ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
361
ਪਾਵਨ ਅੰਗ 361 / 1430

ਗੁਰ ਕਾ ਦਰਸਨੁ ਅਗਮ ਅਪਾਰਾ ॥

੧॥

ਗੁਰ ਕੈ ਦਰਸਨਿ ਮੁਕਤਿ ਗਤਿ ਹੋਇ ॥

ਸਾਚਾ ਆਪਿ ਵਸੈ ਮਨਿ ਸੋਇ ॥

੧॥

ਰਹਾਉ ॥

ਗੁਰ ਦਰਸਨਿ ਉਧਰੈ ਸੰਸਾਰਾ ॥

ਜੇ ਕੋ ਲਾਏ ਭਾਉ ਪਿਆਰਾ ॥

ਭਾਉ ਪਿਆਰਾ ਲਾਏ ਵਿਰਲਾ ਕੋਇ ॥

ਗੁਰ ਕੈ ਦਰਸਨਿ ਸਦਾ ਸੁਖੁ ਹੋਇ ॥

੨॥

ਗੁਰ ਕੈ ਦਰਸਨਿ ਮੋਖ ਦੁਆਰੁ ॥

ਸਤਿਗੁਰੁ ਸੇਵੈ ਪਰਵਾਰ ਸਾਧਾਰੁ ॥

ਨਿਗੁਰੇ ਕਉ ਗਤਿ ਕਾਈ ਨਾਹੀ ॥

ਅਵਗਣਿ ਮੁਠੇ ਚੋਟਾ ਖਾਹੀ ॥

੩॥

ਗੁਰ ਕੈ ਸਬਦਿ ਸੁਖੁ ਸਾਂਤਿ ਸਰੀਰ ॥

ਗੁਰਮੁਖਿ ਤਾ ਕਉ ਲਗੈ ਨ ਪੀਰ ॥

ਜਮਕਾਲੁ ਤਿਸੁ ਨੇੜਿ ਨ ਆਵੈ ॥

ਨਾਨਕ ਗੁਰਮੁਖਿ ਸਾਚਿ ਸਮਾਵੈ ॥

੪॥

੧॥

੪੦॥

ਆਸਾ ਮਹਲਾ ੩ ॥

ਸਬਦਿ ਮੁਆ ਵਿਚਹੁ ਆਪੁ ਗਵਾਇ ॥

ਸਤਿਗੁਰੁ ਸੇਵੇ ਤਿਲੁ ਨ ਤਮਾਇ ॥

ਨਿਰਭਉ ਦਾਤਾ ਸਦਾ ਮਨਿ ਹੋਇ ॥

ਸਚੀ ਬਾਣੀ ਪਾਏ ਭਾਗਿ ਕੋਇ ॥

੧॥

ਗੁਣ ਸੰਗ੍ਰਹੁ ਵਿਚਹੁ ਅਉਗੁਣ ਜਾਹਿ ॥

ਪੂਰੇ ਗੁਰ ਕੈ ਸਬਦਿ ਸਮਾਹਿ ॥

੧॥

ਰਹਾਉ ॥

ਗੁਣਾ ਕਾ ਗਾਹਕੁ ਹੋਵੈ ਸੋ ਗੁਣ ਜਾਣੈ ॥

ਅੰਮ੍ਰਿਤ ਸਬਦਿ ਨਾਮੁ ਵਖਾਣੈ ॥

ਸਾਚੀ ਬਾਣੀ ਸੂਚਾ ਹੋਇ ॥

ਗੁਣ ਤੇ ਨਾਮੁ ਪਰਾਪਤਿ ਹੋਇ ॥

੨॥

ਗੁਣ ਅਮੋਲਕ ਪਾਏ ਨ ਜਾਹਿ ॥

ਮਨਿ ਨਿਰਮਲ ਸਾਚੈ ਸਬਦਿ ਸਮਾਹਿ ॥

