥
ਮੋਹੁ ਅਰੁ ਭਰਮੁ ਤਜਹੁ ਤੁਮ੍ਹ ਬੀਰ ॥
ਸਾਚੁ ਨਾਮੁ ਰਿਦੇ ਰਵੈ ਸਰੀਰ ॥
੧॥
ਰਹਾਉ ॥
ਸਚੁ ਨਾਮੁ ਜਾ ਨਵ ਨਿਧਿ ਪਾਈ ॥
ਰੋਵੈ ਪੂਤੁ ਨ ਕਲਪੈ ਮਾਈ ॥
੨॥
ਏਤੁ ਮੋਹਿ ਡੂਬਾ ਸੰਸਾਰੁ ॥
ਗੁਰਮੁਖਿ ਕੋਈ ਉਤਰੈ ਪਾਰਿ ॥
੩॥
ਏਤੁ ਮੋਹਿ ਫਿਰਿ ਜੂਨੀ ਪਾਹਿ ॥
ਮੋਹੇ ਲਾਗਾ ਜਮ ਪੁਰਿ ਜਾਹਿ ॥
੪॥
ਗੁਰ ਦੀਖਿਆ ਲੇ ਜਪੁ ਤਪੁ ਕਮਾਹਿ ॥
ਨਾ ਮੋਹੁ ਤੂਟੈ ਨਾ ਥਾਇ ਪਾਹਿ ॥
੫॥
ਨਦਰਿ ਕਰੇ ਤਾ ਏਹੁ ਮੋਹੁ ਜਾਇ ॥
ਨਾਨਕ ਹਰਿ ਸਿਉ ਰਹੈ ਸਮਾਇ ॥
੬॥
੨੩॥
ਆਸਾ ਮਹਲਾ ੧ ॥
ਆਪਿ ਕਰੇ ਸਚੁ ਅਲਖ ਅਪਾਰੁ ॥
ਹਉ ਪਾਪੀ ਤੂੰ ਬਖਸਣਹਾਰੁ ॥
੧॥
ਤੇਰਾ ਭਾਣਾ ਸਭੁ ਕਿਛੁ ਹੋਵੈ ॥
ਮਨਹਠਿ ਕੀਚੈ ਅੰਤਿ ਵਿਗੋਵੈ ॥
੧॥
ਰਹਾਉ ॥
ਮਨਮੁਖ ਕੀ ਮਤਿ ਕੂੜਿ ਵਿਆਪੀ ॥
ਬਿਨੁ ਹਰਿ ਸਿਮਰਣ ਪਾਪਿ ਸੰਤਾਪੀ ॥
੨॥
ਦੁਰਮਤਿ ਤਿਆਗਿ ਲਾਹਾ ਕਿਛੁ ਲੇਵਹੁ ॥
ਜੋ ਉਪਜੈ ਸੋ ਅਲਖ ਅਭੇਵਹੁ ॥
੩॥
ਐਸਾ ਹਮਰਾ ਸਖਾ ਸਹਾਈ ॥
ਗੁਰ ਹਰਿ ਮਿਲਿਆ ਭਗਤਿ ਦ੍ਰਿੜਾਈ ॥
੪॥
ਸਗਲੀਂ ਸਉਦੀਂ ਤੋਟਾ ਆਵੈ ॥
ਨਾਨਕ ਰਾਮ ਨਾਮੁ ਮਨਿ ਭਾਵੈ ॥
੫॥
੨੪॥
ਆਸਾ ਮਹਲਾ ੧ ਚਉਪਦੇ ॥
ਵਿਦਿਆ ਵੀਚਾਰੀ ਤਾਂ ਪਰਉਪਕਾਰੀ ॥
ਜਾਂ ਪੰਚ ਰਾਸੀ ਤਾਂ ਤੀਰਥ ਵਾਸੀ ॥
੧॥
ਘੁੰਘਰੂ ਵਾਜੈ ਜੇ ਮਨੁ ਲਾਗੈ ॥
ਤਉ ਜਮੁ ਕਹਾ ਕਰੇ ਮੋ ਸਿਉ ਆਗੈ ॥
੧॥
ਰਹਾਉ ॥
ਆਸ ਨਿਰਾਸੀ ਤਉ ਸੰਨਿਆਸੀ ॥
ਜਾਂ ਜਤੁ ਜੋਗੀ ਤਾਂ ਕਾਇਆ ਭੋਗੀ ॥
੨॥
ਦਇਆ ਦਿਗੰਬਰੁ ਦੇਹ ਬੀਚਾਰੀ ॥
ਆਪਿ ਮਰੈ ਅਵਰਾ ਨਹ ਮਾਰੀ ॥
੩॥
ਏਕੁ ਤੂ ਹੋਰਿ ਵੇਸ ਬਹੁਤੇਰੇ ॥
ਨਾਨਕੁ ਜਾਣੈ ਚੋਜ ਨ ਤੇਰੇ ॥
੪॥
੨੫॥
ਆਸਾ ਮਹਲਾ ੧ ॥
ਏਕ ਨ ਭਰੀਆ ਗੁਣ ਕਰਿ ਧੋਵਾ ॥
ਮੇਰਾ ਸਹੁ ਜਾਗੈ ਹਉ ਨਿਸਿ ਭਰਿ ਸੋਵਾ ॥
੧॥
ਇਉ ਕਿਉ ਕੰਤ ਪਿਆਰੀ ਹੋਵਾ ॥
ਸਹੁ ਜਾਗੈ ਹਉ ਨਿਸ ਭਰਿ ਸੋਵਾ ॥
੧॥
ਰਹਾਉ ॥