ਸੇ ਵਡਭਾਗੀ ਜਿਨ੍ਹ ਨਾਮੁ ਧਿਆਇਆ ॥

ਸਦਾ ਗੁਣਦਾਤਾ ਮੰਨਿ ਵਸਾਇਆ ॥

੩॥

ਜੋ ਗੁਣ ਸੰਗ੍ਰਹੈ ਤਿਨ੍ਹ ਬਲਿਹਾਰੈ ਜਾਉ ॥

ਦਰਿ ਸਾਚੈ ਸਾਚੇ ਗੁਣ ਗਾਉ ॥

ਆਪੇ ਦੇਵੈ ਸਹਜਿ ਸੁਭਾਇ ॥

ਨਾਨਕ ਕੀਮਤਿ ਕਹਣੁ ਨ ਜਾਇ ॥

੪॥

੨॥

੪੧॥

ਆਸਾ ਮਹਲਾ ੩ ॥

ਸਤਿਗੁਰ ਵਿਚਿ ਵਡੀ ਵਡਿਆਈ ॥

ਚਿਰੀ ਵਿਛੁੰਨੇ ਮੇਲਿ ਮਿਲਾਈ ॥

ਆਪੇ ਮੇਲੇ ਮੇਲਿ ਮਿਲਾਏ ॥

ਆਪਣੀ ਕੀਮਤਿ ਆਪੇ ਪਾਏ ॥

੧॥

ਹਰਿ ਕੀ ਕੀਮਤਿ ਕਿਨ ਬਿਧਿ ਹੋਇ ॥

ਹਰਿ ਅਪਰੰਪਰੁ ਅਗਮ ਅਗੋਚਰੁ ਗੁਰ ਕੈ ਸਬਦਿ ਮਿਲੈ ਜਨੁ ਕੋਇ ॥

੧॥

ਰਹਾਉ ॥

ਗੁਰਮੁਖਿ ਕੀਮਤਿ ਜਾਣੈ ਕੋਇ ॥

ਵਿਰਲੇ ਕਰਮਿ ਪਰਾਪਤਿ ਹੋਇ ॥

ਊਚੀ ਬਾਣੀ ਊਚਾ ਹੋਇ ॥

ਗੁਰਮੁਖਿ ਸਬਦਿ ਵਖਾਣੈ ਕੋਇ ॥

੨॥

ਵਿਣੁ ਨਾਵੈ ਦੁਖੁ ਦਰਦੁ ਸਰੀਰਿ ॥

ਸਤਿਗੁਰੁ ਭੇਟੇ ਤਾ ਉਤਰੈ ਪੀਰ ॥

ਬਿਨੁ ਗੁਰ ਭੇਟੇ ਦੁਖੁ ਕਮਾਇ ॥

ਮਨਮੁਖਿ ਬਹੁਤੀ ਮਿਲੈ ਸਜਾਇ ॥

੩॥

ਹਰਿ ਕਾ ਨਾਮੁ ਮੀਠਾ ਅਤਿ ਰਸੁ ਹੋਇ ॥

ਪੀਵਤ ਰਹੈ ਪੀਆਏ ਸੋਇ ॥

ਗੁਰ ਕਿਰਪਾ ਤੇ ਹਰਿ ਰਸੁ ਪਾਏ ॥

ਨਾਨਕ ਨਾਮਿ ਰਤੇ ਗਤਿ ਪਾਏ ॥

੪॥

੩॥

੪੨॥

ਆਸਾ ਮਹਲਾ ੩ ॥

ਮੇਰਾ ਪ੍ਰਭੁ ਸਾਚਾ ਗਹਿਰ ਗੰਭੀਰ ॥

ਸੇਵਤ ਹੀ ਸੁਖੁ ਸਾਂਤਿ ਸਰੀਰ ॥

ਸਬਦਿ ਤਰੇ ਜਨ ਸਹਜਿ ਸੁਭਾਇ ॥

ਤਿਨ ਕੈ ਹਮ ਸਦ ਲਾਗਹ ਪਾਇ ॥

੧॥

SikhiAt.Net
361 ×